Google search engine
Home Canada ਜਨਮ ਅਸ਼ਟਮੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਜਨਮ ਅਸ਼ਟਮੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ

6 ਸਤੰਬਰ ਨੂੰ ਸਜਾਈ ਜਾਵੇਗੀ ਸੋਭਾ ਯਾਤਰਾ-

ਸਰੀ , (ਮਹੇਸ਼ਇੰਦਰ ਸਿੰਘ ਮਾਂਗਟ )- ਭਗਵਾਨ ਸ੍ਰੀ ਕ੍ਰਿਸ਼ਨ ਜੀ ਦੀ ਜਨਮ ਅਸਟਮੀ ਦੇ ਮੌਕੇ ਵੈਦਿਕ ਹਿੰਦੂ ਕਲਚਰ ਸੋਸਾਇਟੀ ਵੱਲੋਂ ਸਥਾਨਕ ਭਾਈਚਾਰੇ ਦੇ ਸਹਿਯੋਗ ਸਦਕਾ ਸਰੀ ਸਥਿਤ ਲਕਸ਼ਮੀ ਨਰਾਇਣ ਮੰਦਿਰ ਵਿਖੇ 3 ਅਤੇ 6 ਸਤੰਬਰ ਤੱਕ ਆਯੋਜਿਤ ਕੀਤੇ ਜਾ ਰਹੇ ਧਾਰਮਿਕ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸਬੰਧੀ ਮੰਦਰ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਇੱਕ ਮੀਟਿੰਗ ਪ੍ਰਧਾਨ ਸਤੀਸ਼ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਉਕਤ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਇਨਾਂ ਧਾਰਮਿਕ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਦੇ ਨਾਲ ਨਾਲ ਹੋਰਨਾ ਪ੍ਰਬੰਧਾਂ ਦੀ ਸਮੀਖਿਆ ਕਰਨ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਸਤੀਸ਼ ਕੁਮਾਰ ਅਤੇ ਡਾ ਐਨ ਕੇ ਦੱਤਾ ਨੇ ਦੱਸਿਆ ਕਿ ਇਸ ਸਬੰਧੀ 3 ਸਤੰਬਰ ਨੂੰ ਮੰਦਰ ਵਿੱਚ ਵਿਸ਼ੇਸ਼ ਧਾਰਮਿਕ ਸਮਾਗਮ ਆਯੋਜਿਤ ਕੀਤੇ ਜਾਣਗੇ ਜਿਸ ਦੌਰਾਨ ਪ੍ਰਮੁੱਖ ਭਜਨ ਮੰਡਲੀਆਂ ਧਾਰਮਿਕ ਪ੍ਰੋਗਰਾਮ ਪੇਸ਼ ਕਰਨਗੀਆ

ਇਸ ਦੌਰਾਨ 6 ਸਤੰਬਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਬਾਅਦ ਦੁਪਹਿਰ 3 ਵਜੇ ਤੱਕ ਇੱਕ ਸ਼ੋਭਾ ਯਾਤਰਾ ਵੀ ਸਜਾਈ ਜਾਵੇਗੀ ਜਿਸ ਵਿੱਚ ਵੱਡੀ ਗਿਣਤੀ ਵਿੱਚ ਪੁੱਜਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਲੰਗਰਾਂ ਦੇ ਨਾਲ ਨਾਲ ਹੋਰਨਾ ਲੋੜੀਦੇ ਪ੍ਰਬੰਧਾਂ ਦਾ ਇੰਤਜ਼ਾਮ ਕੀਤਾ ਗਿਆ ਹੈ ਉਨਾਂ ਨੇ ਸਮੂਹ ਭਾਈਚਾਰੇ ਦੇ ਲੋਕਾਂ ਨੂੰ ਇਹਨਾਂ ਸਮਾਗਮਾਂ ‘ਚ ਵੱਧ ਚੜ ਕੇ ਸ਼ਿਰਕਤ ਕਰਨ ਦੀ ਅਪੀਲ ਕੀਤੀ । ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਵਿਨੇ ਸ਼ਰਮਾ,ਮੋਹਨ ਮੌਦ ਗਿੱਲ,ਰਜੇਸ਼ ਮਿੱਤਲ,ਸੁਬਹਾ ਚੌਧਰੀ ਰਾਜ ਵਿਊਲੀ ਵੀਂ ਹਾਜ਼ਰ ਸਨ |

 

Exit mobile version