HomeIndianਪਹਿਲਗਾਮ ਹਮਲੇ ਦੀ ਜਾਂਚ ਵਿੱਚ ਵੱਡਾ ਮੋੜ; ਐੱਨਆਈਏ ਨੇ ਹਾਫ਼ਿਜ਼ ਸਈਦ ਨੂੰ...

ਪਹਿਲਗਾਮ ਹਮਲੇ ਦੀ ਜਾਂਚ ਵਿੱਚ ਵੱਡਾ ਮੋੜ; ਐੱਨਆਈਏ ਨੇ ਹਾਫ਼ਿਜ਼ ਸਈਦ ਨੂੰ ਪੂਰਕ ਚਾਰਜਸ਼ੀਟ ਵਿੱਚ ਕੀਤਾ ਨਾਮਜ਼ਦ

ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਪਹਿਲਗਾਮ ਦਹਿਸ਼ਤਗਰਦ ਹਮਲੇ ਦੀ ਜਾਂਚ ਦੌਰਾਨ ਵੱਡੀ ਕਾਰਵਾਈ ਕਰਦਿਆਂ ਜੰਮੂ ਦੀ ਵਿਸ਼ੇਸ਼ ਅਦਾਲਤ ਵਿੱਚ ਦਾਖ਼ਲ ਪੂਰਕ ਚਾਰਜਸ਼ੀਟ ਵਿੱਚ ਲਸ਼ਕਰ-ਏ-ਤਇਬਾ ਦੇ ਮੁਖੀ ਹਾਫ਼ਿਜ਼ ਸਈਦ ਨੂੰ ਮੁਲਜ਼ਮ ਵਜੋਂ ਸ਼ਾਮਲ ਕੀਤਾ ਹੈ। ਏਜੰਸੀ ਨੇ ਉਸ ‘ਤੇ ਸਰਹੱਦ ਪਾਰ ਤੋਂ ਭਾਰਤ ਵਿਰੁੱਧ ਸਾਜ਼ਿਸ਼ ਰਚਣ ਅਤੇ ਦਹਿਸ਼ਤਗਰਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੇ ਗੰਭੀਰ ਦੋਸ਼ ਲਗਾਏ ਹਨ।

ਐੱਨਆਈਏ ਮੁਤਾਬਕ, ਹਾਫ਼ਿਜ਼ ਸਈਦ ਨੂੰ ਲਸ਼ਕਰ-ਏ-ਤਇਬਾ ਅਤੇ ਇਸ ਨਾਲ ਜੁੜੀ ਪਾਬੰਦੀਸ਼ੁਦਾ ਜਥੇਬੰਦੀ ‘ਦਿ ਰਜ਼ਿਸਟੈਂਸ ਫਰੰਟ (ਟੀਆਰਐੱਫ)’ ਦੇ ਮੁਖੀ ਵਜੋਂ ਵੀ ਦੋਸ਼ੀ ਠਹਿਰਾਇਆ ਗਿਆ ਹੈ। ਉਸ ਖ਼ਿਲਾਫ਼ ਭਾਰਤੀ ਨਿਆਏ ਸੰਹਿਤਾ, 2023 ਅਤੇ ਗ਼ੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਪੂਰਕ ਚਾਰਜਸ਼ੀਟ ਪਹਿਲਾਂ ਦਾਖ਼ਲ ਕੀਤੀ ਗਈ 1,597 ਪੰਨਿਆਂ ਦੀ ਚਾਰਜਸ਼ੀਟ ਦਾ ਹਿੱਸਾ ਹੈ, ਜਿਸ ਵਿੱਚ ਜਾਂਚ ਦੌਰਾਨ ਇਕੱਠੇ ਕੀਤੇ ਗਏ ਵਿਗਿਆਨਕ ਅਤੇ ਹੋਰ ਸਬੂਤ ਸ਼ਾਮਲ ਕੀਤੇ ਗਏ ਹਨ। ਜਾਂਚ ਏਜੰਸੀ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਅਜੇ ਵੀ ਜਾਰੀ ਹੈ ਅਤੇ ਪਾਕਿਸਤਾਨ ਤੋਂ ਚਲਾਈ ਗਈ ਕਥਿਤ ਸਾਜ਼ਿਸ਼ ਦੇ ਹਰ ਪੱਖ ਦੀ ਜਾਂਚ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ 22 ਅਪਰੈਲ 2025 ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਦਹਿਸ਼ਤਗਰਦ ਹਮਲੇ ਵਿੱਚ 25 ਸੈਲਾਨੀਆਂ ਅਤੇ ਇੱਕ ਸਥਾਨਕ ਨਾਗਰਿਕ ਦੀ ਮੌਤ ਹੋ ਗਈ ਸੀ। ਇਸ ਮਾਮਲੇ ਦੀ ਸ਼ੁਰੂਆਤੀ ਜਾਂਚ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਨੇ ਕੇਸ ਐੱਨਆਈਏ ਨੂੰ ਸੌਂਪ ਦਿੱਤਾ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments