HomeEntertainment‘ਕਣਕਾਂ ਦੇ ਓਹਲੇ’ ਦੀ ਨਿੱਕੀ ਸਿਤਾਰਾ ਕਿਸ਼ਟੂ-ਕੇ ਨੇ ਆਪਣੀ ਅਦਾਕਾਰੀ ਨਾਲ ਜਿੱਤਿਆ...

‘ਕਣਕਾਂ ਦੇ ਓਹਲੇ’ ਦੀ ਨਿੱਕੀ ਸਿਤਾਰਾ ਕਿਸ਼ਟੂ-ਕੇ ਨੇ ਆਪਣੀ ਅਦਾਕਾਰੀ ਨਾਲ ਜਿੱਤਿਆ ਦਰਸ਼ਕਾਂ ਦਾ ਦਿਲ

ਚੰਡੀਗੜ੍ਹ: ਪੰਜਾਬੀ ਫ਼ਿਲਮ ‘ਕਣਕਾਂ ਦੇ ਓਹਲੇ’ ਇਨ੍ਹੀਂ ਦਿਨੀਂ ਦਰਸ਼ਕਾਂ ਵੱਲੋਂ ਭਰਪੂਰ ਪਿਆਰ ਹਾਸਲ ਕਰ ਰਹੀ ਹੈ। ਇਸ ਫ਼ਿਲਮ ਦੀ ਕਾਮਯਾਬੀ ਦੇ ਨਾਲ-ਨਾਲ ਬਾਲ ਕਲਾਕਾਰ ਕਿਸ਼ਟੂ ਕੇ ਵੀ ਖ਼ਾਸ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਆਪਣੀ ਪਹਿਲੀ ਹੀ ਫ਼ਿਲਮ ਵਿੱਚ ਸ਼ਾਨਦਾਰ ਅਦਾਕਾਰੀ ਕਰਕੇ ਕਿਸ਼ਟੂ ਨੇ ਦਰਸ਼ਕਾਂ ਦੇ ਦਿਲਾਂ ਵਿੱਚ ਖ਼ਾਸ ਥਾਂ ਬਣਾ ਲਈ ਹੈ।

ਕਿਸ਼ਟੂ ਕੇ ਦੀ ਇਸ ਸਫ਼ਲਤਾ ਨੂੰ ਲੈ ਕੇ ਉਸ ਦੇ ਪਿਤਾ ਅਤੇ ਮਸ਼ਹੂਰ ਪੰਜਾਬੀ ਗਾਇਕ ਸਾਰਥੀ ਕੇ ਨੇ ਖੁਸ਼ੀ ਜਤਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਧੀ ਬਚਪਨ ਤੋਂ ਹੀ ਬਹੁ-ਪੱਖੀ ਪ੍ਰਤਿਭਾ ਦੀ ਮਾਲਕ ਰਹੀ ਹੈ। ਉਨ੍ਹਾਂ ਦੱਸਿਆ ਕਿ ਛੋਟੀ ਉਮਰ ਤੋਂ ਹੀ ਕਿਸ਼ਟੂ ਵੱਲੋਂ ਪਾਈਆਂ ਜਾਣ ਵਾਲੀਆਂ ਬੋਲੀਆਂ ਅਤੇ ਪੰਜਾਬੀ ਗੀਤਾਂ ‘ਤੇ ਕੀਤੀਆਂ ਡਾਂਸ ਪੇਸ਼ਕਾਰੀਆਂ ਨੂੰ ਸੋਸ਼ਲ ਮੀਡੀਆ ‘ਤੇ ਵੀ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ।

ਸਾਰਥੀ ਕੇ ਨੇ ਕਿਹਾ ਕਿ ਸੋਸ਼ਲ ਮੀਡੀਆ ਤੋਂ ਮਿਲੇ ਪਿਆਰ ਅਤੇ ਹੌਸਲੇ ਨੇ ਹੀ ਕਿਸ਼ਟੂ ਨੂੰ ਅਦਾਕਾਰੀ ਦੀ ਦੁਨੀਆ ਵੱਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਲਈ ਇਹ ਬੇਹੱਦ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਦੀ ਧੀ ਦੀ ਪਹਿਲੀ ਫ਼ਿਲਮ ਨੂੰ ਦੇਸ਼-ਵਿਦੇਸ਼ ਵਿੱਚ ਇੰਨਾ ਪਿਆਰ ਮਿਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਕਿਸ਼ਟੂ ਦੀ ਅਦਾਕਾਰੀ ਨੂੰ ਮਿਲ ਰਹੀ ਪ੍ਰਸ਼ੰਸਾ ਨਾਲ ਪੂਰਾ ਪਰਿਵਾਰ ਬੇਹੱਦ ਖੁਸ਼ ਹੈ ਅਤੇ ਉਨ੍ਹਾਂ ਨੂੰ ਆਪਣੀ ਧੀ ‘ਤੇ ਮਾਣ ਮਹਿਸੂਸ ਹੋ ਰਿਹਾ ਹੈ। ਛੋਟੀ ਜਿਹੀ ਉਮਰ ਵਿੱਚ ਕਿਸ਼ਟੂ ਕੇ ਨੇ ਆਪਣੀ ਕਾਬਲੀਅਤ ਨਾਲ ਨਾ ਸਿਰਫ਼ ਦਰਸ਼ਕਾਂ ਦਾ ਦਿਲ ਜਿੱਤਿਆ ਹੈ, ਸਗੋਂ ਆਪਣੇ ਪਰਿਵਾਰ ਦਾ ਨਾਂ ਵੀ ਰੌਸ਼ਨ ਕੀਤਾ ਹੈ।

ਫ਼ਿਲਮ ‘ਕਣਕਾਂ ਦੇ ਓਹਲੇ’ ਵਿੱਚ ਕਿਸ਼ਟੂ ਕੇ ਦੀ ਮਾਸੂਮੀਅਤ ਅਤੇ ਦਮਦਾਰ ਅਦਾਕਾਰੀ ਨੂੰ ਦਰਸ਼ਕਾਂ ਵੱਲੋਂ ਖੂਬ ਸਰਾਹਿਆ ਜਾ ਰਿਹਾ ਹੈ, ਜਿਸ ਨਾਲ ਉਹ ਪੰਜਾਬੀ ਫ਼ਿਲਮ ਇੰਡਸਟਰੀ ਦੀਆਂ ਉਭਰਦੀਆਂ ਬਾਲ ਕਲਾਕਾਰਾਂ ਵਿੱਚ ਸ਼ਾਮਲ ਹੋ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments