ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਡੀਸੀ ਦਫਤਰ ਬਾਹਰ ਵਿਰੋਧ ਪ੍ਰਦਰਸ਼ਨ; ਮੁੱਖ ਮੰਤਰੀ ਦਾ ਫੂਕਿਆ ਪੁਤਲਾ; ਰਾਜਪਾਲ ਦੇ ਨਾਂਮ ਪ੍ਰਸ਼ਾਸਨ ਨੂੰ ਸੌਂਪਿਆ ਮੰਗ ਪੱਤਰ
ਲੁਧਿਆਣਾ, 17 ਜੂਨ, ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਵਿਵਾਦਿਤ ਵਾਇਰਲ ਵੀਡੀਓ ਮਾਮਲੇ ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਦੇ ਹੁਕਮਨਾਮੇ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫੇ ਦੀ ਮੰਗ ਕਰਦਿਆਂ ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਸੂਬੇ ਭਰ ਵਿੱਚ ਕੀਤੇ ਗਏ ਵੱਡੀ ਰੋਸ ਪ੍ਰਦਰਸ਼ਨਾਂ ਦੀ ਲੜੀ ਤਹਿਤ ਅੱਜ ਲੁਧਿਆਣਾ ਵਿਖੇ ਜਿਲਾ ਮਾਲ ਅਫਸਰ ਨੂੰ ਪੰਜਾਬ ਦੇ ਰਾਜਪਾਲ ਦੇ ਨਾਂਮ ਡਿਪਟੀ ਕਮਿਸ਼ਨਰ ਦੀ ਗੈਰ ਮੌਜੂਦਗੀ ਵਿੱਚ ਜਿਲ੍ਹਾ ਮਾਲ ਅਫਸਰ ਨੂੰ ਇੱਕ ਮੰਗ ਪੱਤਰ ਸੌਂਪਿਆ। ਇਸ ਤੋਂ ਪਹਿਲਾਂ ਜਿਲ੍ਹਾ ਲੁਧਿਆਣਾ ਨਾਲ ਸੰਬੰਧਿਤ ਅਕਾਲੀ ਦਲ ਵਾਰਸ ਪੰਜਾਬ ਦੇ ਪਾਰਟੀ ਦੇ ਜੁਝਾਰੂ ਵਰਕਰਾਂ ਵੱਲੋਂ ਡੀਸੀ ਦਫਤਰ ਤੱਕ ਰੋਸ ਮਾਰਚ ਕੱਢਿਆ ਗਿਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਣ ਤੋਂ ਪਹਿਲਾਂ ਮੁੱਖ ਮੰਤਰੀ ਖਿਲਾਫ ਵੱਡੀ ਨਾਅਰੇਬਾਜੀ ਕੀਤੀ ਗਈ।
ਇਸ ਮੌਕੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੇ ਸੀਨੀਅਰ ਆਗੂ ਰਾਜੀਵ ਕੁਮਾਰ ਲਵਲੀ, ਜਥੇਦਾਰ ਜਸਵੰਤ ਸਿੰਘ ਚੀਮਾ ਅਤੇ ਸੰਦੀਪ ਸਿੰਘ ਰਪਾਲੋ ਨੇ ਕਿਹਾ ਕਿ ਇਹ ਬਹੁਤ ਹੀ ਗੰਭੀਰ ਮਾਮਲਾ ਹੈ, ਜਿਹੜਾ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ, ਪੰਜਾਬ ਦੇ ਲੋਕਾਂ ਤੇ ਵਿਸ਼ਵਾਸ ਅਤੇ ਸਵਿਧਾਨਿਕ ਜਵਾਬਦੇਹੀ ਨਾਲ ਜੁੜਿਆ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨਾਲ ਸੰਬੰਧਿਤ ਵਾਇਰਲ ਵਿਵਾਦਿਤ ਵੀਡੀਓ ਸਾਹਮਣੇ ਆਈ ਸੀ, ਜਿਸ ਵਿੱਚ ਮੁੱਖ ਮੰਤਰੀ ਉੱਪਰ ਸਿੱਖ ਧਰਮ ਦੇ ਗੁਰੂ ਸਾਹਿਬਾਨ ਅਤੇ 20ਵੀਂ ਸਦੀ ਦੇ ਜਰਨੈਲ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੇ ਧਾਰਮਿਕ ਪ੍ਰਤੀਕਾਂ ਪ੍ਰਤੀ ਅਪਮਾਨਜਨਕ ਵਤੀਰੇ ਕੀਤੇ ਜਾਣ ਦੇ ਗੰਭੀਰ ਦੋਸ਼ ਲੱਗੇ ਸਨ। ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਤਲਬ ਕੀਤਾ ਗਿਆ ਸੀ। ਉਸ ਸਮੇਂ ਮੁੱਖ ਮੰਤਰੀ ਵੱਲੋਂ ਵੀਡੀਓ ਨੂੰ ਪੂਰੀ ਤਰ੍ਹਾਂ ਝੂਠਾ ਅਤੇ ਏਆਈ ਨਾਲ ਆਡਿਟ ਕੀਤਾ ਹੋਇਆ ਦੱਸ ਕੇ ਸਿਆਸੀ ਸਾਜਿਸ਼ ਦਾ ਹਵਾਲਾ ਦਿੱਤਾ ਗਿਆ ਸੀ। ਲੇਕਿਨ ਸ਼੍ਰੀ ਅਕਾਲ ਤਖਤ ਸਾਹਿਬ ਦੇ ਨਿਰਦੇਸ਼ਾਂ ਅਨੁਸਾਰ ਕਰਵਾਈਆਂ ਗਈਆਂ ਵੱਖ-ਵੱਖ ਫੋਰੈਂਸਿਕ ਜਾਂਚਾਂ ਦੀਆਂ ਰਿਪੋਰਟਾਂ ਸਾਹਮਣੇ ਆਉਣ ਤੋਂ ਬਾਅਦ ਸਥਿਤੀ ਪੂਰੀ ਤਰ੍ਹਾਂ ਬਦਲ ਚੁੱਕੀ ਹੈ l ਪ੍ਰਾਪਤ ਜਾਣਕਾਰੀ ਅਨੁਸਾਰ ਜਾਂਚ ਰਿਪੋਰਟਾਂ ਵਿੱਚ ਇਸ ਵੀਡੀਓ ਨਾਲ ਕਿਸੇ ਵੀ ਕਿਸਮ ਦੀ ਐਡਿਟਿੰਗ, ਟੈਂਪਰਿੰਗ, ਡੀਪਫੇਕ ਤਕਨੀਕ ਜਾਂ ਏਆਈ ਰਾਹੀ ਛੇੜਛਾੜ ਦਾ ਕੋਈ ਸਬੂਤ ਨਹੀਂ ਮਿਲਿਆ ਅਤੇ ਇਹ ਵੀਡੀਓ ਬਿਲਕੁਲ ਅਸਲ ਹੋਣੀ ਪਾਈ ਗਈ l ਜਿਸ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਇੱਕ ਹੁਕਮਨਾਮਾ ਜਾਰੀ ਕਰਕੇ ਭਗਵੰਤ ਮਾਨ ਨੂੰ ਕੋਈ ਸਿੱਖ ਮੂੰਹ ਨਾਲ ਆਵੇ ਅਤੇ ਇਸ ਨਾਲ ਨਾ ਹੀ ਕੋਈ ਮਿਲਵਰਤਨ ਰੱਖਿਆ ਜਾਵੇ l
ਪਾਰਟੀ ਆਗੂਆਂ ਨੇ ਜ਼ੋਰ ਦਿੰਦਿਆਂ, ਕਿਹਾ ਕਿ ਹੁਣ ਇਹ ਮਾਮਲਾ ਸਿਰਫ ਵੀਡੀਓ ਦਾ ਨਹੀਂ ਹੈ, ਬਲਕਿ ਮੁੱਖ ਮੰਤਰੀ ਵੱਲੋਂ ਸੂਬੇ ਦੇ ਲੋਕਾਂ ਅਤੇ ਸਿੱਖ ਕੌਮ ਸਾਹਮਣੇ ਕੀਤੇ ਗਏ ਦਾਅਵਿਆਂ ਦੀ ਸੱਚਾਈ ਨਾਲ ਵੀ ਜੁੜਿਆ ਹੈ। ਉਹਨਾਂ ਨੇ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਿੱਖ ਧਰਮ ਵਿੱਚ ਗੁਰੂ ਸਾਹਿਬਾਨ, ਭਗਤਾਂ, ਸ਼ਹੀਦਾਂ ਅਤੇ ਸੰਤਾਂ ਮਹਾਂਪੁਰਸ਼ਾਂ ਦਾ ਸਤਿਕਾਰ ਸਿਰਫ ਧਾਰਮਿਕ ਰਸਮ ਨਹੀਂ ਹੈ, ਸਗੋਂ ਸਿੱਖ ਜੀਵਨ ਦਾ ਕੇਂਦਰੀ ਅਸੂਲ ਹੈ। ਇਸ ਲਈ ਅਜਿਹੇ ਮਾਮਲਿਆਂ ਵਿੱਚ ਉੱਠਣ ਵਾਲੇ ਸ਼ੰਕੇ ਅਤੇ ਦੋਸ਼ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਡੁੰਘਾਈ ਨਾਲ ਪ੍ਰਭਾਵਿਤ ਕਰਦੇ ਹਨ। ਕਾਨੂੰਨ ਅਤੇ ਨਿਆ ਦੇ ਸਿਧਾਂਤ ਇਹ ਮੰਗ ਕਰਦੇ ਹਨ ਕਿ ਕੋਈ ਵੀ ਵਿਅਕਤੀ ਭਾਵੇਂ ਉਹ ਕਿਸੇ ਵੀ ਉੱਚ ਅਹੁਦੇ ਉੱਪਰ ਕਿਉਂ ਨਾ ਬੈਠਾ ਹੋਵੇ, ਜਾਂਚ ਅਤੇ ਜਵਾਬਦੇਹੀ ਤੋਂ ਉੱਪਰ ਨਹੀਂ ਹੋ ਸਕਦਾ। ਉਕਤ ਆਗੂਆਂ ਨੇ ਜਿੱਥੇ ਭਗਵੰਤ ਮਾਨ ਦੇ ਅਸਤੀਫੇ ਦੀ ਮੰਗ ਕੀਤੀ ਉੱਥੇ ਹੀ ਭਗਵੰਤ ਮਾਨ ਸਰਕਾਰ ਵੱਲੋਂ ਕੁਝ ਸਮਾਂ ਪਹਿਲਾਂ ਹੋਂਦ ਵਿੱਚ ਲਿਆਂਦੇ ਬੇਅਦਬੀ ਸਬੰਧੀ ਕਾਨੂੰਨਾਂ ਦੀ ਪਾਲਣਾ ਕਰਦੇ ਹੋਏ ਭਗਵੰਤ ਮਾਨ ਉੱਪਰ ਤਾਰ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦਾ ਮਾਮਲਾ ਦਰਜ ਕਰਨ ਦੀ ਵੀ ਮੰਗ ਕੀਤੀ l
ਇਸੇ ਤਰ੍ਹਾਂ ਜਿਲ੍ਹਾ ਲੁਧਿਆਣਾ ਦੀ ਪੰਜ ਮੈਂਬਰੀ ਕਾਰਜਕਾਰਨੀ ਕਮੇਟੀ ਮੈਂਬਰ ਕੁਲਵਿੰਦਰ ਸਿੰਘ ਚੰਦੀ, ਅਜੀਤ ਸਿੰਘ ਬੱਲ ਅਤੇ ਹਰਭਜਨ ਸਿੰਘ ਇਆਲੀ ਸਮੇਤ ਹੋਰ ਸੀਨੀਅਰ ਲੀਡਰਸ਼ਿਪ ਅਤੇ ਮਹਿਲਾ ਵਿੰਗ ਦੀ ਕੌਮੀ ਜਨਰਲ ਸਕੱਤਰ ਸਾਜੀਆ ਪ੍ਰਵੀਨ ਨੇ ਕਿਹਾ ਕਿ ਇਹ ਸਥਿਤੀ ਸਮੁੱਚੀ ਸਿੱਖ ਕੌਮ ਅਤੇ ਹਰ ਨਾਨਕ ਨਾਮ ਲੇਵਾ ਸੰਗਤਾਂ ਅਤੇ ਲੋਕਾਂ ਲਈ ਡੂੰਘੀ ਪੀੜਾ ਅਤੇ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਇਸ ਕਰਕੇ ਮੌਜੂਦਾ ਮਾਮਲੇ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਜਾਂ ਪੱਖਪਾਤ ਪੰਜਾਬ ਦੇ ਲੋਕਾਂ ਦੇ ਨਿਆ ਪ੍ਰਣਾਲੀ ਪ੍ਰਤੀ ਭਰੋਸੇ ਨੂੰ ਹੋਰ ਕਮਜ਼ੋਰ ਕਰ ਸਕਦੇ ਹਨ।
ਉਹਨਾਂ ਨੇ ਰਾਜਪਾਲ ਤੋਂ ਮੁੱਖ ਮੰਤਰੀ ਮਾਨ ਖਿਲਾਫ ਬਣਦੀਆਂ ਕਾਨੂਨੀ ਧਾਰਾਵਾਂ ਤਹਿਤ ਤੁਰੰਤ ਪਰਚਾ ਦਰਜ ਕਰਨ ਅਤੇ ਇਸ ਪਰਚੇ ਦੀ ਤਫਤੀਸ਼ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਕਿਸੇ ਮੌਜੂਦਾ ਜੱਜ ਦੀ ਨਿਗਰਾਨੀ ਹੇਠ ਸੁਤੰਤਰ, ਨਿਰਪੱਖ ਅਤੇ ਸਮਾਂਬੱਧ ਤਰੀਕੇ ਨਾਲ ਕਰਵਾਏ ਜਾਣ ਦੀ ਮੰਗ ਕੀਤੀ ਹੈ। ਇਸਦੇ ਨਾਲ ਹੀ ਉਹਨਾਂ ਨੇ ਜਾਂਚ ਦੀ ਪਾਰਦਰਸ਼ਤਾ ਅਤੇ ਨਿਰਪੱਖਤਾ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਨੈਤਿਕਤਾ ਦੇ ਆਧਾਰ ਤੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫੇ ਦੀ ਮੰਗ ਕੀਤੀ ਹੈ ਅਤੇ ਇਹ ਸੁਨਿਸਚਿਤ ਕੀਤੇ ਜਾਣਾ ਚਾਹੀਦਾ ਹੈ ਕਿ ਜਾਂਚ ਨੂੰ ਕਿਸੇ ਵੀ ਤਰੀਕੇ ਨਾਲ ਪ੍ਰਭਾਵਿਤ ਨਾ ਕੀਤਾ ਜਾ ਸਕੇ। ਜਾਂਚ ਦੀ ਰਿਪੋਰਟ ਜਨਤਕ ਹੋਣੇ ਚਾਹੀਦੀ ਹੈ ਅਤੇ ਸੂਬੇ ਦੇ ਲੋਕਾਂ ਨੂੰ ਉਹਨਾਂ ਦੇ ਸਵਾਲਾਂ ਦਾ ਜਵਾਬ ਮਿਲਣਾ ਚਾਹੀਦਾ ਹੈ।
ਇਹ ਰੋਸ ਪ੍ਰਦਰਸ਼ਨ ਜਥੇਦਾਰ ਜਸਵੰਤ ਸਿੰਘ ਚੀਮਾ, ਰਾਜੀਵ ਕੁਮਾਰ ਲਵਲੀ, ਸੰਦੀਪ ਸਿੰਘ ਰੁਪਾਲੋਂ ਕੀ ਅਗਵਾਈ ਵਿੱਚ ਸ਼ੁਰੂ ਹੋਇਆ ਅਤੇ ਇਸ ਵਿੱਚ ਹੋਰਨਾਂ ਤੋਂ ਇਲਾਵਾ, ਐਡਵੋਕੇਟ ਇੰਦਰਜੀਤ ਸਿੰਘ, ਇਸਤਰੀ ਵਿੰਗ ਦੀ ਜੁਆਇੰਟ ਸਕੱਤਰ ਬੀਬੀ ਹਰਪ੍ਰੀਤ ਕੌਰ ਅਕਾਲਗੜ੍ਹ, ਜਿਲ੍ਹਾ ਲੁਧਿਆਣਾ ਦਿਹਾਤੀ ਜਗਰਾਉਂ ਦੀ ਪੰਜ ਮੈਂਬਰੀ ਕਾਰਜਕਾਰਨੀ ਕਮੇਟੀ ਮੈਂਬਰ ਕੁਲਵਿੰਦਰ ਸਿੰਘ ਚੰਦੀ, ਹਰਭਜਨ ਸਿੰਘ ਇਆਲੀ, ਮਲਕੀਤ ਸਿੰਘ ਬੱਲ, ਸ਼ਮਸ਼ੇਰ ਸਿੰਘ ਲਾਡੋਵਾਲ, ਭੋਲਾ ਸਿੰਘ ਮੰਗਲੀ, ਬਲਵਿੰਦਰ ਸਿੰਘ ਭਿੰਦਾ, ਤਲਵਿੰਦਰ ਸਿੰਘ ਮਾਛੀਆ, ਗੋਪੀ ਕਨੇਜਾ, ਕੁਲਦੀਪ ਸਿੰਘ ਮੰਗਲੀ, ਕੁਲਦੀਪ ਸਿੰਘ ਤਲਵੰਡੀ, ਬਲਾਕ ਜਗਰਾਉਂ ਕਮੇਟੀ ਦੇ ਤਜਿੰਦਰਪਾਲ ਸਿੰਘ ਤੇਜੀ, ਜਗਤਾਰ ਸਿੰਘ ਹੰਬੜਾ ਪਰਮਜੀਤ ਸਿੰਘ ਹੰਬੜਾ , ਲਖਵਿੰਦਰ ਸਿੰਘ ਹੰਬੜਾ , ਹਰਜੀਤ ਸਿੰਘ ਬਾਬਾ ਰਾਏਕੋਟ, ਮਹਿਬੂਬ ਸਟੂਡੀਓ ਵਾਲੇ, ਬਲਾਕ ਸਿੱਧਵਾਂ ਬੇਟ ਕਮੇਟੀ ਮੈਂਬਰ ਜਸਪਾਲ ਸਿੰਘ ਜੱਸ ਸਿੱਧਵਾਂ, ਚੌਧਰੀ ਅਵਤਾਰ ਸਿੰਘ ਲੱਡੂ ਜਗਰਾਉਂ, ਸੁਖਵਿੰਦਰ ਸਿੰਘ ਖਾਲਸਾ ਰਾਊਵਾਲ, ਜਸਵੀਰ ਸਿੰਘ ਜੱਸੀ ਜਗਰਾਉਂ, ਜਸਪ੍ਰੀਤ ਸਿੰਘ ਜੱਸੀ ਢਿੱਲੋ, ਸਾਬਕਾ ਸਰਪੰਚ ਬਲਦੇਵ ਸਿੰਘ ਸਲੇਮਪੁਰਾ ਟਿੱਬਾ, ਮਨਜੀਤ ਸਿੰਘ ਮੰਡ ਬੰਗਸੀਪੁਰਾ, ਜਰਨੈਲ ਸਿੰਘ ਕੁਰਸ਼ੈਦਪੁਰਾ, ਜਗਦੀਸ਼ ਸਿੰਘ ਗਗੜਾ, ਰਣਜੀਤ ਸਿੰਘ ਸੋਨੂ, ਗੁਰਦੀਪ ਕੌਰ,ਹਰਪ੍ਰੀਤ ਕੌਰ, ਗੁਰਪ੍ਰੀਤ ਸਿੰਘ ਕਾਉਂਕੇ , ਖਾਲਸਾ ਬੋਹੜ ਸਿੰਘ ਕਾਉਂਕੇ, ਸ਼ਮਸ਼ੇਰ ਸਿੰਘ ਖਾਲਸਾ ਜਗਰਾਉਂ, ਰਣਜੋਧ ਸਿੰਘ ਖਾਲਸਾ, ਜਸਵੀਰ ਸਿੰਘ ਖਾਲਸਾ, ਇੰਦਰਜੀਤ ਸਿੰਘ ਖਾਲਸਾ ਸਮੇਤ ਕਈ ਆਗੂ ਹਾਜ਼ਰ ਸਨ ।




