Google search engine
Home Punjab News ਪੰਜਾਬ ਸਰਕਾਰ ਵੱਲੋਂ ਮਾਰਕੀਟ ਕਮੇਟੀਆਂ ਤੇ ਸਰਕਾਰੀ ਅਦਾਰਿਆਂ ਲਈ ਨਵੇਂ ਅਹੁਦੇਦਾਰਾਂ ਦਾ...

ਪੰਜਾਬ ਸਰਕਾਰ ਵੱਲੋਂ ਮਾਰਕੀਟ ਕਮੇਟੀਆਂ ਤੇ ਸਰਕਾਰੀ ਅਦਾਰਿਆਂ ਲਈ ਨਵੇਂ ਅਹੁਦੇਦਾਰਾਂ ਦਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ ਚੇਅਰਮੈਨਾਂ, ਡਾਇਰੈਕਟਰਾਂ ਅਤੇ ਮੈਂਬਰਾਂ ਨੂੰ ਦਿੱਤੀਆਂ ਵਧਾਈਆਂ

ਪੰਜਾਬ ਸਰਕਾਰ ਨੇ ਸੂਬੇ ਦੀਆਂ ਵੱਖ-ਵੱਖ ਮਾਰਕੀਟ ਕਮੇਟੀਆਂ, ਪਲੈਨਿੰਗ ਬੋਰਡਾਂ ਅਤੇ ਹੋਰ ਸਰਕਾਰੀ ਅਦਾਰਿਆਂ ਵਿੱਚ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ। ਇਨ੍ਹਾਂ ਅਦਾਰਿਆਂ ਵਿੱਚ ਨਵੇਂ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ ਨਿਯੁਕਤ ਕੀਤੇ ਗਏ ਹਨ।

ਇਹ ਐਲਾਨ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ। ਮੁੱਖ ਮੰਤਰੀ ਨੇ ਸਾਰੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਨਵੇਂ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਮੁੱਖ ਮੰਤਰੀ ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਨਵੇਂ ਅਹੁਦੇਦਾਰ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਲਗਨ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਅਹੁਦੇਦਾਰ ਪੰਜਾਬ ਦੀ ਤਰੱਕੀ ਅਤੇ ਵਿਕਾਸ ਲਈ ਸਰਗਰਮ ਭੂਮਿਕਾ ਨਿਭਾਉਣ ਦੇ ਨਾਲ-ਨਾਲ ਕਿਸਾਨਾਂ, ਮਜ਼ਦੂਰਾਂ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਬਿਨਾਂ ਕਿਸੇ ਪੱਖਪਾਤ ਤੋਂ ਕੰਮ ਕਰਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਅਦਾਰਿਆਂ ਵਿੱਚ ਨਿਯੁਕਤ ਕੀਤੇ ਗਏ ਇਹ ਅਹੁਦੇਦਾਰ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਸਮਝਦਿਆਂ ਉਨ੍ਹਾਂ ਦੇ ਹੱਲ ਲਈ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਨ ਅਤੇ ਸੂਬੇ ਨੂੰ ਹੋਰ ਤਰੱਕੀ ਦੀ ਰਾਹ ’ਤੇ ਲਿਜਾਣ ਵਿੱਚ ਆਪਣਾ ਯੋਗਦਾਨ ਪਾਉਣ।

Exit mobile version