Google search engine
Home Indian ਵਿਦਿਆਰਥੀਆਂ ਦੀ ਸੁਰੱਖਿਆ ‘ਤੇ ਹਾਈ ਕੋਰਟ ਸਖ਼ਤ, ਸਕੂਲਾਂ ਤੇ ਕੋਚਿੰਗ ਸੈਂਟਰਾਂ ਤੋਂ...

ਵਿਦਿਆਰਥੀਆਂ ਦੀ ਸੁਰੱਖਿਆ ‘ਤੇ ਹਾਈ ਕੋਰਟ ਸਖ਼ਤ, ਸਕੂਲਾਂ ਤੇ ਕੋਚਿੰਗ ਸੈਂਟਰਾਂ ਤੋਂ ਮੰਗੀ ਸਟੇਟਸ ਰਿਪੋਰਟ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਕੂਲਾਂ ਅਤੇ ਕੋਚਿੰਗ ਸੈਂਟਰਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਅਹਿਮ ਰੁਖ ਅਖ਼ਤਿਆਰ ਕੀਤਾ ਹੈ। ਅਦਾਲਤ ਨੇ ਪੰਜਾਬ, ਹਰਿਆਣਾ, ਚੰਡੀਗੜ੍ਹ ਸਮੇਤ ਸੰਬੰਧਿਤ ਪ੍ਰਸ਼ਾਸਨਾਂ ਨੂੰ ਹਦਾਇਤ ਕੀਤੀ ਹੈ ਕਿ ਅੱਗ ਤੋਂ ਬਚਾਅ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਸਟੇਟਸ ਰਿਪੋਰਟ ਪੇਸ਼ ਕੀਤੀ ਜਾਵੇ।

ਜਨਹਿਤ ਪਟੀਸ਼ਨ ਦੀ ਸੁਣਵਾਈ ਦੌਰਾਨ ਅਦਾਲਤ ਦੇ ਧਿਆਨ ਵਿੱਚ ਆਇਆ ਕਿ ਕਈ ਕੋਚਿੰਗ ਸੈਂਟਰਾਂ ਵਿੱਚ ਫਾਇਰ ਸੇਫਟੀ ਨਿਯਮਾਂ ਦੀ ਪਾਲਣਾ ਨਹੀਂ ਹੋ ਰਹੀ। ਜਾਂਚ ਦੌਰਾਨ ਕਈ ਥਾਵਾਂ ‘ਤੇ ਫਾਇਰ ਅਲਾਰਮ ਬੰਦ, ਅੱਗ ਬੁਝਾਊ ਯੰਤਰਾਂ ਦੀ ਮਿਆਦ ਪੂਰੀ ਹੋਈ ਅਤੇ ਐਮਰਜੈਂਸੀ ਨਿਕਾਸ ਲਈ ਸਿਰਫ਼ ਇੱਕ ਹੀ ਰਸਤਾ ਮਿਲਿਆ, ਜੋ ਸੁਰੱਖਿਆ ਮਾਪਦੰਡਾਂ ਦੇ ਉਲਟ ਹੈ।

ਹਾਈ ਕੋਰਟ ਨੇ ਸਾਰੇ ਸਬੰਧਿਤ ਅਧਿਕਾਰੀਆਂ ਤੋਂ ਪੁੱਛਿਆ ਹੈ ਕਿ ਬੱਚਿਆਂ ਦੀ ਜਾਨ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਹੁਣ ਤੱਕ ਕਿਹੜੇ ਠੋਸ ਕਦਮ ਚੁੱਕੇ ਗਏ ਹਨ। ਮਾਮਲੇ ਦੀ ਅਗਲੀ ਸੁਣਵਾਈ 10 ਅਗਸਤ ਨੂੰ ਹੋਵੇਗੀ।

Exit mobile version