HomeIndianNEET Re-Exam: ਪੰਜਾਬ ਅਤੇ ਚੰਡੀਗੜ੍ਹ ਵਿੱਚ ਸਖ਼ਤ ਸੁਰੱਖਿਆ ਹੇਠ ਮੁੜ ਪ੍ਰੀਖਿਆ ਸੰਪੰਨ,...

NEET Re-Exam: ਪੰਜਾਬ ਅਤੇ ਚੰਡੀਗੜ੍ਹ ਵਿੱਚ ਸਖ਼ਤ ਸੁਰੱਖਿਆ ਹੇਠ ਮੁੜ ਪ੍ਰੀਖਿਆ ਸੰਪੰਨ, CRPF ਜਵਾਨ ਵੀ ਰਹੇ ਤਾਇਨਾਤ

ਨੈਸ਼ਨਲ ਐਲਿਜੀਬਿਲਟੀ ਕਮ ਐਂਟਰੈਂਸ ਟੈਸਟ (NEET) ਦੀ ਮੁੜ ਪ੍ਰੀਖਿਆ ਐਤਵਾਰ ਨੂੰ ਪੰਜਾਬ ਅਤੇ ਚੰਡੀਗੜ੍ਹ ਵਿੱਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਕਰਵਾਈ ਗਈ। ਨੈਸ਼ਨਲ ਟੈਸਟਿੰਗ ਏਜੰਸੀ (NTA) ਵੱਲੋਂ ਦੁਪਹਿਰ 2 ਵਜੇ ਤੋਂ ਸ਼ਾਮ 5:15 ਵਜੇ ਤੱਕ ਹੋਈ ਇਸ ਪ੍ਰੀਖਿਆ ਲਈ ਉਮੀਦਵਾਰਾਂ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1:30 ਵਜੇ ਤੱਕ ਕੇਂਦਰਾਂ ਵਿੱਚ ਦਾਖ਼ਲਾ ਦਿੱਤਾ ਗਿਆ, ਜਿਸ ਤੋਂ ਬਾਅਦ ਗੇਟ ਬੰਦ ਕਰ ਦਿੱਤੇ ਗਏ।

ਚੰਡੀਗੜ੍ਹ ਵਿੱਚ ਪ੍ਰੀਖਿਆ ਲਈ ਸੱਤ ਕੇਂਦਰ ਬਣਾਏ ਗਏ ਸਨ, ਜਦਕਿ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਕਰੀਬ 175 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ। ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲਾਂ ਅਤੇ ਕੇਂਦਰੀ ਵਿਦਿਆਲਿਆਂ ਵਿੱਚ ਬਣਾਏ ਗਏ ਕੇਂਦਰਾਂ ‘ਤੇ ਸਵੇਰ ਤੋਂ ਹੀ ਪੁਲੀਸ ਅਤੇ ਏਜੰਸੀ ਦੇ ਨੁਮਾਇੰਦੇ ਤਾਇਨਾਤ ਰਹੇ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਗੜਬੜ ਜਾਂ ਨਕਲ ਦੀ ਕੋਸ਼ਿਸ਼ ਨੂੰ ਰੋਕਿਆ ਜਾ ਸਕੇ।

ਪ੍ਰੀਖਿਆ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਸੀ। ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਸਥਾਨਕ ਪੁਲੀਸ ਦੇ ਨਾਲ-ਨਾਲ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਨੂੰ ਵੀ ਤਾਇਨਾਤ ਕੀਤਾ ਗਿਆ।

ਇਸ ਤੋਂ ਇਲਾਵਾ ਪ੍ਰਸ਼ਨ ਪੱਤਰਾਂ ਅਤੇ ਓਐਮਆਰ ਸ਼ੀਟਾਂ ਨੂੰ ਕਸਟੋਡੀਅਨ ਬੈਂਕਾਂ ਤੋਂ ਪ੍ਰੀਖਿਆ ਕੇਂਦਰਾਂ ਤੱਕ ਪਹੁੰਚਾਉਣ ਲਈ ਵਿਸ਼ੇਸ਼ ਸੁਰੱਖਿਅਤ ਵਾਹਨਾਂ ਦਾ ਪ੍ਰਬੰਧ ਕੀਤਾ ਗਿਆ, ਜਿਨ੍ਹਾਂ ਨੂੰ ਪੁਲੀਸ ਅਤੇ CRPF ਦੇ ਹਥਿਆਰਬੰਦ ਜਵਾਨਾਂ ਦੀ ਨਿਗਰਾਨੀ ਹੇਠ ਐਸਕਾਰਟ ਕਰਕੇ ਕੇਂਦਰਾਂ ਤੱਕ ਪਹੁੰਚਾਇਆ ਗਿਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments