HomePunjab Newsਦੀਵਾਨ ਤੇ ਜਗਸੀਰ ਨੇ ਹਲਕਾ ਪੱਛਮੀ ਦੇ ਨਵੇਂ ਬਲਾਕ ਚੇਅਰਮੈਨਾਂ ਨੂੰ ਨਿਯੁਕਤੀ...

ਦੀਵਾਨ ਤੇ ਜਗਸੀਰ ਨੇ ਹਲਕਾ ਪੱਛਮੀ ਦੇ ਨਵੇਂ ਬਲਾਕ ਚੇਅਰਮੈਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਵਿਚ ਕਾਂਗਰਸ ਨੂੰ ਮਿਲੀ ਹੋਰ

ਲੁਧਿਆਣਾ, 11 ਜੂਨ: ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਵਿਚ ਕਾਂਗਰਸ ਪਾਰਟੀ ਨੂੰ ਹੋਰ ਮਜਬੂਤੀ ਪ੍ਰਦਾਨ ਕਰਦੇ ਹੋਏ, ਜ਼ਿਲ੍ਹਾ ਕਾਂਗਰਸ ਕਮੇਟੀ ਅਨੁਸੂਚਿਤ ਜਾਤੀ ਵਿਭਾਗ ਲੁਧਿਆਣਾ ਦੇ ਚੇਅਰਮੈਨ ਐਡਵੋਕੇਟ ਰਾਹੁਲ ਪੁਹਾਲ ਦੀ ਮੌਜੂਦਗੀ ਵਿਚ ਲੁਧਿਆਣਾ ਸ਼ਹਿਰੀ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਪਵਨ ਦੀਵਾਨ ਤੇ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਫਤਰ ਇੰਚਾਰਜ ਜਗਸੀਰ ਸਿੰਘ ਸਿੱਧੂ ਵਲੋਂ ਅੱਜ ਹਲਕਾ ਪੱਛਮੀ ਦੇ ਲੁਧਿਆਣਾ ਬਲਾਕ-1 ਤੋਂ ਰੂਪੇਸ਼ ਚੋਟਾਲਾ ਅਤੇ ਬਲਾਕ-2 ਤੋਂ ਕਮਲਜੀਤ ਸਿੰਘ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਅਨੁਸੂਚਿਤ ਜਾਤੀ ਵਿਭਾਗ ਲੁਧਿਆਣਾ ਦੇ ਬਲਾਕ ਚੇਅਰਮੈਨ ਵਜੋਂ ਨਿਯੁਕਤੀ ਪੱਤਰ ਸੌਂਪੇ ਗਏ।

ਇਸ ਮੌਕੇ ਐਡਵੋਕੇਟ ਰਾਹੁਲ ਪੁਹਾਲ ਨੇ ਨਵੇਂ ਨਿਯੁਕਤ ਬਲਾਕ ਚੇਅਰਮੈਨਾਂ ਨੂੰ ਵਧਾਈ ਦਿੰਦਿਆਂ, ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਰਹੀ ਹੈ ਤੇ ਦੋਵੇਂ ਆਗੂ ਅਨੁਸੂਚਿਤ ਜਾਤੀ ਸਮਾਜ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਨਾਲ ਉਠਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।

ਪਵਨ ਦੀਵਾਨ ਤੇ ਜਗਸੀਰ ਸਿੰਘ ਨੇ ਨੇ ਨਵੇਂ ਨਿਯੁਕਤ ਬਲਾਕ ਚੇਅਰਮੈਨਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਲੋਕ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਬਹੁਤ ਤੰਗ ਅਤੇ ਪ੍ਰੇਸ਼ਾਨ ਹਨ ਤੇ ਕਾਂਗਰਸ ਪਾਰਟੀ ਨੂੰ ਬਦਲ ਵਜੋਂ ਦੇਖ ਰਹੇ ਹਨ। ਇਨ੍ਹਾਂ ਆਗੂਆਂ ਦੇ ਮੋਢੇ ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੀ ਇਕ ਵੱਡੀ ਜਿੰਮੇਵਾਰੀ ਹੈ ਅਤੇ ਉਮੀਦ ਪ੍ਰਗਟਾਈ ਕਿ ਉਹ ਆਪਣੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।

ਜਿਸ ਤੇ ਨਵ ਨਿਯੁਕਤ ਬਲਾਕ ਚੇਅਰਮੈਨਾਂ ਰੁਪੇਸ਼ ਚੌਟਾਲਾ ਤੇ ਕਮਲਜੀਤ ਸਿੰਘ ਨੇ ਪਾਰਟੀ ਹਾਈ ਕਮਾਂਡ ਅਤੇ ਮੌਜੂਦ ਸੀਨੀਅਰ ਆਗੂਆਂ ਦਾ ਧੰਨਵਾਦ ਪ੍ਰਗਟਾਉਂਦੇ ਹੋਏ, ਕਿਹਾ ਕਿ ਉਹ ਇਸ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਉਮੀਦਾਂ ਤੇ ਖਰੇ ਉਤਰਨ ਦੀ ਪੂਰੀ ਕੋਸ਼ਿਸ਼ ਕਰਨਗੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ, ਹਰਜਿੰਦਰ ਸਿੰਘ ਹੈਪੀ ਲਾਲੀ (ਸਾਬਕਾ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਲੁਧਿਆਣਾ), ਹਰਵਿੰਦਰ ਸਿੰਘ, ਅਖਲੇਸ਼ ਸ਼ਰਮਾ, ਸਾਗਰ ਦੁਬੇ, ਵਿਨੈ ਵੀ ਮੋਜੂਦ ਰਹੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments