HomePunjab Newsਰਣਧੀਰ ਸਿੰਘ ਧੀਰਾ ਖੁੱਡੀਆਂ ਨੇ ਪੰਜਾਬ ਸਟੇਟ ਕੰਟੇਨਰ ਅਤੇ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ...

ਰਣਧੀਰ ਸਿੰਘ ਧੀਰਾ ਖੁੱਡੀਆਂ ਨੇ ਪੰਜਾਬ ਸਟੇਟ ਕੰਟੇਨਰ ਅਤੇ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

ਚੰਡੀਗੜ੍ਹ – ਆਮ ਆਦਮੀ ਪਾਰਟੀ ਦੇ ਆਗੂ ਰਣਧੀਰ ਸਿੰਘ ਧੀਰਾ ਖੁੱਡੀਆਂ ਨੇ ਸ਼ਨੀਵਾਰ ਨੂੰ ਪੰਜਾਬ ਸਟੇਟ ਕੰਟੇਨਰ ਅਤੇ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਤੋਂ ਪਹਿਲਾਂ ਉਨ੍ਹਾਂ ਗੁਰਦੁਆਰਾ ਅੰਬ ਸਾਹਿਬ, ਮੁਹਾਲੀ ਵਿਖੇ ਨਤਮਸਤਕ ਹੋ ਕੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ।

ਅਹੁਦਾ ਸੰਭਾਲਣ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ ਹਰਪਾਲ ਕੌਰ ਨੇ ਧੀਰਾ ਖੁੱਡੀਆਂ ਦਾ ਮੂੰਹ ਮਿੱਠਾ ਕਰਵਾ ਕੇ ਆਸ਼ੀਰਵਾਦ ਦਿੱਤਾ। ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਸਮੇਤ ਕਈ ਰਾਜਨੀਤਿਕ, ਸਮਾਜਿਕ ਅਤੇ ਪ੍ਰਸ਼ਾਸਨਿਕ ਸ਼ਖਸੀਅਤਾਂ ਹਾਜ਼ਰ ਸਨ।

ਰਣਧੀਰ ਸਿੰਘ ਧੀਰਾ ਖੁੱਡੀਆਂ ਨੇ ਇਸ ਮੌਕੇ ਆਪ ਆਗੂ ਤਰਨਪ੍ਰੀਤ ਸਿੰਘ ਸੌਂਦ, ਬਰਿੰਦਰ ਕੁਮਾਰ ਗੋਇਲ, ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ, ਵਿਧਾਇਕ ਸਰਵਣ ਸਿੰਘ ਧੁੰਨ, ਚੇਅਰਮੈਨ ਬਾਲ ਮੁਕੰਦ ਸ਼ਰਮਾ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ., ਵਾਇਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ, ਸਾਬਕਾ ਚੇਅਰਮੈਨ ਜਗਦੀਪ ਸਿੰਘ ਸੰਧੂ ਅਤੇ ਸਮਾਗਮ ਵਿੱਚ ਸ਼ਾਮਲ ਹੋਏ ਸਮੂਹ ਅਧਿਕਾਰੀਆਂ, ਕਰਮਚਾਰੀਆਂ ਅਤੇ ਪਤਵੰਤਿਆਂ ਦਾ ਧੰਨਵਾਦ ਕੀਤਾ।

ਉਨ੍ਹਾਂ ਹਲਕਾ ਲੰਬੀ ਦੇ ਸਾਰੇ ਸਾਥੀਆਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਿਆਰ, ਭਰੋਸੇ ਅਤੇ ਸਮਰਥਨ ਸਦਕਾ ਹੀ ਉਨ੍ਹਾਂ ਨੂੰ ਇਹ ਮਹੱਤਵਪੂਰਨ ਜ਼ਿੰਮੇਵਾਰੀ ਨਿਭਾਉਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣ ਲਈ ਵਚਨਬੱਧ ਹਨ।ਧੀਰਾ ਖੁੱਡੀਆਂ ਨੇ ਫੋਨ ਕਾਲਾਂ ਅਤੇ ਸੁਨੇਹਿਆਂ ਰਾਹੀਂ ਵਧਾਈ ਦੇਣ ਵਾਲੇ ਸਾਰੇ ਸੱਜਣਾਂ ਦਾ ਵੀ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਲੋਕਾਂ ਦੇ ਪਿਆਰ, ਸਤਿਕਾਰ ਅਤੇ ਸਹਿਯੋਗ ਲਈ ਸਦਾ ਰਿਣੀ ਰਹਿਣਗੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments