HomePunjab Newsਡੇਅਰੀ ਕਿਸਾਨਾਂ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ; ਦੁੱਧ ਦੀ ਖ਼ਰੀਦ ਕੀਮਤ...

ਡੇਅਰੀ ਕਿਸਾਨਾਂ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ; ਦੁੱਧ ਦੀ ਖ਼ਰੀਦ ਕੀਮਤ ਵਿੱਚ 40 ਰੁਪਏ ਪ੍ਰਤੀ ਕਿਲੋ ਫ਼ੈਟ ਦਾ ਵਾਧਾ

ਪੰਜਾਬ ਦੇ ਡੇਅਰੀ ਕਿਸਾਨਾਂ ਨੂੰ ਮਹਿੰਗਾਈ ਦੇ ਦੌਰ ਵਿੱਚ ਵੱਡੀ ਰਾਹਤ ਦਿੰਦਿਆਂ ਪੰਜਾਬ ਸਰਕਾਰ ਨੇ ਦੁੱਧ ਦੀ ਖ਼ਰੀਦ ਕੀਮਤ ਵਿੱਚ 40 ਰੁਪਏ ਪ੍ਰਤੀ ਕਿਲੋ ਫ਼ੈਟ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਲਿਆ ਗਿਆ ਹੈ ਅਤੇ ਸਰਕਾਰ ਵੱਲੋਂ ਸੋਧੇ ਹੋਏ ਰੇਟ 21 ਜੁਲਾਈ 2026 ਤੋਂ ਲਾਗੂ ਕਰ ਦਿੱਤੇ ਗਏ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਖੇਤੀਬਾੜੀ ਅਤੇ ਡੇਅਰੀ ਖੇਤਰ ਨਾਲ ਜੁੜੇ ਹਰ ਵਰਗ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਲਟਕਾਉਣ ਦੀ ਬਜਾਏ ਉਨ੍ਹਾਂ ਦਾ ਤੁਰੰਤ ਹੱਲ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ ਅਤੇ ਕਿਸਾਨਾਂ ਨਾਲ ਸਿੱਧਾ ਸੰਵਾਦ ਬਣਾਈ ਰੱਖਦੀ ਹੈ।

ਇਹ ਫ਼ੈਸਲਾ ਪ੍ਰੋਗਰੈਸਿਵ ਡੇਅਰੀ ਫ਼ਾਰਮਰਜ਼ ਐਸੋਸੀਏਸ਼ਨ (ਪੀਡੀਐੱਫਏ) ਵੱਲੋਂ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਤੋਂ ਬਾਅਦ ਲਿਆ ਗਿਆ ਹੈ। ਐਸੋਸੀਏਸ਼ਨ ਦੇ ਪ੍ਰਧਾਨ ਦਲਜੀਤ ਸਿੰਘ ਗਿੱਲ ਸਰਦਾਰਪੁਰਾ ਦੀ ਅਗਵਾਈ ਹੇਠ ਡੇਅਰੀ ਕਿਸਾਨਾਂ ਦੇ ਵਫ਼ਦ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਮਹਿੰਗਾਈ ਕਾਰਨ ਵਧ ਰਹੇ ਖ਼ਰਚਿਆਂ ਬਾਰੇ ਜਾਣੂ ਕਰਵਾਇਆ ਸੀ। ਮੰਗਾਂ ‘ਤੇ ਵਿਚਾਰ ਕਰਨ ਤੋਂ ਬਾਅਦ ਸਰਕਾਰ ਨੇ ਖ਼ਰੀਦ ਰੇਟ ਵਿੱਚ ਵਾਧਾ ਕਰਨ ਨੂੰ ਮਨਜ਼ੂਰੀ ਦੇ ਦਿੱਤੀ।

ਸਰਕਾਰ ਦੇ ਇਸ ਫ਼ੈਸਲੇ ਨਾਲ ਪੰਜਾਬ ਦੇ ਲੱਖਾਂ ਡੇਅਰੀ ਕਿਸਾਨਾਂ ਨੂੰ ਆਰਥਿਕ ਰਾਹਤ ਮਿਲਣ ਦੀ ਉਮੀਦ ਹੈ। ਉੱਧਰ ਪ੍ਰੋਗਰੈਸਿਵ ਡੇਅਰੀ ਫ਼ਾਰਮਰਜ਼ ਐਸੋਸੀਏਸ਼ਨ ਦੇ ਪ੍ਰਧਾਨ ਦਲਜੀਤ ਸਿੰਘ ਗਿੱਲ ਨੇ ਇਸ ਫ਼ੈਸਲੇ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਕਦਮ ਡੇਅਰੀ ਖੇਤਰ ਨੂੰ ਮਜ਼ਬੂਤੀ ਦੇਣ ਵਿੱਚ ਅਹਿਮ ਸਾਬਤ ਹੋਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments