HomeGlobalਇਰਾਨ ਵਿੱਚ ਅੰਤਿਮ ਸੰਸਕਾਰ ਸਮਾਗਮ: ਭਾਰਤ ਵੱਲੋਂ ਉੱਚ ਪੱਧਰੀ ਪ੍ਰਤੀਨਿਧ ਮੰਡਲ ਨੇ...

ਇਰਾਨ ਵਿੱਚ ਅੰਤਿਮ ਸੰਸਕਾਰ ਸਮਾਗਮ: ਭਾਰਤ ਵੱਲੋਂ ਉੱਚ ਪੱਧਰੀ ਪ੍ਰਤੀਨਿਧ ਮੰਡਲ ਨੇ ਦਿੱਤੀ ਸ਼ਰਧਾਂਜਲੀ

ਇਰਾਨ ਵਿੱਚ ਹੋਏ ਅੰਤਿਮ ਸੰਸਕਾਰ ਸਮਾਗਮ ਵਿੱਚ ਭਾਰਤ ਦੀ ਨੁਮਾਇੰਦਗੀ ਕਰਦਿਆਂ ਕੇਂਦਰੀ ਵਿਦੇਸ਼ ਰਾਜ ਮੰਤਰੀ ਪਾਬਿਤਰਾ ਮਾਰਗਰੇਟਾ ਅਤੇ ਬਿਹਾਰ ਦੇ ਰਾਜਪਾਲ ਲੈਫ਼ਟੀਨੈਂਟ ਜਨਰਲ (ਸੇਵਾਮੁਕਤ) ਸਈਅਦ ਅਤਾ ਹਸਨੈਨ ਨੇ ਸ਼ਮੂਲੀਅਤ ਕੀਤੀ। ਦੋਵਾਂ ਨੇ ਭਾਰਤ ਸਰਕਾਰ ਅਤੇ ਦੇਸ਼ ਦੇ ਲੋਕਾਂ ਵੱਲੋਂ ਮਰਹੂਮ ਇਰਾਨੀ ਆਗੂ ਨੂੰ ਸ਼ਰਧਾਂਜਲੀ ਭੇਟ ਕੀਤੀ।

ਕੇਂਦਰੀ ਮੰਤਰੀ ਪਾਬਿਤਰਾ ਮਾਰਗਰੇਟਾ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਭਾਰਤੀ ਪ੍ਰਤੀਨਿਧ ਮੰਡਲ ਨੇ ਤਹਿਰਾਨ ਵਿੱਚ ਹੋਏ ਸਮਾਗਮ ਦੌਰਾਨ ਭਾਰਤ ਦੀ ਨੁਮਾਇੰਦਗੀ ਕੀਤੀ ਅਤੇ ਦੇਸ਼ ਵੱਲੋਂ ਸੰਵੇਦਨਾਵਾਂ ਪ੍ਰਗਟ ਕੀਤੀਆਂ। ਉਨ੍ਹਾਂ ਸਮਾਗਮ ਨਾਲ ਜੁੜੀਆਂ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ।

ਬਿਹਾਰ ਰਾਜਭਵਨ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਕਿ ਰਾਜਪਾਲ ਸਈਅਦ ਅਤਾ ਹਸਨੈਨ ਨੇ ਹਾਲੀਆ ਪੱਛਮੀ ਏਸ਼ੀਆ ਸੰਘਰਸ਼ ਦੌਰਾਨ ਜਾਨਾਂ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਨਾਲ ਵੀ ਡੂੰਘਾ ਦੁੱਖ ਸਾਂਝਾ ਕੀਤਾ।

ਭਾਰਤ ਵਿੱਚ ਇਰਾਨ ਦੇ ਦੂਤਾਵਾਸ ਨੇ ਵੀ ਸਮਾਗਮ ਦੀਆਂ ਤਸਵੀਰਾਂ ਅਤੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਭਾਰਤੀ ਪ੍ਰਤੀਨਿਧੀਆਂ ਨੇ ਇਰਾਨ ਦੇ ਆਗੂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੇ ਨਾਲ ਹੀ ਇਰਾਨੀ ਦੂਤਾਵਾਸ ਨੇ ਦੱਸਿਆ ਕਿ ਭਾਰਤੀ ਧਾਰਮਿਕ ਆਗੂਆਂ ਦੇ ਇੱਕ ਵਫ਼ਦ ਨੇ ਵੀ ਸਮਾਗਮ ਵਿੱਚ ਸ਼ਮੂਲੀਅਤ ਕਰਕੇ ਆਪਣੀਆਂ ਸ਼ਰਧਾਂਜਲੀਆਂ ਅਰਪਿਤ ਕੀਤੀਆਂ।

ਇਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਆਨ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਅੰਤਿਮ ਸੰਸਕਾਰ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਸੀ। ਇਸ ਮੌਕੇ ਕਾਂਗਰਸ ਪਾਰਟੀ ਵੱਲੋਂ ਸਾਬਕਾ ਵਿਦੇਸ਼ ਮੰਤਰੀ ਸਲਮਾਨ ਖੁਰਸ਼ੀਦ ਨੇ ਵੀ ਹਾਜ਼ਰੀ ਲਗਾਈ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਭੇਜੇ ਗਏ ਉੱਚ ਪੱਧਰੀ ਪ੍ਰਤੀਨਿਧ ਮੰਡਲ ਨੇ ਤਹਿਰਾਨ ਵਿੱਚ ਦੇਸ਼ ਦੀ ਨੁਮਾਇੰਦਗੀ ਕੀਤੀ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਇਸ ਦੌਰੇ ਨਾਲ ਭਾਰਤ ਅਤੇ ਇਰਾਨ ਦਰਮਿਆਨ ਇਤਿਹਾਸਕ, ਸੱਭਿਆਚਾਰਕ ਅਤੇ ਕੂਟਨੀਤਿਕ ਸਬੰਧਾਂ ਦੀ ਮਹੱਤਤਾ ਹੋਰ ਮਜ਼ਬੂਤ ਹੋ ਕੇ ਸਾਹਮਣੇ ਆਉਂਦੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments