HomePunjab News22 ਜੁਲਾਈ ਨੂੰ ਕਾਲਾਝਾੜ ਟੋਲ ਪਲਾਜ਼ਾ ਰਹੇਗਾ ਟੋਲ-ਫ਼੍ਰੀ, ਭਾਕਿਯੂ ਡਕੌਂਦਾ ਨੇ ਧਰਨੇ...

22 ਜੁਲਾਈ ਨੂੰ ਕਾਲਾਝਾੜ ਟੋਲ ਪਲਾਜ਼ਾ ਰਹੇਗਾ ਟੋਲ-ਫ਼੍ਰੀ, ਭਾਕਿਯੂ ਡਕੌਂਦਾ ਨੇ ਧਰਨੇ ਦਾ ਕੀਤਾ ਐਲਾਨ

ਭਾਰਤੀ ਕਿਸਾਨ ਯੂਨੀਅਨ (ਭਾਕਿਯੂ) ਡਕੌਂਦਾ (ਬੁਰਜਗਿੱਲ) ਨੇ 22 ਜੁਲਾਈ ਨੂੰ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ‘ਤੇ ਸਥਿਤ ਕਾਲਾਝਾੜ ਟੋਲ ਪਲਾਜ਼ਾ ‘ਤੇ ਤਿੰਨ ਘੰਟੇ ਦੇ ਧਰਨੇ ਦਾ ਐਲਾਨ ਕੀਤਾ ਹੈ। ਜਥੇਬੰਦੀ ਨੇ ਕਿਹਾ ਕਿ ਇਸ ਦੌਰਾਨ ਲੰਘਣ ਵਾਲੇ ਸਾਰੇ ਵਾਹਨਾਂ ਨੂੰ ਟੋਲ ਪਰਚੀ ਤੋਂ ਪੂਰੀ ਤਰ੍ਹਾਂ ਛੋਟ ਦਿੱਤੀ ਜਾਵੇਗੀ।

ਬਾਬਾ ਪੋਥੀ ਵਾਲਾ ਸਥਾਨ ਵਿਖੇ ਹੋਈ ਮਹੀਨਾਵਾਰ ਮੀਟਿੰਗ ਦੌਰਾਨ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਅਤੇ ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਬਲਿਆਲ ਨੇ ਦੱਸਿਆ ਕਿ ਇਹ ਧਰਨਾ ਅਮਰੀਕਾ-ਭਾਰਤ ਮੁਫ਼ਤ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਲਗਾਇਆ ਜਾ ਰਿਹਾ ਹੈ।

ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ‘ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਸਰਕਾਰ ਕਾਰਪੋਰੇਟ ਹਿਤਾਂ ਨੂੰ ਤਰਜੀਹ ਦੇ ਰਹੀ ਹੈ। ਮੀਟਿੰਗ ਦੌਰਾਨ 13 ਜੁਲਾਈ ਨੂੰ ਸਵਰਗਵਾਸੀ ਬਲਕਾਰ ਸਿੰਘ ਡਕੌਂਦਾ ਦੀ ਬਰਸੀ ਮਨਾਉਣ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments