HomePunjab Newsਮੋਦੀ ਦੇ ਜਲੰਧਰ ਦੌਰੇ ਦੌਰਾਨ ਭਗਵੰਤ ਮਾਨ ਨਹੀਂ ਹੋਣਗੇ ਮੰਚ 'ਤੇ ਮੌਜੂਦ,...

ਮੋਦੀ ਦੇ ਜਲੰਧਰ ਦੌਰੇ ਦੌਰਾਨ ਭਗਵੰਤ ਮਾਨ ਨਹੀਂ ਹੋਣਗੇ ਮੰਚ ‘ਤੇ ਮੌਜੂਦ, ਸਿਆਸੀ ਅਟਕਲਾਂ ਨੂੰ ਮਿਲੀ ਹਵਾ

ਜਲੰਧਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਚਰਚਾ ਦਾ ਕੇਂਦਰ ਮੁੱਖ ਮੰਤਰੀ ਭਗਵੰਤ ਮਾਨ ਦਾ ਸਮਾਗਮ ਦੌਰਾਨ ਮੰਚ ਸਾਂਝਾ ਨਾ ਕਰਨਾ ਬਣਿਆ ਹੋਇਆ ਹੈ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਪ੍ਰਧਾਨ ਮੰਤਰੀ ਨਾਲ ਸਟੇਜ ‘ਤੇ ਮੌਜੂਦ ਨਹੀਂ ਹੋਣਗੇ, ਹਾਲਾਂਕਿ ਉਹ ਪ੍ਰੋਟੋਕਾਲ ਅਨੁਸਾਰ ਜਲੰਧਰ ਦੇ ਰਜਿੰਦਰਾ ਪਾਰਕ ਵਿੱਚ ਪ੍ਰਧਾਨ ਮੰਤਰੀ ਦਾ ਰਸਮੀ ਸਵਾਗਤ ਜ਼ਰੂਰ ਕਰਨਗੇ।

ਇਸ ਘਟਨਾ ਨੇ ਸਿਆਸੀ ਗਲਿਆਰਿਆਂ ਵਿੱਚ ਕਈ ਤਰ੍ਹਾਂ ਦੀਆਂ ਅਟਕਲਾਂ ਨੂੰ ਜਨਮ ਦਿੱਤਾ ਹੈ। ਚਰਚਾ ਇਸ ਲਈ ਵੀ ਹੋ ਰਹੀ ਹੈ ਕਿਉਂਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਦੇ ਪੰਜਾਬ ਦੌਰਿਆਂ ਦੌਰਾਨ ਵੀ ਮੁੱਖ ਮੰਤਰੀ ਭਗਵੰਤ ਮਾਨ ਜਨਤਕ ਸਮਾਗਮਾਂ ਵਿੱਚ ਉਨ੍ਹਾਂ ਨਾਲ ਮੰਚ ਸਾਂਝਾ ਕਰਦੇ ਨਹੀਂ ਦਿਖਾਈ ਦਿੱਤੇ। ਇੱਕ ਮੌਕੇ ‘ਤੇ ਉਹ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਹੋਣ ਕਾਰਨ ਵੀ ਸਮਾਗਮ ਦਾ ਹਿੱਸਾ ਨਹੀਂ ਬਣ ਸਕੇ ਸਨ।

ਪ੍ਰਧਾਨ ਮੰਤਰੀ ਦੇ ਸਵਾਗਤ ਲਈ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਮੰਤਰੀਆਂ ਨੂੰ ਵੀ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੂੰ ਵੱਖ-ਵੱਖ ਥਾਵਾਂ ‘ਤੇ ਸਵਾਗਤ ਸੰਬੰਧੀ ਡਿਊਟੀਆਂ ਦਿੱਤੀਆਂ ਗਈਆਂ ਹਨ ਤਾਂ ਜੋ ਸਰਕਾਰੀ ਪ੍ਰੋਟੋਕਾਲ ਦੀ ਪੂਰੀ ਪਾਲਣਾ ਯਕੀਨੀ ਬਣਾਈ ਜਾ ਸਕੇ।

ਦੂਜੇ ਪਾਸੇ, ਆਮ ਆਦਮੀ ਪਾਰਟੀ ਦੇ ਇੱਕ ਸੀਨੀਅਰ ਆਗੂ ਨੇ ਕਿਹਾ ਕਿ ਜਲੰਧਰ ਵਿੱਚ ਹੋਣ ਵਾਲਾ ਇਕੱਠ ਭਾਜਪਾ ਵੱਲੋਂ ਆਯੋਜਿਤ ਹੈ, ਇਸ ਲਈ ਮੁੱਖ ਮੰਤਰੀ ਦਾ ਉਸ ਰਾਜਨੀਤਿਕ ਮੰਚ ਦਾ ਹਿੱਸਾ ਬਣਨਾ ਉਚਿਤ ਨਹੀਂ ਬਣਦਾ। ਉਨ੍ਹਾਂ ਦਾ ਕਹਿਣਾ ਸੀ ਕਿ ਮੁੱਖ ਮੰਤਰੀ ਆਪਣੀ ਸੰਵਿਧਾਨਕ ਅਤੇ ਪ੍ਰੋਟੋਕਾਲ ਅਨੁਸਾਰ ਜ਼ਿੰਮੇਵਾਰੀ ਨਿਭਾਉਂਦੇ ਹੋਏ ਸਿਰਫ਼ ਪ੍ਰਧਾਨ ਮੰਤਰੀ ਦਾ ਸਵਾਗਤ ਕਰਨਗੇ।

ਇਸੇ ਦੌਰਾਨ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਪ੍ਰਧਾਨ ਮੰਤਰੀ ਦੇ ਸਵਾਗਤ ਲਈ ਰੇਲਵੇ ਸਟੇਸ਼ਨ ‘ਤੇ ਪਹੁੰਚ ਸਕਦੇ ਹਨ, ਪਰ ਮੁੱਖ ਸਮਾਗਮਾਂ ਵਿੱਚ ਉਨ੍ਹਾਂ ਦੀ ਹਾਜ਼ਰੀ ਦੀ ਸੰਭਾਵਨਾ ਘੱਟ ਦੱਸੀ ਜਾ ਰਹੀ ਹੈ। ਨਾਲ ਹੀ, ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਕੁਝ ਰਾਜ ਸਭਾ ਮੈਂਬਰ ਵੀ ਸਮਾਗਮਾਂ ਦੌਰਾਨ ਨਜ਼ਰ ਆ ਸਕਦੇ ਹਨ।

ਮੁੱਖ ਮੰਤਰੀ ਵੱਲੋਂ ਸਟੇਜ ਸਾਂਝੀ ਨਾ ਕਰਨ ਦੇ ਫ਼ੈਸਲੇ ਨੂੰ ਲੈ ਕੇ ਸਿਆਸੀ ਵਿਸ਼ਲੇਸ਼ਕ ਆਪਣੇ-ਆਪਣੇ ਅਨੁਮਾਨ ਲਗਾ ਰਹੇ ਹਨ, ਜਦਕਿ ਸਰਕਾਰੀ ਪੱਖ ਇਸ ਨੂੰ ਸਿਰਫ਼ ਪ੍ਰੋਟੋਕਾਲ ਅਤੇ ਰਾਜਨੀਤਿਕ ਸਮਾਗਮ ਦੀ ਪ੍ਰਕਿਰਤੀ ਨਾਲ ਜੋੜ ਕੇ ਦੇਖ ਰਿਹਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments