HomePunjab Newsਟੋਰਾਂਟੋ ਹਵਾਈ ਅੱਡੇ ਤੋਂ ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਕੈਨੇਡਾ...

ਟੋਰਾਂਟੋ ਹਵਾਈ ਅੱਡੇ ਤੋਂ ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਕੈਨੇਡਾ ਦਾਖ਼ਲੇ ਦੀ ਇਜਾਜ਼ਤ ਨਾ ਮਿਲੀ

ਟੋਰਾਂਟੋ, 11 ਜੂਨ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਯੂਥ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਕੈਨੇਡਾ ਪਹੁੰਚਣ ਉਪਰੰਤ ਟੋਰਾਂਟੋ ਦੇ ਹਵਾਈ ਅੱਡੇ ‘ਤੇ ਇਮੀਗ੍ਰੇਸ਼ਨ ਅਧਿਕਾਰੀਆਂ ਵੱਲੋਂ ਪੁੱਛਗਿੱਛ ਤੋਂ ਬਾਅਦ ਦੇਸ਼ ਵਿੱਚ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਅਤੇ ਉਨ੍ਹਾਂ ਨੂੰ ਵਾਪਸੀ ਦੀ ਉਡਾਣ ਰਾਹੀਂ ਭੇਜ ਦਿੱਤਾ ਗਿਆ।

ਸੂਤਰਾਂ ਅਨੁਸਾਰ ਬੰਟੀ ਰੋਮਾਣਾ ਕੈਨੇਡਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਐਨਆਰਆਈ ਸਮਰਥਕਾਂ ਅਤੇ ਪਾਰਟੀ ਵਰਕਰਾਂ ਨਾਲ ਵੱਖ-ਵੱਖ ਸ਼ਹਿਰਾਂ ਵਿੱਚ ਹੋਣ ਵਾਲੇ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਪਹੁੰਚੇ ਸਨ। ਦੱਸਿਆ ਜਾ ਰਿਹਾ ਹੈ ਕਿ ਇਮੀਗ੍ਰੇਸ਼ਨ ਜਾਂਚ ਦੌਰਾਨ ਉਨ੍ਹਾਂ ਨੇ ਆਪਣੀ ਯਾਤਰਾ ਨੂੰ ਨਿੱਜੀ ਅਤੇ ਸਮਾਜਿਕ ਦੌਰਾ ਦੱਸਿਆ, ਪਰ ਅਧਿਕਾਰੀਆਂ ਨੇ ਸੋਸ਼ਲ ਮੀਡੀਆ ‘ਤੇ ਚੱਲ ਰਹੇ ਸਿਆਸੀ ਪ੍ਰੋਗਰਾਮਾਂ ਦੇ ਪ੍ਰਚਾਰ ਨੂੰ ਧਿਆਨ ਵਿੱਚ ਰੱਖਦਿਆਂ ਹੋਰ ਪੁੱਛਗਿੱਛ ਕੀਤੀ।

ਕੁਝ ਰਿਪੋਰਟਾਂ ਮੁਤਾਬਕ ਪੰਜਾਬ ਵਿੱਚ ਦਰਜ ਇੱਕ ਮਾਮਲੇ ਅਤੇ ਯਾਤਰਾ ਸਬੰਧੀ ਲੋੜੀਂਦੇ ਦਸਤਾਵੇਜ਼ਾਂ ਬਾਰੇ ਵੀ ਸਵਾਲ ਉਠਾਏ ਗਏ। ਹਾਲਾਂਕਿ ਇਸ ਸਬੰਧੀ ਕੋਈ ਅਧਿਕਾਰਿਕ ਬਿਆਨ ਸਾਹਮਣੇ ਨਹੀਂ ਆਇਆ।

ਜਾਣਕਾਰੀ ਅਨੁਸਾਰ ਬੰਟੀ ਰੋਮਾਣਾ ਦੇ ਕੈਨੇਡਾ ਪਹੁੰਚਣ ਦੀ ਖ਼ਬਰ ਮਿਲਣ ਤੋਂ ਬਾਅਦ ਉਨ੍ਹਾਂ ਦੇ ਸਾਥੀਆਂ ਅਤੇ ਕੁਝ ਸਥਾਨਕ ਆਗੂਆਂ ਵੱਲੋਂ ਵੀ ਅਧਿਕਾਰੀਆਂ ਨਾਲ ਸੰਪਰਕ ਕੀਤਾ ਗਿਆ, ਪਰ ਉਨ੍ਹਾਂ ਨੂੰ ਦਾਖ਼ਲੇ ਦੀ ਮਨਜ਼ੂਰੀ ਨਹੀਂ ਮਿਲੀ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦਾ ਇੱਕ ਵਫ਼ਦ ਇਨ੍ਹਾਂ ਦਿਨਾਂ ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ, ਜਿਵੇਂ ਕਿ ਸਰੀ, ਲੈਂਗਲੀ, ਕੈਲਗਰੀ, ਐਡਮੰਟਨ, ਵਿਨੀਪੈਗ, ਓਟਾਵਾ ਅਤੇ ਬਰੈਂਪਟਨ ਵਿੱਚ ਐਨਆਰਆਈ ਸਮਰਥਕਾਂ ਨਾਲ ਮੁਲਾਕਾਤਾਂ ਅਤੇ ਸਮਾਗਮਾਂ ਲਈ ਦੌਰੇ ‘ਤੇ ਹੈ। ਵਫ਼ਦ ਦੇ ਹੋਰ ਮੈਂਬਰਾਂ ਦੇ ਕੈਨੇਡਾ ਪਹੁੰਚਣ ਦੀ ਜਾਣਕਾਰੀ ਵੀ ਸਾਹਮਣੇ ਆਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments