Google search engine
Home Indian ਚੰਡੀਗੜ੍ਹ, ਪੰਜਾਬ ਤੇ ਹਰਿਆਣਾ ਵਿੱਚ ਭੂਚਾਲ ਦੇ ਝਟਕੇ, ਲੋਕਾਂ ਵਿੱਚ ਦਹਿਸ਼ਤ

ਚੰਡੀਗੜ੍ਹ, ਪੰਜਾਬ ਤੇ ਹਰਿਆਣਾ ਵਿੱਚ ਭੂਚਾਲ ਦੇ ਝਟਕੇ, ਲੋਕਾਂ ਵਿੱਚ ਦਹਿਸ਼ਤ

ਚੰਡੀਗੜ੍ਹ, ਪੰਜਾਬ, ਹਰਿਆਣਾ ਅਤੇ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਸ਼ਨਿੱਚਰਵਾਰ ਸ਼ਾਮ ਕਰੀਬ 7:08 ਵਜੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਝਟਕੇ ਮਹਿਸੂਸ ਹੁੰਦੇ ਹੀ ਲੋਕ ਸੁਰੱਖਿਆ ਵਜੋਂ ਘਰਾਂ ਅਤੇ ਇਮਾਰਤਾਂ ਤੋਂ ਬਾਹਰ ਨਿਕਲ ਆਏ।

ਯੂਰਪੀਅਨ-ਮੈਡੀਟੇਰੀਅਨ ਭੂਚਾਲ ਕੇਂਦਰ (EMSC) ਮੁਤਾਬਕ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੇ ਹਿੰਦੂ ਕੁਸ਼ ਖੇਤਰ ਵਿੱਚ ਸੀ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 6.0 ਦਰਜ ਕੀਤੀ ਗਈ, ਜਦਕਿ ਇਸ ਦੀ ਡੂੰਘਾਈ ਧਰਤੀ ਦੇ ਅੰਦਰ ਲਗਭਗ 215 ਕਿਲੋਮੀਟਰ ਸੀ।

ਭੂਚਾਲ ਦੇ ਝਟਕੇ ਚੰਡੀਗੜ੍ਹ ਤੋਂ ਇਲਾਵਾ ਪੰਜਾਬ, ਹਰਿਆਣਾ ਅਤੇ ਦਿੱਲੀ ਤੱਕ ਮਹਿਸੂਸ ਕੀਤੇ ਗਏ। ਹਾਲਾਂਕਿ ਹੁਣ ਤੱਕ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਮਿਲੀ। ਪ੍ਰਸ਼ਾਸਨ ਨੇ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਅਤੇ ਸਿਰਫ਼ ਅਧਿਕਾਰਤ ਜਾਣਕਾਰੀ ‘ਤੇ ਹੀ ਭਰੋਸਾ ਕਰਨ ਦੀ ਅਪੀਲ ਕੀਤੀ ਹੈ।

Exit mobile version