Google search engine
Home Global ਫਿਰੌਤੀ ਮਾਮਲੇ ਦੀ ਗੂੰਜ: ਟਾਂਡਾ ਦੇ ਐੱਸ.ਐੱਚ.ਓ. ਗੁਰਿੰਦਰਜੀਤ ਸਿੰਘ ਨਾਗਰਾ ਦਾ ਤਬਾਦਲਾ,...

ਫਿਰੌਤੀ ਮਾਮਲੇ ਦੀ ਗੂੰਜ: ਟਾਂਡਾ ਦੇ ਐੱਸ.ਐੱਚ.ਓ. ਗੁਰਿੰਦਰਜੀਤ ਸਿੰਘ ਨਾਗਰਾ ਦਾ ਤਬਾਦਲਾ, ਉੱਚ ਪੱਧਰੀ ਜਾਂਚ ਸ਼ੁਰੂ

ਅਮਰੀਕਾ ਦੀ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (FBI) ਵੱਲੋਂ ਫਿਰੌਤੀ ਨਾਲ ਜੁੜੇ ਮਾਮਲੇ ਵਿੱਚ ਨਾਮ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਪੁਲੀਸ ਨੇ ਤੁਰੰਤ ਪ੍ਰਸ਼ਾਸਨਿਕ ਕਾਰਵਾਈ ਕਰਦਿਆਂ ਟਾਂਡਾ ਦੇ ਐੱਸ.ਐੱਚ.ਓ. ਗੁਰਿੰਦਰਜੀਤ ਸਿੰਘ ਨਾਗਰਾ ਦਾ ਤਬਾਦਲਾ ਕਰ ਦਿੱਤਾ ਹੈ। ਹੁਸ਼ਿਆਰਪੁਰ ਦੇ ਐੱਸ.ਐੱਸ.ਪੀ. ਦੇ ਹੁਕਮਾਂ ਅਨੁਸਾਰ ਨਾਗਰਾ ਨੂੰ ਪੁਲੀਸ ਸਟੇਸ਼ਨ ਟਾਂਡਾ ਤੋਂ ਹਟਾ ਕੇ ਪੁਲੀਸ ਲਾਈਨ ਹੁਸ਼ਿਆਰਪੁਰ ਭੇਜ ਦਿੱਤਾ ਗਿਆ ਹੈ।

ਸੋਸ਼ਲ ਮੀਡੀਆ ‘ਤੇ ਮਾਮਲੇ ਨੂੰ ਲੈ ਕੇ ਚਰਚਾ ਤੇਜ਼ ਹੋਣ ਮਗਰੋਂ ਵਿਭਾਗ ਨੇ ਇਹ ਕਦਮ ਚੁੱਕਿਆ। ਇਸ ਦੇ ਨਾਲ ਹੀ ਪੰਜਾਬ ਪੁਲੀਸ ਨੇ ਪੂਰੇ ਮਾਮਲੇ ਦੀ ਵਿਸਥਾਰਪੂਰਵਕ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਹਨ।

ਜਲੰਧਰ ਰੇਂਜ ਦੇ ਡੀ.ਆਈ.ਜੀ. ਨੇ ਜਾਂਚ ਦੀ ਜ਼ਿੰਮੇਵਾਰੀ ਜਲੰਧਰ ਦਿਹਾਤੀ ਦੇ ਐੱਸ.ਪੀ. (ਜਾਂਚ) ਨੂੰ ਸੌਂਪੀ ਹੈ। ਜਾਂਚ ਦੌਰਾਨ ਐੱਫ.ਬੀ.ਆਈ. ਵੱਲੋਂ ਲਗਾਏ ਗਏ ਦੋਸ਼ਾਂ ਅਤੇ ਉਪਲਬਧ ਸਬੂਤਾਂ ਦੀ ਬਾਰੀਕੀ ਨਾਲ ਪੜਤਾਲ ਕੀਤੀ ਜਾਵੇਗੀ। ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਰਿਪੋਰਟ ਦੇ ਆਧਾਰ ‘ਤੇ ਹੀ ਅਗਲੀ ਕਾਨੂੰਨੀ ਅਤੇ ਵਿਭਾਗੀ ਕਾਰਵਾਈ ਕੀਤੀ ਜਾਵੇਗੀ।

Exit mobile version