HomeGlobalਭਾਰਤ-ਇੰਡੋਨੇਸ਼ੀਆ ਰੱਖਿਆ ਸਾਂਝ ਨੂੰ ਮਿਲੀ ਨਵੀਂ ਉਡਾਣ; ਜਕਾਰਤਾ ਨੂੰ ਮਿਲਣਗੀਆਂ ‘ਬ੍ਰਹਮੋਸ’ ਸੁਪਰਸੋਨਿਕ...

ਭਾਰਤ-ਇੰਡੋਨੇਸ਼ੀਆ ਰੱਖਿਆ ਸਾਂਝ ਨੂੰ ਮਿਲੀ ਨਵੀਂ ਉਡਾਣ; ਜਕਾਰਤਾ ਨੂੰ ਮਿਲਣਗੀਆਂ ‘ਬ੍ਰਹਮੋਸ’ ਸੁਪਰਸੋਨਿਕ ਮਿਜ਼ਾਈਲਾਂ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਅਤੇ ਰਣਨੀਤਕ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਵੱਲ ਵੱਡਾ ਕਦਮ ਚੁੱਕਦਿਆਂ ਬ੍ਰਹਮੋਸ ਸੁਪਰਸੋਨਿਕ ਮਿਜ਼ਾਈਲਾਂ ਦੀ ਸਪਲਾਈ ਨੂੰ ਲੈ ਕੇ ਅਹਿਮ ਸਹਿਮਤੀ ਪ੍ਰਗਟਾਈ ਹੈ। ਇਹ ਫ਼ੈਸਲਾ ਜਕਾਰਤਾ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਪ੍ਰਾਬੋਵੋ ਸੁਬੀਆਨਤੋ ਵਿਚਾਲੇ ਹੋਈ ਉੱਚ-ਪੱਧਰੀ ਬੈਠਕ ਦੌਰਾਨ ਸਾਹਮਣੇ ਆਇਆ।

ਦੋਵਾਂ ਦੇਸ਼ਾਂ ਨੇ ਰੱਖਿਆ ਸਹਿਯੋਗ ਤੋਂ ਇਲਾਵਾ ਸਮੁੰਦਰੀ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ, ਮਹੱਤਵਪੂਰਨ ਖਣਿਜਾਂ ਦੀ ਸਪਲਾਈ ਚੇਨ ਵਿਕਸਿਤ ਕਰਨ ਅਤੇ ਖੇਤਰੀ ਸੁਰੱਖਿਆ ਨਾਲ ਜੁੜੇ ਕਈ ਮੁੱਦਿਆਂ ‘ਤੇ ਵੀ ਸਹਿਮਤੀ ਜਤਾਈ।

ਬੈਠਕ ਦੌਰਾਨ ਤਕਨਾਲੋਜੀ, ਖੁਰਾਕ ਸੁਰੱਖਿਆ, ਦਵਾਈਆਂ, ਸਮੁੰਦਰੀ ਵਪਾਰ ਅਤੇ ਅਹਿਮ ਖਣਿਜਾਂ ਸਮੇਤ ਵੱਖ-ਵੱਖ ਖੇਤਰਾਂ ਨਾਲ ਸੰਬੰਧਿਤ ਲਗਭਗ ਇੱਕ ਦਰਜਨ ਸਮਝੌਤਿਆਂ ‘ਤੇ ਦਸਤਖ਼ਤ ਕੀਤੇ ਗਏ। ਦੋਵਾਂ ਧਿਰਾਂ ਨੇ ਆਰਥਿਕ ਅਤੇ ਰਣਨੀਤਕ ਭਾਈਵਾਲੀ ਨੂੰ ਹੋਰ ਡੂੰਘਾ ਕਰਨ ਦੇ ਆਪਣੇ ਇਰਾਦੇ ਨੂੰ ਵੀ ਦੁਹਰਾਇਆ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਤਿੰਨ ਦੇਸ਼ਾਂ ਦੇ ਦੌਰੇ ਦੇ ਪਹਿਲੇ ਪੜਾਅ ਤਹਿਤ ਜਕਾਰਤਾ ਪਹੁੰਚੇ ਹਨ। ਇਹ ਦੌਰਾ 2018 ਵਿੱਚ ਸਥਾਪਤ ਹੋਈ ਵਿਆਪਕ ਰਣਨੀਤਕ ਭਾਈਵਾਲੀ ਨੂੰ ਨਵੀਂ ਦਿਸ਼ਾ ਦੇਣ ਦੇ ਨਾਲ-ਨਾਲ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਸੁਰੱਖਿਆ ਅਤੇ ਵਪਾਰਕ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੇ ਨਜ਼ਰੀਏ ਨਾਲ ਵੀ ਅਹਿਮ ਮੰਨਿਆ ਜਾ ਰਿਹਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments