HomePunjab Newsਸਹਾਰਨਪੁਰ ’ਚ ਭਿਆਨਕ ਸੜਕ ਹਾਦਸਾ, ITBP ਦੇ DIG ਪਰਮਿੰਦਰ ਸਿੰਘ ਤੇ ਡਰਾਈਵਰ...

ਸਹਾਰਨਪੁਰ ’ਚ ਭਿਆਨਕ ਸੜਕ ਹਾਦਸਾ, ITBP ਦੇ DIG ਪਰਮਿੰਦਰ ਸਿੰਘ ਤੇ ਡਰਾਈਵਰ ਦੀ ਮੌਤ

ਸਕਾਰਪੀਓ ਦੀ ਸਵਿੱਫਟ ਨਾਲ ਟੱਕਰ, ਗੰਨਮੈਨ ਸਮੇਤ ਚਾਰ ਹੋਰ ਜ਼ਖ਼ਮੀ; DIG ਸ੍ਰੀਨਗਰ ਵਿੱਚ ਸਨ ਤਾਇਨਾਤ

ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਜ਼ਿਲ੍ਹੇ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੰਡੋ-ਤਿਬਤ ਬਾਰਡਰ ਪੁਲੀਸ (ITBP) ਦੇ ਡਿਪਟੀ ਇੰਸਪੈਕਟਰ ਜਨਰਲ (DIG) ਪਰਮਿੰਦਰ ਸਿੰਘ ਅਤੇ ਉਨ੍ਹਾਂ ਦੇ ਡਰਾਈਵਰ ਦੀ ਮੌਤ ਹੋ ਗਈ। ਹਾਦਸੇ ਵਿੱਚ DIG ਦੇ ਗੰਨਮੈਨ ਸਮੇਤ ਚਾਰ ਹੋਰ ਵਿਅਕਤੀ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਇਹ ਹਾਦਸਾ ਸਵੇਰੇ ਕਰੀਬ 11 ਵਜੇ ਦੇਹਰਾਦੂਨ-ਪੰਚਕੂਲਾ ਕੌਮੀ ਮਾਰਗ ’ਤੇ ਸਰਸਵਾ ਪੁਲੀਸ ਥਾਣੇ ਨੇੜੇ ਵਾਪਰਿਆ। ਮ੍ਰਿਤਕਾਂ ਦੀ ਪਛਾਣ ITBP ਦੇ DIG ਪਰਮਿੰਦਰ ਸਿੰਘ (52) ਅਤੇ ਉਨ੍ਹਾਂ ਦੇ ਡਰਾਈਵਰ ਰਾਮਸ਼ਰਨ (35) ਵਜੋਂ ਹੋਈ ਹੈ। ਪੁਲੀਸ ਮੁਤਾਬਕ ਹਾਦਸੇ ਵਿੱਚ DIG ਦਾ ਗੰਨਮੈਨ ਜੈਰਾਮ (38) ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਇਆ ਹੈ।

ਸੀਨੀਅਰ ਪੁਲੀਸ ਕਪਤਾਨ ਅਭਿਨੰਦਨ ਸਿੰਘ ਨੇ ਦੱਸਿਆ ਕਿ ਹਾਦਸੇ ਵਿੱਚ ਸਾਹਮਣੇ ਤੋਂ ਆ ਰਹੀ ਸਵਿੱਫਟ ਕਾਰ ਵਿੱਚ ਸਵਾਰ ਤਿੰਨ ਵਿਅਕਤੀ ਵੀ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਦੀ ਪਛਾਣ ਗੁਰੂਨਾਨਕ ਸਿੰਘ (49), ਦਵਿੰਦਰ ਕੌਰ (55) ਅਤੇ ਗੁਰਨਾਮ ਸਿੰਘ (57) ਵਜੋਂ ਹੋਈ ਹੈ। ਸਾਰੇ ਜ਼ਖ਼ਮੀਆਂ ਨੂੰ ਤੁਰੰਤ ਪਿਲਖਣੀ ਦੇ ਮੈਡੀਕਲ ਕਾਲਜ ਵਿੱਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ।

ਪੁਲੀਸ ਅਨੁਸਾਰ DIG ਪਰਮਿੰਦਰ ਸਿੰਘ ਆਪਣੇ ਦੋ ਸਾਥੀਆਂ ਸਮੇਤ ਸਕਾਰਪੀਓ ਕਾਰ ਵਿੱਚ ਸਫ਼ਰ ਕਰ ਰਹੇ ਸਨ। ਮੁੱਢਲੀ ਜਾਂਚ ਮੁਤਾਬਕ ਸਕਾਰਪੀਓ ਬੇਕਾਬੂ ਹੋ ਕੇ ਸੜਕ ਦੇ ਡਿਵਾਈਡਰ ਨਾਲ ਟਕਰਾ ਗਈ। ਟੱਕਰ ਤੋਂ ਬਾਅਦ ਵਾਹਨ ਉੱਛਲ ਕੇ ਸੜਕ ਦੀ ਦੂਜੀ ਲੇਨ ਵਿੱਚ ਜਾ ਪਹੁੰਚਿਆ, ਜਿੱਥੇ ਸਾਹਮਣੇ ਤੋਂ ਆ ਰਹੀ ਸਵਿੱਫਟ ਕਾਰ ਨਾਲ ਉਸ ਦੀ ਜ਼ਬਰਦਸਤ ਟੱਕਰ ਹੋ ਗਈ।

ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲੀਸ ਟੀਮ ਮੌਕੇ ’ਤੇ ਪਹੁੰਚੀ ਅਤੇ ਐਂਬੂਲੈਂਸ ਦੀ ਮਦਦ ਨਾਲ ਸਾਰੇ ਜ਼ਖ਼ਮੀਆਂ ਨੂੰ ਪਿਲਖਣੀ ਦੇ ਮੈਡੀਕਲ ਕਾਲਜ ਪਹੁੰਚਾਇਆ ਗਿਆ। ਹਾਲਾਂਕਿ, ਹਸਪਤਾਲ ਪਹੁੰਚਣ ’ਤੇ ਡਾਕਟਰਾਂ ਨੇ DIG ਪਰਮਿੰਦਰ ਸਿੰਘ ਅਤੇ ਉਨ੍ਹਾਂ ਦੇ ਡਰਾਈਵਰ ਰਾਮਸ਼ਰਨ ਨੂੰ ਮ੍ਰਿਤਕ ਐਲਾਨ ਦਿੱਤਾ।

ਪੁਲੀਸ ਵੱਲੋਂ ਦੋਵੇਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੁਲੀਸ ਵੱਲੋਂ ਮਾਮਲੇ ਨਾਲ ਸਬੰਧਤ ਹੋਰ ਤੱਥ ਇਕੱਠੇ ਕੀਤੇ ਜਾ ਰਹੇ ਹਨ।

ਪੁਲੀਸ ਅਧਿਕਾਰੀਆਂ ਮੁਤਾਬਕ ਪਰਮਿੰਦਰ ਸਿੰਘ ਪੰਜਾਬ ਦੇ ਰੋਪੜ ਜ਼ਿਲ੍ਹੇ ਨਾਲ ਸਬੰਧਤ ਸਨ ਅਤੇ ਇਸ ਸਮੇਂ ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿੱਚ ਤਾਇਨਾਤ ਸਨ। ਉਹ ਉਤਰਾਖੰਡ ਦੇ ਮਸੂਰੀ ਵਿੱਚ ਆਪਣੀ ਸਿਖਲਾਈ ਪੂਰੀ ਕਰਨ ਤੋਂ ਬਾਅਦ ਹਰਿਆਣਾ ਦੇ ਅੰਬਾਲਾ ਵੱਲ ਜਾ ਰਹੇ ਸਨ। ਇਸ ਦੌਰਾਨ ਰਸਤੇ ਵਿੱਚ ਇਹ ਦਰਦਨਾਕ ਹਾਦਸਾ ਵਾਪਰ ਗਿਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments