Google search engine
Home Punjab News ਮੁੱਖ ਮੰਤਰੀ ਭਗਵੰਤ ਮਾਨ ਨੇ ਪਤਨੀ ਡਾ. ਗੁਰਪ੍ਰੀਤ ਕੌਰ ਸਮੇਤ SIR-2026 ਤਹਿਤ...

ਮੁੱਖ ਮੰਤਰੀ ਭਗਵੰਤ ਮਾਨ ਨੇ ਪਤਨੀ ਡਾ. ਗੁਰਪ੍ਰੀਤ ਕੌਰ ਸਮੇਤ SIR-2026 ਤਹਿਤ ਫਾਰਮ ਭਰੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਮਿਲ ਕੇ ਸਪੈਸ਼ਲ ਇੰਟੈਂਸਿਵ ਰਿਵੀਜਨ (SIR)-2026 ਤਹਿਤ ਵੋਟਰ ਅਨੁਮਰੇਸ਼ਨ ਫਾਰਮ ਭਰੇ ਅਤੇ ਸੰਗਰੂਰ ਦੀ ਡ੍ਰੀਮ ਲੈਂਡ ਕਲੋਨੀ ਵਿੱਚ ਬੂਥ ਲੈਵਲ ਅਫ਼ਸਰ (BLO) ਨੂੰ ਸੌਂਪੇ।

ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ SIR ਮੁਹਿੰਮ 25 ਜੂਨ ਤੋਂ ਸ਼ੁਰੂ ਹੋ ਕੇ 24 ਜੁਲਾਈ 2026 ਤੱਕ ਚੱਲੇਗੀ। ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਲ੍ਹੇ ਵਿੱਚ ਕੁੱਲ 9,18,078 ਵੋਟਰ ਹਨ, ਜਿਨ੍ਹਾਂ ਵਿੱਚੋਂ 30 ਜੂਨ ਤੱਕ 8,88,989 ਵੋਟਰਾਂ ਨੂੰ ਘਰ-ਘਰ ਜਾ ਕੇ ਅਨੁਮਰੇਸ਼ਨ ਫਾਰਮ ਵੰਡੇ ਜਾ ਚੁੱਕੇ ਹਨ, ਜੋ ਲਗਭਗ 90 ਫ਼ੀਸਦੀ ਬਣਦਾ ਹੈ।

ਮੁੱਖ ਮੰਤਰੀ ਨੇ ਸੂਬੇ ਦੇ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ SIR ਤਹਿਤ ਆਪਣੇ ਫਾਰਮ ਜ਼ਰੂਰ ਭਰਨ। ਉਨ੍ਹਾਂ ਦੱਸਿਆ ਕਿ ਹਰ ਘਰ ਵਿੱਚ BLO ਤਿੰਨ ਵਾਰ ਪਹੁੰਚੇਗਾ ਤਾਂ ਜੋ ਕੋਈ ਵੀ ਯੋਗ ਵੋਟਰ ਇਸ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ।

ਉਨ੍ਹਾਂ ਜਾਣਕਾਰੀ ਦਿੱਤੀ ਕਿ 3 ਅਗਸਤ ਨੂੰ ਵੋਟਰ ਸੂਚੀ ਦਾ ਡਰਾਫਟ ਜਾਰੀ ਕੀਤਾ ਜਾਵੇਗਾ। ਜੇਕਰ ਕੋਈ ਵਿਅਕਤੀ ਉਸ ਸਮੇਂ ਤੱਕ ਫਾਰਮ ਨਹੀਂ ਭਰ ਸਕਦਾ, ਤਾਂ ਉਹ 3 ਸਤੰਬਰ ਤੱਕ ਫਾਰਮ ਨੰਬਰ-6 ਭਰ ਕੇ ਜਮ੍ਹਾਂ ਕਰਵਾ ਸਕਦਾ ਹੈ। ਇਸ ਤੋਂ ਬਾਅਦ ਅੰਤਿਮ ਵੋਟਰ ਸੂਚੀ ਅਕਤੂਬਰ 2026 ਵਿੱਚ ਪ੍ਰਕਾਸ਼ਿਤ ਕੀਤੀ ਜਾਵੇਗੀ।

ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਲੋਕਾਂ ਨਾਲ ਕੀਤੀਆਂ ਗਰੰਟੀਆਂ ਨੂੰ ਪੂਰਾ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੰਗਰੂਰ ਸ਼ਹਿਰ ਦੇ ਸੁੰਦਰਿਕਰਨ ਲਈ ਵਿਸ਼ੇਸ਼ ਯੋਜਨਾ ਤਿਆਰ ਕੀਤੀ ਜਾ ਰਹੀ ਹੈ, ਜਿਸ ਨਾਲ ਇਹ ਪੰਜਾਬ ਦੇ ਸਭ ਤੋਂ ਸੁੰਦਰ ਸ਼ਹਿਰਾਂ ਵਿੱਚ ਸ਼ਾਮਲ ਹੋਵੇਗਾ।

ਮਾਸਕ ਪਹਿਨ ਕੇ ਬਣਾਈ ਗਈ ਵੀਡੀਓ ਨਾਲ ਜੁੜੇ ਸਵਾਲ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਵੀਡੀਓ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪੀ ਜਾਵੇਗੀ।

Exit mobile version