HomeGlobalਭਾਰਤ-ਨਿਊਜ਼ੀਲੈਂਡ ਸਬੰਧਾਂ ਨੂੰ ਮਿਲੀ ਨਵੀਂ ਉਡਾਣ, 2030 ਤੱਕ 35 ਹਜ਼ਾਰ ਕਰੋੜ ਦੇ...

ਭਾਰਤ-ਨਿਊਜ਼ੀਲੈਂਡ ਸਬੰਧਾਂ ਨੂੰ ਮਿਲੀ ਨਵੀਂ ਉਡਾਣ, 2030 ਤੱਕ 35 ਹਜ਼ਾਰ ਕਰੋੜ ਦੇ ਵਪਾਰ ਦਾ ਟੀਚਾ ਤੈਅ

ਭਾਰਤ ਅਤੇ ਨਿਊਜ਼ੀਲੈਂਡ ਨੇ ਆਪਣੇ ਦੁਵੱਲੇ ਸਬੰਧਾਂ ਨੂੰ ਰਣਨੀਤਕ ਭਾਈਵਾਲੀ ਦੇ ਨਵੇਂ ਪੱਧਰ ‘ਤੇ ਲੈ ਜਾਂਦਿਆਂ 2030 ਤੱਕ ਸਾਲਾਨਾ ਵਪਾਰ ਨੂੰ ਲਗਭਗ 35,000 ਕਰੋੜ ਰੁਪਏ ਤੱਕ ਪਹੁੰਚਾਉਣ ਦਾ ਟੀਚਾ ਰੱਖਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਵਿਚਾਲੇ ਹੋਈ ਗੱਲਬਾਤ ਤੋਂ ਬਾਅਦ 10 ਸਮਝੌਤਿਆਂ ਸਮੇਤ 18 ਅਹਿਮ ਫ਼ੈਸਲਿਆਂ ‘ਤੇ ਸਹਿਮਤੀ ਬਣੀ।

ਦੋਵੇਂ ਦੇਸ਼ਾਂ ਨੇ ਮੁਕਤ ਵਪਾਰ ਸਮਝੌਤੇ (FTA) ਨੂੰ ਜਲਦੀ ਲਾਗੂ ਕਰਨ, ਇੰਡੋ-ਪੈਸੀਫਿਕ ਖੇਤਰ ਵਿੱਚ ਸਮੁੰਦਰੀ ਸੁਰੱਖਿਆ ਸਹਿਯੋਗ ਮਜ਼ਬੂਤ ਕਰਨ ਅਤੇ ਰੱਖਿਆ ਖੇਤਰ ਵਿੱਚ ਤਾਲਮੇਲ ਵਧਾਉਣ ਦਾ ਵੀ ਸੰਕਲਪ ਲਿਆ। ਇਸ ਦੇ ਨਾਲ ਹੀ ਖੁੱਲ੍ਹੇ, ਸੁਰੱਖਿਅਤ ਅਤੇ ਨਿਯਮ-ਅਧਾਰਿਤ ਇੰਡੋ-ਪੈਸੀਫਿਕ ਖੇਤਰ ਲਈ ਸਾਂਝੀ ਵਚਨਬੱਧਤਾ ਦੁਹਰਾਈ ਗਈ।

ਦੋਵੇਂ ਨੇਤਾਵਾਂ ਨੇ ਪੱਛਮੀ ਏਸ਼ੀਆ ਦੀ ਸਥਿਤੀ, ਸਮੁੰਦਰੀ ਵਪਾਰ ਦੀ ਸੁਰੱਖਿਆ ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵਿੱਚ ਸੁਧਾਰਾਂ ਵਰਗੇ ਗਲੋਬਲ ਮੁੱਦਿਆਂ ‘ਤੇ ਵੀ ਇਕਸਾਰ ਰੁਖ਼ ਅਪਣਾਉਣ ਦੀ ਗੱਲ ਕਹੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments