HomePunjab Newsਗੁਰਸਿੱਖ ਨੌਜਵਾਨ ਦੇ ਕਕਾਰਾਂ ਦੀ ਬੇਅਦਬੀ ’ਤੇ ਭੜਕੇ ਐਡਵੋਕੇਟ ਧਾਮੀ, ਦੋਸ਼ੀ ਅਧਿਕਾਰੀਆਂ...

ਗੁਰਸਿੱਖ ਨੌਜਵਾਨ ਦੇ ਕਕਾਰਾਂ ਦੀ ਬੇਅਦਬੀ ’ਤੇ ਭੜਕੇ ਐਡਵੋਕੇਟ ਧਾਮੀ, ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ

ਮੋਹਣਜੀਤ ਸਿੰਘ ਸ਼ੇਰੋਂ ਨਾਲ ਮੁਲਾਕਾਤ ਕਰਕੇ ਜਾਣਿਆ ਸਿਹਤ ਦਾ ਹਾਲ; ਕਿਹਾ—ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ

ਪੰਜਾਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੁਲੀਸ ਤਸ਼ੱਦਦ ਦਾ ਸ਼ਿਕਾਰ ਹੋਏ ਗੁਰਸਿੱਖ ਨੌਜਵਾਨ ਮੋਹਣਜੀਤ ਸਿੰਘ ਸ਼ੇਰੋਂ ਨਾਲ ਮੁਲਾਕਾਤ ਕਰਕੇ ਉਸ ਦੀ ਸਿਹਤ ਦਾ ਹਾਲ ਜਾਣਿਆ। ਉਨ੍ਹਾਂ ਨੇ ਨੌਜਵਾਨ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਵੀ ਦਿੱਤਾ।

ਮੋਹਣਜੀਤ ਸਿੰਘ ਨਾਲ ਮੁਲਾਕਾਤ ਦੌਰਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਇੱਕ ਗੁਰਸਿੱਖ ਨੌਜਵਾਨ ਨਾਲ ਤਸ਼ੱਦਦ ਕਰਨਾ ਅਤੇ ਉਸ ਦੇ ਕਕਾਰਾਂ ਦੀ ਬੇਅਦਬੀ ਕਰਨਾ ਬੇਹੱਦ ਗੰਭੀਰ ਮਾਮਲਾ ਹੈ, ਜਿਸ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਜਦੋਂ ਵੀ ਕਿਸੇ ਸਿੱਖ ਨਾਲ ਜ਼ੁਲਮ ਹੁੰਦਾ ਹੈ ਤਾਂ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੀੜਤ ਦੇ ਨਾਲ ਖੜ੍ਹੇ ਹੋਣ ਨੂੰ ਆਪਣਾ ਫ਼ਰਜ਼ ਸਮਝਦੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਦੀ ਨੀਤੀ, ਕਾਰਗੁਜ਼ਾਰੀ ਅਤੇ ਸਮਾਜਿਕ ਮੁੱਦਿਆਂ ਬਾਰੇ ਸਵਾਲ ਕਰਨਾ ਹਰ ਨਾਗਰਿਕ ਦਾ ਹੱਕ ਹੈ। ਕਿਸੇ ਵੀ ਵਿਅਕਤੀ ਵੱਲੋਂ ਸਰਕਾਰ ਜਾਂ ਸਰਕਾਰੀ ਨੁਮਾਇੰਦਿਆਂ ਤੋਂ ਸਵਾਲ ਪੁੱਛਣ ’ਤੇ ਉਸ ਨਾਲ ਤਸ਼ੱਦਦ ਕਰਨ ਦੀ ਕਾਨੂੰਨ ਵਿੱਚ ਕੋਈ ਪ੍ਰਵਾਨਗੀ ਨਹੀਂ ਹੈ।

ਉਨ੍ਹਾਂ ਕਿਹਾ ਕਿ ਜਿਹੜੀ ਪਾਰਟੀ ਅੱਜ ਸਰਕਾਰ ਚਲਾ ਰਹੀ ਹੈ, ਉਹ ਕਦੇ ਲੋਕਾਂ ਨੂੰ ਆਪਣੇ ਆਗੂਆਂ ਤੋਂ ਸਵਾਲ ਪੁੱਛਣ ਲਈ ਆਖਦੀ ਹੁੰਦੀ ਸੀ, ਪਰ ਹੁਣ ਜਦੋਂ ਲੋਕਾਂ ਨੇ ਸਰਕਾਰ ਤੋਂ ਸਵਾਲ ਪੁੱਛਣੇ ਸ਼ੁਰੂ ਕੀਤੇ ਹਨ ਤਾਂ ਉਹ ਬੁਖ਼ਲਾਹਟ ਵਿੱਚ ਆ ਕੇ ਪੁਲੀਸ ਦੀ ਦੁਰਵਰਤੋਂ ਕਰ ਰਹੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਦਿਨੋਂ-ਦਿਨ ਵਧਣਾ ਸਰਕਾਰ ਲਈ ਵੱਡਾ ਸਵਾਲ ਹੈ। ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਜਾਨਾਂ ਜਾ ਰਹੀਆਂ ਹਨ, ਪਰ ਸਰਕਾਰ ਇਸ ਗੰਭੀਰ ਸਮੱਸਿਆ ਨੂੰ ਅਣਦੇਖਿਆ ਕਰਕੇ ਸਵਾਲ ਅਤੇ ਵਿਰੋਧ ਕਰਨ ਵਾਲਿਆਂ ਨੂੰ ਹੀ ਦੋਸ਼ੀ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਜੇਕਰ ਲੋਕ ਮਿਲਣੀ ਲਈ ਪਿੰਡ ਵਿੱਚ ਪਹੁੰਚੇ ਮੁੱਖ ਮੰਤਰੀ ਨੂੰ ਕਿਸੇ ਗੁਰਸਿੱਖ ਨੌਜਵਾਨ ਨੇ ਨਸ਼ਿਆਂ ਨਾਲ ਸਬੰਧਤ ਸਵਾਲ ਕੀਤਾ ਸੀ ਤਾਂ ਇਸ ਦਾ ਜਵਾਬ ਦੇਣ ਦੀ ਬਜਾਏ ਉਸ ’ਤੇ ਪੁਲੀਸ ਵੱਲੋਂ ਤਸ਼ੱਦਦ ਕਰਨਾ ਬੇਹੱਦ ਨਿੰਦਣਯੋਗ ਹੈ। ਇਸ ਤੋਂ ਵੀ ਗੰਭੀਰ ਗੱਲ ਇਹ ਹੈ ਕਿ ਨੌਜਵਾਨ ਦੇ ਕੇਸਾਂ ਅਤੇ ਕਕਾਰਾਂ ਦੀ ਬੇਅਦਬੀ ਕੀਤੀ ਗਈ, ਜੋ ਇੱਕ ਵੱਡਾ ਗੁਨਾਹ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕਕਾਰ ਸਿੱਖੀ ਜੀਵਨ ਦਾ ਅਹਿਮ ਅਤੇ ਪਵਿੱਤਰ ਅੰਗ ਹਨ। ਕਿਸੇ ਵੀ ਵਿਅਕਤੀ ਨੂੰ ਕਾਨੂੰਨ ਆਪਣੇ ਹੱਥ ਵਿੱਚ ਲੈ ਕੇ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਕਰਨ ਦਾ ਅਧਿਕਾਰ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਜਿਹੜੇ ਅਧਿਕਾਰੀਆਂ ਜਾਂ ਵਿਅਕਤੀਆਂ ਨੇ ਜਾਣਬੁੱਝ ਕੇ ਕਕਾਰਾਂ ਦੀ ਬੇਅਦਬੀ ਕੀਤੀ ਹੈ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪੀੜਤ ਨੌਜਵਾਨ ਦੀ ਹਰ ਤਰ੍ਹਾਂ ਦੀ ਸਹਾਇਤਾ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੇਕਰ ਮੋਹਣਜੀਤ ਸਿੰਘ ਚਾਹੇ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵਿਖੇ ਉਸ ਦੇ ਇਲਾਜ ਦਾ ਵੀ ਪ੍ਰਬੰਧ ਕੀਤਾ ਜਾਵੇਗਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਭਲਵਾਨ ਵੀ ਮੌਜੂਦ ਸਨ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments