HomeCanadaਪ੍ਰਸਿੱਧ ਕਮੇਡੀਅਨ ਜਸਵਿੰਦਰ ਸਿੰਘ ਭੱਲਾ ਦੀ ਪਹਿਲੀ ਬਰਸੀ ਮੌਕੇ ਸਰੀ ’ਚ ਸ਼ਰਧਾਂਜਲੀ...

ਪ੍ਰਸਿੱਧ ਕਮੇਡੀਅਨ ਜਸਵਿੰਦਰ ਸਿੰਘ ਭੱਲਾ ਦੀ ਪਹਿਲੀ ਬਰਸੀ ਮੌਕੇ ਸਰੀ ’ਚ ਸ਼ਰਧਾਂਜਲੀ ਸਮਾਗਮ 22 ਅਗਸਤ ਨੂੰ

ਸਰੀ, (ਮਹੇਸ਼ਇੰਦਰ ਸਿੰਘ ਮਾਂਗਟ) ਪੰਜਾਬੀ ਕਾਮੇਡੀ ਅਤੇ ਫ਼ਿਲਮ ਜਗਤ ਦੇ ਮਹਾਨ ਕਲਾਕਾਰ ਅਤੇ ਮਸ਼ਹੂਰ ਕਾਮੇਡੀਅਨ ਡਾ. ਜਸਵਿੰਦਰ ਸਿੰਘ ਭੱਲਾ ਦੀ ਪਹਿਲੀ ਬਰਸੀ ਮੌਕੇ ਉਨ੍ਹਾਂ ਦੀ ਯਾਦ ਅਤੇ ਵਿਰਾਸਤ ਨੂੰ ਸਮਰਪਿਤ ਇੱਕ ਵਿਸ਼ੇਸ਼ ਸ਼ਰਧਾਂਜਲੀ ਸਮਾਗਮ 22 ਅਗਸਤ 2026 ਨੂੰ ਸਰੀ ਵਿਖੇ ਕਰਵਾਇਆ ਜਾ ਰਿਹਾ ਹੈ।

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (PAU) ਫੈਮਿਲੀ ਐਸੋਸੀਏਸ਼ਨ ਵੈਨਕੂਵਰ ਅਤੇ ਡਾ. ਜਸਵਿੰਦਰ ਸਿੰਘ ਭੱਲਾ ਫਾਊਂਡੇਸ਼ਨ ਵੱਲੋਂ ਕਰਵਾਇਆ ਜਾ ਰਿਹਾ ਇਹ ਸਮਾਗਮ ਗ੍ਰੈਂਡ ਤਾਜ ਬੈਂਕੁਇਟ ਹਾਲ, 8388-128 ਸਟਰੀਟ, ਸਰੀ ਵਿਖੇ ਦੁਪਹਿਰ 12 ਵਜੇ ਹੋਵੇਗਾ। ਡਾ. ਭੱਲਾ ਦਾ 22 ਅਗਸਤ 2025 ਨੂੰ ਦਿਹਾਂਤ ਹੋਇਆ ਸੀ।

ਇਸ ਮੌਕੇ ਡਾ. ਜਸਵਿੰਦਰ ਸਿੰਘ ਭੱਲਾ ਦੇ ਜੀਵਨ ਅਤੇ ਉਨ੍ਹਾਂ ਦੀਆਂ ਅਮਿੱਟ ਯਾਦਾਂ ਨੂੰ ਸਮਰਪਿਤ ਪੁਸਤਕ ‘Unplugged Bhalla’ ਵੀ ਰਿਲੀਜ਼ ਕੀਤੀ ਜਾਵੇਗੀ। ਇਸ ਪੁਸਤਕ ਦਾ ਕਥਨ ਬਲ ਮੁਕੰਦ ਸ਼ਰਮਾ ਵੱਲੋਂ ਕੀਤਾ ਗਿਆ ਹੈ, ਜਦਕਿ ਇਸ ਨੂੰ ਪਾਲੀ ਭੁਪਿੰਦਰ ਨੇ ਲਿਖਿਆ ਹੈ। ਪੁਸਤਕ ਰਾਹੀਂ ਡਾ. ਭੱਲਾ ਦੇ ਜੀਵਨ, ਕਲਾ ਅਤੇ ਪੰਜਾਬੀ ਸਮਾਜ ਲਈ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ ਜਾਵੇਗਾ।

ਸਮਾਗਮ ਵਿੱਚ ਡਾ. ਜਸਵਿੰਦਰ ਸਿੰਘ ਭੱਲਾ ਦੀ ਧਰਮਪਤਨੀ ਸ੍ਰੀਮਤੀ ਪਰਮਦੀਪ ਭੱਲਾ, ਉਨ੍ਹਾਂ ਦੇ ਪੁੱਤਰ ਅਤੇ ਪ੍ਰਸਿੱਧ ਪੰਜਾਬੀ ਫ਼ਿਲਮ ਅਦਾਕਾਰ ਪੁਖਰਾਜ ਭੱਲਾ ਅਤੇ ਧੀ ਦਿਸ਼ਦੀਪ ਭੱਲਾ ਦੇ ਭਾਰਤ ਤੋਂ ਪਹੁੰਚਣ ਦੀ ਉਮੀਦ ਹੈ।

ਇਸ ਤੋਂ ਇਲਾਵਾ ਬ੍ਰਿਟਿਸ਼ ਕੋਲੰਬੀਆ ਦੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਅਤੇ ਕੈਨੇਡਾ ਦੀ ਫੈਡਰਲ ਸਰਕਾਰ ਦੇ ਆਗੂ, ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਲ ਮੁਕੰਦ ਸ਼ਰਮਾ, ਪਰਿਵਾਰਕ ਮੈਂਬਰ, ਦੋਸਤ, ਪ੍ਰਸ਼ੰਸਕ ਅਤੇ ਪੰਜਾਬੀ ਕਲਾ, ਸੱਭਿਆਚਾਰ ਤੇ ਫ਼ਿਲਮ ਜਗਤ ਦੀਆਂ ਨਾਮਵਰ ਸ਼ਖ਼ਸੀਅਤਾਂ ਵੀ ਸਮਾਗਮ ਵਿੱਚ ਸ਼ਾਮਲ ਹੋਣਗੀਆਂ।

ਆਯੋਜਕਾਂ ਵੱਲੋਂ ਡਾ. ਜਸਵਿੰਦਰ ਸਿੰਘ ਭੱਲਾ ਦੇ ਪਰਿਵਾਰ, ਦੋਸਤਾਂ, ਚਾਹੁਣ ਵਾਲਿਆਂ ਅਤੇ ਪ੍ਰਸ਼ੰਸਕਾਂ ਨੂੰ ਇਸ ਸ਼ਰਧਾਂਜਲੀ ਸਮਾਗਮ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਦੀ ਯਾਦ ਨੂੰ ਸਤਿਕਾਰ ਭੇਟ ਕਰਨ ਦਾ ਸੱਦਾ ਦਿੱਤਾ ਗਿਆ ਹੈ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments