HomeIndianਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦ ਕਰਨਗੇ ਪੰਜਾਬ ਦੌਰਾ, ਕਈ ਵਿਕਾਸ ਪ੍ਰਾਜੈਕਟਾਂ ਦੀ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦ ਕਰਨਗੇ ਪੰਜਾਬ ਦੌਰਾ, ਕਈ ਵਿਕਾਸ ਪ੍ਰਾਜੈਕਟਾਂ ਦੀ ਦੇਣਗੇ ਸੌਗਾਤ

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਲਦ ਹੀ ਪੰਜਾਬ ਦੌਰੇ ‘ਤੇ ਆਉਣ ਦੀ ਸੰਭਾਵਨਾ ਹੈ। ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਆਪਣੇ ਦੌਰੇ ਦੌਰਾਨ ਸੂਬੇ ਲਈ ਕਈ ਮਹੱਤਵਪੂਰਨ ਵਿਕਾਸ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ।

ਹਾਲਾਂਕਿ, ਦੌਰੇ ਦੀ ਅੰਤਿਮ ਤਾਰੀਖ ਦਾ ਅਧਿਕਾਰਿਕ ਐਲਾਨ ਅਜੇ ਤੱਕ ਨਹੀਂ ਕੀਤਾ ਗਿਆ, ਪਰ ਸਰਕਾਰੀ ਪੱਧਰ ‘ਤੇ ਇਸ ਦੀਆਂ ਤਿਆਰੀਆਂ ਸ਼ੁਰੂ ਹੋਣ ਦੀ ਚਰਚਾ ਹੈ।

ਜਾਣਕਾਰੀ ਅਨੁਸਾਰ, ਪ੍ਰਧਾਨ ਮੰਤਰੀ ਇੱਕ ਮਹੱਤਵਪੂਰਨ ਰੇਲਵੇ ਪ੍ਰਾਜੈਕਟ ਦਾ ਉਦਘਾਟਨ ਕਰਨ ਦੇ ਨਾਲ-ਨਾਲ ਹੋਰ ਕਈ ਵਿਕਾਸ ਕਾਰਜਾਂ ਨੂੰ ਵੀ ਲੋਕਾਂ ਨੂੰ ਸਮਰਪਿਤ ਕਰਨਗੇ। ਇਨ੍ਹਾਂ ਪ੍ਰਾਜੈਕਟਾਂ ਦਾ ਮਕਸਦ ਪੰਜਾਬ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨਾ ਅਤੇ ਵਿਕਾਸ ਨੂੰ ਰਫ਼ਤਾਰ ਦੇਣਾ ਹੈ।

ਇਸ ਤੋਂ ਪਹਿਲਾਂ ਫਰਵਰੀ ਮਹੀਨੇ ਵਿੱਚ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬ ਦਾ ਦੌਰਾ ਕੀਤਾ ਸੀ। ਉਸ ਦੌਰਾਨ ਉਨ੍ਹਾਂ ਨੇ ਆਦਮਪੁਰ ਹਵਾਈ ਅੱਡੇ ਦਾ ਨਾਮ ‘ਸ੍ਰੀ ਗੁਰੂ ਰਵਿਦਾਸ ਜੀ ਹਵਾਈ ਅੱਡਾ, ਆਦਮਪੁਰ’ ਰੱਖਣ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ ਦੇ ਨਵੇਂ ਟਰਮੀਨਲ ਦਾ ਉਦਘਾਟਨ ਕੀਤਾ ਅਤੇ ਡੇਰਾ ਸੱਚਖੰਡ ਬੱਲਾਂ ਵਿਖੇ ਵੀ ਨਤਮਸਤਕ ਹੋਏ ਸਨ।

ਸਿਆਸੀ ਪੱਖੋਂ ਵੀ ਇਹ ਦੌਰਾ ਅਹਿਮ ਮੰਨਿਆ ਜਾ ਰਿਹਾ ਹੈ। ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ ਤੋਂ ਬਾਅਦ ਇਹ ਪ੍ਰਧਾਨ ਮੰਤਰੀ ਦਾ ਪਹਿਲਾ ਪੰਜਾਬ ਦੌਰਾ ਹੋਵੇਗਾ। ਸਿਆਸੀ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਦੌਰਾ ਭਾਜਪਾ ਲਈ ਸੰਗਠਨਕ ਅਤੇ ਸਿਆਸੀ ਤੌਰ ‘ਤੇ ਵੀ ਮਹੱਤਵਪੂਰਨ ਸਾਬਤ ਹੋ ਸਕਦਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments