HomeCanadaਐਡਮਿੰਟਨ ‘ਚ 16 ਸਾਲਾ ਲੜਕੀ ਦੀ ਗੋਲੀ ਲੱਗਣ ਨਾਲ ਮੌਤ

ਐਡਮਿੰਟਨ ‘ਚ 16 ਸਾਲਾ ਲੜਕੀ ਦੀ ਗੋਲੀ ਲੱਗਣ ਨਾਲ ਮੌਤ

ਲੜਕੀ ਦੀ ਪਛਾਣ ਜੈਸਮੀਨ ਢੇਸੀ ਵਜੋਂ ਹੋਈ

ਐਡਮਿੰਟਨ – ਐਤਵਾਰ ਵਾਲੇ ਦਿਨ ਐਡਮਿੰਟਨ ਪੁਲਿਸ ਸ਼ਹਿਰ ਦੇ ਉੱਤਰ-ਪੂਰਬੀ ਇਲਾਕੇ ਵਿੱਚ ਵਾਪਰੀ ਸ਼ੱਕੀ ਮੌਤ ਦੀ ਜਾਂਚ ਕਰ ਰਹੀ ਹੈ। ਪੁਲਿਸ ਨੂੰ ਸਵੇਰੇ ਕਰੀਬ 6:50 ਵਜੇ 139 ਐਵੇਨਿਊ ਅਤੇ 32 ਸਟਰੀਟ ਦੇ ਨੇੜੇ ਗੋਲੀਬਾਰੀ ਦੀ ਸੂਚਨਾ ਮਿਲੀ ਸੀ। ਮੌਕੇ ‘ਤੇ ਪਹੁੰਚਣ ‘ਤੇ ਪੁਲਿਸ ਅਧਿਕਾਰੀਆਂ ਨੂੰ ਇੱਕ 16 ਸਾਲਾ ਲੜਕੀ ਗੰਭੀਰ ਜ਼ਖਮੀ ਹਾਲਤ ਵਿੱਚ ਮਿਲੀ। ਅਧਿਕਾਰੀਆਂ ਨੇ ਤੁਰੰਤ ਮੁੱਢਲੀ ਸਹਾਇਤਾ ਦੇਣੀ ਸ਼ੁਰੂ ਕਰ ਦਿੱਤੀ। ਪਰ ਜਦੋਂ ਤੱਕ ਐਡਮਿੰਟਨ ਪੁਲਿਸ ਦੇ ਪੈਰਾਮੈਡਿਕਸ ਮੌਕੇ ‘ਤੇ ਪਹੁੰਚੇ, ਲੜਕੀ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਇਸ ਮਾਮਲੇ ਦੀ ਜਾਂਚ ਐਡਮਿੰਟਨ ਪੁਲਿਸ ਸਰਵਿਸ ਦੇ ਹੋਮੀਸਾਈਡ ਸੈਕਸ਼ਨ ਵੱਲੋਂ ਕੀਤੀ ਜਾ ਰਹੀ ਹੈ। ਪੁਲਿਸ ਨੇ ਹਾਲੇ ਤੱਕ ਇਸ ਸਬੰਧ ਵਿੱਚ ਕੋਈ ਗ੍ਰਿਫਤਾਰੀ ਨਹੀਂ ਕੀਤੀ ਹੈ।

ਇਸ ਦੁਖਦਾਈ ਘਟਨਾ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਕੋਲ ਇਸ ਘਟਨਾ ਬਾਰੇ ਕੋਈ ਜਾਣਕਾਰੀ ਹੈ ਤਾਂ ਉਹ ਪੁਲਿਸ ਨਾਲ ਸਾਂਝੀ ਕਰਨ।

ਦੂਜੇ ਪਾਸੇ ਜਾਨ ਗੁਆਉਣ ਵਾਲੀ 16 ਸਾਲਾ ਲੜਕੀ ਦੀ ਪਛਾਣ ਜੈਸਮੀਨ ਢੇਸੀ ਵਜੋਂ ਹੋਈ ਹੈ। ਇਸ ਗੱਲ ਦੀ ਪੁਸ਼ਟੀ ਉਸ ਦੇ ਪਰਿਵਾਰ ਨੇ ਕੀਤੀ ਹੈ। ਗੋਲੀਬਾਰੀ ਦੇ ਹਾਲਾਤ ਅਤੇ ਕਾਰਨਾਂ ਬਾਰੇ ਵੇਰਵੇ ਅਜੇ ਸਾਹਮਣੇ ਨਹੀਂ ਆਏ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments