HomeGlobalਰਮੁਜ਼ ਜਲਮਾਰਗ 'ਚ ਤੇਲ ਟੈਂਕਰ 'ਤੇ ਹਮਲਾ, ਅਮਰੀਕਾ-ਇਰਾਨ ਤਣਾਅ ਮੁੜ ਵਧਿਆ

ਰਮੁਜ਼ ਜਲਮਾਰਗ ‘ਚ ਤੇਲ ਟੈਂਕਰ ‘ਤੇ ਹਮਲਾ, ਅਮਰੀਕਾ-ਇਰਾਨ ਤਣਾਅ ਮੁੜ ਵਧਿਆ

ਹੋਰਮੁਜ਼ ਜਲਮਾਰਗ ਵਿੱਚ ਸ਼ਨਿੱਚਰਵਾਰ ਨੂੰ ਇੱਕ ਤੇਲ ਟੈਂਕਰ ਪ੍ਰੋਜੈਕਟਾਈਲ ਦੀ ਚਪੇਟ ਵਿੱਚ ਆ ਗਿਆ, ਜਿਸ ਕਾਰਨ ਜਹਾਜ਼ ਦੇ ਬ੍ਰਿਜ ਨੂੰ ਨੁਕਸਾਨ ਪਹੁੰਚਿਆ। ਹਾਲਾਂਕਿ ਘਟਨਾ ਵਿੱਚ ਸਾਰੇ ਕਰੂ ਮੈਂਬਰ ਸੁਰੱਖਿਅਤ ਦੱਸੇ ਗਏ ਹਨ।

ਬ੍ਰਿਟੇਨ ਦੀ ਸਮੁੰਦਰੀ ਸੁਰੱਖਿਆ ਏਜੰਸੀ UKMTO ਮੁਤਾਬਕ ਇਹ ਘਟਨਾ ਅਜਿਹੇ ਸਮੇਂ ਵਾਪਰੀ ਹੈ ਜਦੋਂ ਅਮਰੀਕਾ ਅਤੇ ਇਰਾਨ ਵਿਚਾਲੇ ਤਣਾਅ ਇੱਕ ਵਾਰ ਫਿਰ ਵਧਦਾ ਨਜ਼ਰ ਆ ਰਿਹਾ ਹੈ। ਦੋਵੇਂ ਦੇਸ਼ ਦੋ ਹਫ਼ਤੇ ਪਹਿਲਾਂ ਹੋਏ ਅੰਤਰਿਮ ਸ਼ਾਂਤੀ ਸਮਝੌਤੇ ਦੀ ਉਲੰਘਣਾ ਦੇ ਦੋਸ਼ ਇੱਕ-ਦੂਜੇ ‘ਤੇ ਲਗਾ ਰਹੇ ਹਨ।

ਅਮਰੀਕਾ ਨੇ ਦਾਅਵਾ ਕੀਤਾ ਕਿ ਉਸ ਨੇ ਇਰਾਨੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ, ਜਦਕਿ ਇਰਾਨ ਨੇ ਕਿਹਾ ਕਿ ਉਸ ਨੇ ਅਮਰੀਕੀ ਫੌਜ ਨਾਲ ਜੁੜੇ ਟਿਕਾਣਿਆਂ ‘ਤੇ ਕਾਰਵਾਈ ਕੀਤੀ ਹੈ। ਇਸ ਦੌਰਾਨ UKMTO ਨੇ ਖੇਤਰ ਵਿੱਚ ਸਮੁੰਦਰੀ ਸੁਰੱਖਿਆ ਖ਼ਤਰੇ ਦਾ ਪੱਧਰ ਵਧਾਉਣ ਦੀ ਜਾਣਕਾਰੀ ਦਿੱਤੀ ਹੈ।

ਇਰਾਨ ਨੇ ਇਹ ਵੀ ਦਾਅਵਾ ਕੀਤਾ ਕਿ ਉਸ ਨੇ ਆਪਣੀ ਮਨਜ਼ੂਰੀ ਤੋਂ ਬਿਨਾਂ ਲੰਘਣ ਦੀ ਕੋਸ਼ਿਸ਼ ਕਰਨ ਵਾਲੇ ਜਹਾਜ਼ਾਂ ਨੂੰ ਚੇਤਾਵਨੀ ਦੇਣ ਲਈ ਗੋਲੀਆਂ ਚਲਾਈਆਂ। ਉੱਧਰ ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ ਨੇ ਕਿਹਾ ਕਿ ਅਮਰੀਕਾ ਜੰਗਬੰਦੀ ਸਮਝੌਤੇ ਦੀ ਪਾਲਣਾ ਕਰ ਰਿਹਾ ਹੈ, ਪਰ ਜੇ ਹਿੰਸਾ ਜਾਰੀ ਰਹੀ ਤਾਂ ਉਸ ਦਾ ਢੁੱਕਵਾਂ ਜਵਾਬ ਦਿੱਤਾ ਜਾਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments