Google search engine
Home Canada ਐਡਮਿੰਟਨ ਸੜਕ ਹਾਦਸੇ ਦੌਰਾਨ ਪੰਜਾਬੀ ਜੇਲ ਵਾਰਡਨ ਸਮੇਤ 3 ਦੀ ਮੌਤ

ਐਡਮਿੰਟਨ ਸੜਕ ਹਾਦਸੇ ਦੌਰਾਨ ਪੰਜਾਬੀ ਜੇਲ ਵਾਰਡਨ ਸਮੇਤ 3 ਦੀ ਮੌਤ

ਐਡਮਿੰਟਨ – ਐਡਮਿੰਟਨ ’ਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਪੰਜਾਬੀ ਮੂਲ ਦੀ ਜੇਲ੍ਹ ਵਾਰਡਨ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋਣ ਦੀ ਦੁਖਦਾਈ ਖਬਰ ਹੈ । ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਬਾਅਦ ਦੁਪਹਿਰ ਐਡਮਿੰਟਨ ਜੇਲ੍ਹ ਵਿਭਾਗ ਦੇ ਇੱਕ ਵਾਹਨ ਵਿੱਚ ਕੈਦੀ ਨੂੰ ਲਿਜਾਇਆ ਜਾ ਰਿਹਾ ਸੀ, ਜਿਸ ਦੀ ਇੱਕ ਹੋਰ ਵਾਹਨ ਨਾਲ ਸਿੱਧੀ ਟੱਕਰ ਹੋ ਗਈ। ਹਾਦਸੇ ਕਾਰਨ ਐਡਮਿੰਟਨ ਜੇਲ ਵਿਭਾਗ ਨਾਲ ਸਬੰਧਿਤ ਅਧਿਕਾਰੀ ਨਿਕੋਲ ਸਰਬਨ, ਰਮਨਦੀਪ ਕੌਰ ਮਾਨ ਅਤੇ ਹਿਰਾਸਤੀ ਕਿਆਰਾ ਮੂਸਵਾ ਦੀ ਮੌਤ ਹੋ ਗਈ।

ਮ੍ਰਿਤਕਾਂ ਵਿੱਚ ਰਮਨਦੀਪ ਕੌਰ ਮਾਨ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਗੁੜ੍ਹੇ ਨਾਲ ਸਬੰਧਿਤ ਸੀ । ਰਮਨਦੀਪ ਕੁਝ ਸਾਲ ਪਹਿਲਾਂ ਸਟੱਡੀ ਵੀਜ਼ੇ ‘ਤੇ ਕੈਨੇਡਾ ਆਈ ਸੀ। ਮੈਨੀਟੋਬਾ ਤੋਂ ਪੜ੍ਹਾਈ ਪੂਰੀ ਕਰਨ ਮਗਰੋਂ ਉਹ ਕਰੀਬ ਇੱਕ ਸਾਲ ਪਹਿਲਾਂ ਐਡਮਿੰਟਨ ਰਹਿਣ ਲੱਗ ਪਈ ਸੀ। ਖੇਡਾਂ ਵਿੱਚ ਵੀ ਰੁਚੀ ਰੱਖਣ ਵਾਲੀ ਰਮਨਦੀਪ ਨੂੰ ਕਰੀਬ ਛੇ ਮਹੀਨੇ ਪਹਿਲਾਂ ਹੀ ਜੇਲ੍ਹ ਵਿਭਾਗ (ਕਰੈਕਸ਼ਨਲ ਸਰਵਿਸਿਜ਼ ਕੈਨੇਡਾ) ਵਿੱਚ ਵਾਰਡਨ ਵਜੋਂ ਨੌਕਰੀ ਮਿਲੀ ਸੀ। ਵਾਹਨਾਂ ਦੀ ਟੱਕਰ ਕਾਰਨ ਜ਼ਖ਼ਮੀ ਹੋਏ ਲੋਕਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

Exit mobile version