Google search engine
Home Canada ਕੈਨੇਡਾ ਦੀ ਮਜ਼ਬੂਤ ਅਤੇ ਖੁਸ਼ਹਾਲ ਅਰਥਵਿਵਸਥਾ ਲਈ ਸਰਕਾਰ ਵੱਲੋਂ ਵੱਡੇ ਨਿਵੇਸ਼ ਜਾਰੀ:...

ਕੈਨੇਡਾ ਦੀ ਮਜ਼ਬੂਤ ਅਤੇ ਖੁਸ਼ਹਾਲ ਅਰਥਵਿਵਸਥਾ ਲਈ ਸਰਕਾਰ ਵੱਲੋਂ ਵੱਡੇ ਨਿਵੇਸ਼ ਜਾਰੀ: ਸੰਸਦ ਸੁੱਖ ਧਾਲੀਵਾਲ

ਓਟਾਵਾ (ਮਹੇਸ਼ਇੰਦਰ ਸਿੰਘ ਮਾਂਗਟ ) : ਮੈਂਬਰ ਪਾਰਲੀਮੈਂਟ Sukh Dhaliwal ਨੇ ਅੱਜ ਹਾਊਸ ਆਫ ਕਾਮਨਜ਼ ਵਿੱਚ ਵਿੱਤ ਮੰਤਰੀ ਕੋਲ ਕੈਨੇਡਾ ਦੀ ਮਜ਼ਬੂਤ, ਲਚਕੀਲੀ ਅਤੇ ਖੁਸ਼ਹਾਲ ਅਰਥਵਿਵਸਥਾ ਦੇ ਨਿਰਮਾਣ ਲਈ ਸਰਕਾਰ ਦੀਆਂ ਨਿਵੇਸ਼ ਯੋਜਨਾਵਾਂ ਬਾਰੇ ਸਵਾਲ ਉਠਾਇਆ। ਸੁੱਖ ਧਾਲੀਵਾਲ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਜਿੱਥੇ ਕਨਜ਼ਰਵੇਟਿਵ ਪਾਰਟੀ ਕੈਨੇਡਾ ਦੀ ਤਰੱਕੀ ਨੂੰ ਨਕਾਰਾਤਮਕ ਢੰਗ ਨਾਲ ਪੇਸ਼ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਉੱਥੇ ਫੈਡਰਲ ਸਰਕਾਰ ਦੇਸ਼ ਨੂੰ ਹੋਰ ਮਜ਼ਬੂਤ ਬਣਾਉਣ ਉੱਤੇ ਧਿਆਨ ਕੇਂਦਰਿਤ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਬੁਨਿਆਦੀ ਢਾਂਚੇ, ਰੱਖਿਆ ਖੇਤਰ ਅਤੇ ਹੁਨਰਮੰਦ ਕਾਮਿਆਂ ਦੀ ਤਿਆਰੀ ਲਈ 6 ਬਿਲੀਅਨ ਡਾਲਰ ਦੇ ਇਤਿਹਾਸਕ ਨਿਵੇਸ਼ ਰਾਹੀਂ ਨਵੀਆਂ ਨੌਕਰੀਆਂ ਪੈਦਾ ਕੀਤੀਆਂ ਜਾ ਰਹੀਆਂ ਹਨ।

ਇਹ ਨਿਵੇਸ਼ ਨਾ ਸਿਰਫ਼ ਕੈਨੇਡਾ ਦੀ ਅਰਥਵਿਵਸਥਾ ਨੂੰ ਮਜ਼ਬੂਤ ਕਰਨਗੇ, ਸਗੋਂ ਦੇਸ਼ ਨੂੰ ਬਦਲ ਰਹੇ ਵਿਸ਼ਵ ਪੱਧਰੀ ਮਾਹੌਲ ਵਿੱਚ ਹੋਰ ਮੁਕਾਬਲੇਯੋਗ ਅਤੇ ਸਮਰੱਥ ਬਣਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਸਰਕਾਰ ਦੀਆਂ ਇਹ ਯੋਜਨਾਵਾਂ ਕੈਨੇਡਾ ਦੇ ਆਰਥਿਕ ਭਵਿੱਖ ਨੂੰ ਹੋਰ ਸੁਰੱਖਿਅਤ ਅਤੇ ਖੁਸ਼ਹਾਲ ਬਣਾਉਣ ਵਿੱਚ ਸਹਾਇਕ ਸਾਬਤ ਹੋਣਗੀਆਂ।

Exit mobile version