HomePunjab Newsਬਿਜਲੀ ਕੱਟਾਂ ਖ਼ਿਲਾਫ਼ ਕਿਸਾਨ ਮਜ਼ਦੂਰ ਮੋਰਚੇ ਦਾ ਹੱਲਾ ਬੋਲ, 8 ਘੰਟੇ ਨਿਰਵਿਘਨ...

ਬਿਜਲੀ ਕੱਟਾਂ ਖ਼ਿਲਾਫ਼ ਕਿਸਾਨ ਮਜ਼ਦੂਰ ਮੋਰਚੇ ਦਾ ਹੱਲਾ ਬੋਲ, 8 ਘੰਟੇ ਨਿਰਵਿਘਨ ਸਪਲਾਈ ਦੀ ਮੰਗ

ਚੰਡੀਗੜ੍ਹ: ਪੰਜਾਬ ਵਿੱਚ ਪੈ ਰਹੀ ਅਤਿ ਦੀ ਗਰਮੀ ਅਤੇ ਲਗਾਤਾਰ ਬਿਜਲੀ ਕੱਟਾਂ ਕਾਰਨ ਆਮ ਲੋਕਾਂ ਦੇ ਨਾਲ-ਨਾਲ ਕਿਸਾਨ ਵੀ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ। ਖੇਤੀਬਾੜੀ ਲਈ ਅੱਠ ਘੰਟੇ ਨਿਰਵਿਘਨ ਬਿਜਲੀ ਨਾ ਮਿਲਣ ਦੇ ਵਿਰੋਧ ਵਿੱਚ ਕਿਸਾਨ ਮਜ਼ਦੂਰ ਮੋਰਚੇ ਨੇ ਮੰਗਲਵਾਰ ਨੂੰ ਸੂਬੇ ਭਰ ਵਿੱਚ ਬਿਜਲੀ ਵਿਭਾਗ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ।

ਮੋਰਚੇ ਦੇ ਆਗੂਆਂ ਨੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬਿਜਲੀ ਵਿਭਾਗ ਦੇ ਦਫ਼ਤਰਾਂ ਅੱਗੇ ਧਰਨੇ ਅਤੇ ਮੁਜ਼ਾਹਰੇ ਕਰਕੇ ਖੇਤੀ ਖੇਤਰ ਲਈ ਲਗਾਤਾਰ ਬਿਜਲੀ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ।

ਅੰਮ੍ਰਿਤਸਰ ਵਿੱਚ ਹੋਏ ਪ੍ਰਦਰਸ਼ਨ ਦੌਰਾਨ ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਹਕੀਕਤ ਇਹ ਹੈ ਕਿ ਖੇਤਾਂ ਨੂੰ ਸਿਰਫ਼ ਤਿੰਨ ਤੋਂ ਚਾਰ ਘੰਟੇ ਹੀ ਬਿਜਲੀ ਮਿਲ ਰਹੀ ਹੈ।

ਉਨ੍ਹਾਂ ਕਿਹਾ ਕਿ ਬਿਜਲੀ ਦੀ ਘਾਟ ਅਤੇ ਭਾਰੀ ਗਰਮੀ ਕਾਰਨ ਝੋਨੇ ਦੀ ਲਵਾਈ ਪ੍ਰਭਾਵਿਤ ਹੋ ਰਹੀ ਹੈ ਅਤੇ ਕਈ ਖੇਤ ਸੁੱਕਣ ਦੀ ਸਥਿਤੀ ਵਿੱਚ ਹਨ। ਕਿਸਾਨਾਂ ਨੂੰ ਸਿੰਚਾਈ ਲਈ ਮਜਬੂਰੀ ਵਿੱਚ ਜਨਰੇਟਰ ਚਲਾਉਣੇ ਪੈ ਰਹੇ ਹਨ, ਜਿਸ ਨਾਲ ਪ੍ਰਤੀ ਏਕੜ ਦੋ ਤੋਂ ਤਿੰਨ ਹਜ਼ਾਰ ਰੁਪਏ ਤੱਕ ਵਾਧੂ ਖ਼ਰਚਾ ਆ ਰਿਹਾ ਹੈ ਅਤੇ ਖੇਤੀ ਦੀ ਲਾਗਤ ਵਿੱਚ ਕਾਫ਼ੀ ਵਾਧਾ ਹੋ ਰਿਹਾ ਹੈ।

ਕਿਸਾਨ ਮਜ਼ਦੂਰ ਮੋਰਚੇ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਖੇਤੀ ਖੇਤਰ ਲਈ ਬਿਨਾਂ ਰੁਕਾਵਟ ਘੱਟੋ-ਘੱਟ ਅੱਠ ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਹਾਲਾਤ ਨਾ ਸੁਧਰੇ ਤਾਂ ਸੂਬਾ ਪੱਧਰੀ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments