HomePunjab Newsਮਾਵਾਂ-ਭੈਣਾਂ ਲਈ ਪੰਜਾਬ ਸਰਕਾਰ ਦਾ ਵੱਡਾ ਤੋਹਫ਼ਾ, 68.5 ਲੱਖ ਔਰਤਾਂ ਤੱਕ ਪਹੁੰਚੀ...

ਮਾਵਾਂ-ਭੈਣਾਂ ਲਈ ਪੰਜਾਬ ਸਰਕਾਰ ਦਾ ਵੱਡਾ ਤੋਹਫ਼ਾ, 68.5 ਲੱਖ ਔਰਤਾਂ ਤੱਕ ਪਹੁੰਚੀ ‘ਮਾਵਾਂ-ਧੀਆਂ ਸਤਿਕਾਰ ਯੋਜਨਾ’

ਪਠਾਨਕੋਟ: ਪੰਜਾਬ ਸਰਕਾਰ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ ਦੀਆਂ 35.5 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਟਰਾਂਸਫਰ ਕਰ ਦਿੱਤੀ ਹੈ। ਇਸ ਨਵੇਂ ਪੜਾਅ ਤੋਂ ਬਾਅਦ ਯੋਜਨਾ ਦਾ ਲਾਭ ਲੈਣ ਵਾਲੀਆਂ ਔਰਤਾਂ ਦੀ ਕੁੱਲ ਗਿਣਤੀ 68.5 ਲੱਖ ਤੱਕ ਪਹੁੰਚ ਗਈ ਹੈ।

ਪਠਾਨਕੋਟ ਵਿੱਚ ਕਰਵਾਏ ਗਏ ਵਿਸ਼ੇਸ਼ ਸਮਾਰੋਹ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸੂਬੇ ਦੀਆਂ ਔਰਤਾਂ ਨੂੰ ਇਸ ਯੋਜਨਾ ਤਹਿਤ ਤਿੰਨ ਮਹੀਨਿਆਂ ਦੀਆਂ ਇਕੱਠੀਆਂ ਕਿਸ਼ਤਾਂ ਵਜੋਂ 3,000 ਅਤੇ 4,500 ਰੁਪਏ ਦੀ ਰਕਮ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਧਵਾ, ਦਿਵਿਆਂਗ ਅਤੇ ਬੁਢਾਪਾ ਪੈਨਸ਼ਨ ਲੈਣ ਵਾਲੀਆਂ ਮਹਿਲਾਵਾਂ ਨੂੰ ਪਹਿਲੀ ਵਾਰ ਵੱਖਰੇ ਤੌਰ ‘ਤੇ 1,000 ਜਾਂ 1,500 ਰੁਪਏ ਦੀ ਸਨਮਾਨ ਰਾਸ਼ੀ ਵੀ ਪ੍ਰਦਾਨ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਪਿਛਲੇ ਸੱਤ ਦਿਨਾਂ ਦੌਰਾਨ ਹੋਰ ਪੰਜ ਲੱਖ ਔਰਤਾਂ ਨੇ ਇਸ ਯੋਜਨਾ ਲਈ ਰਜਿਸਟਰੇਸ਼ਨ ਕਰਵਾਈ ਹੈ, ਜਿਸ ਨਾਲ ਕੁੱਲ ਰਜਿਸਟਰੇਸ਼ਨਾਂ ਦੀ ਗਿਣਤੀ 73.5 ਲੱਖ ਤੱਕ ਪਹੁੰਚ ਗਈ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਯੋਗ ਲਾਭਪਾਤਰੀਆਂ ਦੀ ਰਜਿਸਟਰੇਸ਼ਨ ਪ੍ਰਕਿਰਿਆ ਅਜੇ ਵੀ ਜਾਰੀ ਹੈ ਅਤੇ ਜਿਨ੍ਹਾਂ ਮਹਿਲਾਵਾਂ ਨੇ ਹਾਲ ਹੀ ਵਿੱਚ ਫਾਰਮ ਜਮ੍ਹਾਂ ਕਰਵਾਏ ਹਨ, ਉਨ੍ਹਾਂ ਨੂੰ ਵੀ ਤਿੰਨ ਮਹੀਨਿਆਂ ਦੀਆਂ ਕਿਸ਼ਤਾਂ ਇਕੱਠੀਆਂ ਦਿੱਤੀਆਂ ਜਾਣਗੀਆਂ।

ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੀਆਂ ਮਾਵਾਂ ਅਤੇ ਭੈਣਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਦਾ ਇੱਕ ਹੋਰ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਹਿਲੀ ਜੁਲਾਈ ਨੂੰ 33 ਲੱਖ ਔਰਤਾਂ ਦੇ ਖਾਤਿਆਂ ਵਿੱਚ ਮਾਣਭੱਤਾ ਭੇਜਣ ਤੋਂ ਬਾਅਦ ਹੁਣ ਹੋਰ 35.5 ਲੱਖ ਮਹਿਲਾਵਾਂ ਨੂੰ ਇਸ ਯੋਜਨਾ ਦਾ ਲਾਭ ਦਿੱਤਾ ਗਿਆ ਹੈ।

ਮੁੱਖ ਮੰਤਰੀ ਨੇ ਸਮਾਗਮ ਦੌਰਾਨ ਇੱਕ ਭਾਵੁਕ ਪਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਠਾਨਕੋਟ ਪਹੁੰਚਣ ‘ਤੇ ਇੱਕ ਭੈਣ ਨੇ ਉਨ੍ਹਾਂ ਨੂੰ ਰੱਖੜੀ ਬੰਨ੍ਹੀ ਅਤੇ ਕਿਹਾ ਕਿ ਅੱਜ ਉਸ ਦਾ ਵੀਰ ਉਸ ਨੂੰ ਸ਼ਗਨ ਦੇਣ ਆਇਆ ਹੈ। ਉਨ੍ਹਾਂ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਪਾਰਟੀ ਦੇ ਸਾਰੇ ਆਗੂ ਆਮ ਲੋਕਾਂ ਵਿੱਚੋਂ ਹੀ ਨਿਕਲੇ ਹਨ ਅਤੇ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਹੈ।

ਭਗਵੰਤ ਮਾਨ ਨੇ ਦੱਸਿਆ ਕਿ ਸਮਾਰੋਹ ਦੌਰਾਨ ਹੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਰਕਮ ਟਰਾਂਸਫਰ ਕੀਤੀ ਗਈ ਅਤੇ ਮਹਿਲਾਵਾਂ ਨੂੰ ਮੋਬਾਈਲ ਫੋਨਾਂ ‘ਤੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਮਿਲਣੇ ਸ਼ੁਰੂ ਹੋ ਗਏ ਸਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸੂਬੇ ਦੀਆਂ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਖੁਦਮੁਖਤਿਆਰ ਬਣਾਉਣਾ ਹੈ ਤਾਂ ਜੋ ਉਹ ਆਪਣੇ ਪਰਿਵਾਰ ਅਤੇ ਸਮਾਜ ਵਿੱਚ ਹੋਰ ਮਜ਼ਬੂਤੀ ਨਾਲ ਆਪਣੀ ਭੂਮਿਕਾ ਨਿਭਾ ਸਕਣ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments