HomeGlobalਮੋਲਡੋਵਾ ਤੋਂ ਹਵਾਲਗੀ ਮਗਰੋਂ ਗੈਂਗਸਟਰ ਅੰਮ੍ਰਿਤ ਦਾਲਮ ਪੰਜਾਬ ਪੁਲੀਸ ਦੇ ਕਬਜ਼ੇ ਵਿੱਚ

ਮੋਲਡੋਵਾ ਤੋਂ ਹਵਾਲਗੀ ਮਗਰੋਂ ਗੈਂਗਸਟਰ ਅੰਮ੍ਰਿਤ ਦਾਲਮ ਪੰਜਾਬ ਪੁਲੀਸ ਦੇ ਕਬਜ਼ੇ ਵਿੱਚ

ਜੱਗੂ ਭਗਵਾਨਪੁਰੀਆ ਦਾ ਕਰੀਬੀ ਸਾਥੀ ਦੱਸਿਆ ਜਾਂਦਾ ਹੈ ਅੰਮ੍ਰਿਤ ਦਾਲਮ; ਸੱਤ ਕਤਲ ਕੇਸਾਂ ਸਮੇਤ ਕਈ ਗੰਭੀਰ ਮਾਮਲਿਆਂ ਵਿੱਚ ਸੀ ਲੋੜੀਂਦਾ

ਚੰਡੀਗੜ੍ਹ: ਪੰਜਾਬ ਪੁਲੀਸ ਨੇ ਕੇਂਦਰੀ ਏਜੰਸੀਆਂ ਅਤੇ ਅੰਤਰਰਾਸ਼ਟਰੀ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੇ ਸਹਿਯੋਗ ਨਾਲ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਭਗੌੜੇ ਗੈਂਗਸਟਰ ਅੰਮ੍ਰਿਤ ਦਾਲਮ ਨੂੰ ਮੋਲਡੋਵਾ ਗਣਰਾਜ ਤੋਂ ਹਵਾਲਗੀ ਕਰਵਾ ਕੇ ਭਾਰਤ ਵਾਪਸ ਲਿਆਂਦਾ ਹੈ। ਪੰਜਾਬ ਪੁਲੀਸ ਵੱਲੋਂ ਕਿਸੇ ਯੂਰਪੀ ਦੇਸ਼ ਤੋਂ ਕਿਸੇ ਭਗੌੜੇ ਦੀ ਇਹ ਪਹਿਲੀ ਸਫਲ ਹਵਾਲਗੀ ਦੱਸੀ ਜਾ ਰਹੀ ਹੈ।

ਅੰਮ੍ਰਿਤ ਦਾਲਮ ਨੂੰ ‘ਏ’ ਸ਼੍ਰੇਣੀ ਦੇ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਕਰੀਬੀ ਸਾਥੀ ਦੱਸਿਆ ਜਾਂਦਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਨੁਸਾਰ ਦਾਲਮ ਸੱਤ ਕਤਲ ਕੇਸਾਂ ਅਤੇ ਕਤਲ ਦੀ ਕੋਸ਼ਿਸ਼ ਦੇ ਕਈ ਮਾਮਲਿਆਂ ਵਿੱਚ ਲੋੜੀਂਦਾ ਸੀ। ਇਸ ਤੋਂ ਇਲਾਵਾ ਉਸ ਖ਼ਿਲਾਫ਼ ਗੈਰ-ਕਾਨੂੰਨੀ ਗਤੀਵਿਧੀਆਂ ਰੋਕਥਾਮ ਐਕਟ, ਅਸਲਾ ਐਕਟ, ਵਿਸਫੋਟਕ ਪਦਾਰਥ ਐਕਟ ਅਤੇ ਐਨਡੀਪੀਐਸ ਐਕਟ ਤਹਿਤ ਵੀ ਮਾਮਲੇ ਦਰਜ ਹਨ।

ਇਸ ਹਵਾਲਗੀ ਕਾਰਵਾਈ ਨੂੰ ਪੰਜਾਬ ਪੁਲੀਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਦੀ ਚਾਰ ਮੈਂਬਰੀ ਟੀਮ ਨੇ ਅੰਜਾਮ ਦਿੱਤਾ। ਟੀਮ ਦੀ ਅਗਵਾਈ ਐਸਪੀ ਬਿਕਰਮਜੀਤ ਸਿੰਘ ਬਰਾੜ ਨੇ ਕੀਤੀ, ਜਦਕਿ ਟੀਮ ਵਿੱਚ ਇੰਸਪੈਕਟਰ ਪੁਸ਼ਵਿੰਦਰ ਸਿੰਘ, ਸਬ-ਇੰਸਪੈਕਟਰ ਜਸਪ੍ਰੀਤ ਸਿੰਘ ਅਤੇ ਏਐਸਆਈ ਵਰਿੰਦਰ ਕੁਮਾਰ ਵੀ ਸ਼ਾਮਲ ਸਨ।

ਪੁਲੀਸ ਟੀਮ ਨੇ ਹਵਾਲਗੀ ਦੀਆਂ ਸਾਰੀਆਂ ਕਾਨੂੰਨੀ ਅਤੇ ਰਸਮੀ ਕਾਰਵਾਈਆਂ ਨੂੰ ਮੁਕੰਮਲ ਕਰਨ ਲਈ ਮੋਲਡੋਵਾ ਵਿੱਚ ਸੱਤ ਦਿਨ ਬਿਤਾਏ ਅਤੇ ਇਸ ਦੌਰਾਨ ਸਥਾਨਕ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ। ਹਵਾਲਗੀ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਮੁਲਜ਼ਮ ਨੂੰ ਅਜ਼ਰਬਾਈਜਾਨ ਦੀ ਰਾਜਧਾਨੀ ਬਾਕੂ ਰਾਹੀਂ ਟਰਾਂਜ਼ਿਟ ਰੂਟ ਤੋਂ ਭਾਰਤ ਲਿਆਂਦਾ ਗਿਆ।

ਐਂਟੀ-ਗੈਂਗਸਟਰ ਟਾਸਕ ਫੋਰਸ ਦੀ ਟੀਮ ਸ਼ੁੱਕਰਵਾਰ ਸਵੇਰੇ ਅੰਮ੍ਰਿਤ ਦਾਲਮ ਨੂੰ ਲੈ ਕੇ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪੁੱਜੀ।

ਪੁਲੀਸ ਅਧਿਕਾਰੀਆਂ ਨੇ ਇਸ ਕਾਰਵਾਈ ਨੂੰ ਪੰਜਾਬ ਪੁਲੀਸ ਲਈ ਇੱਕ ਮਹੱਤਵਪੂਰਨ ਮੀਲ ਪੱਥਰ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਬੈਠ ਕੇ ਅਪਰਾਧਿਕ ਗਤੀਵਿਧੀਆਂ ਚਲਾਉਣ ਵਾਲੇ ਗੈਂਗਸਟਰਾਂ ਤੱਕ ਪਹੁੰਚ ਕਰਨ ਲਈ ਪੰਜਾਬ ਪੁਲੀਸ, ਕੇਂਦਰੀ ਏਜੰਸੀਆਂ ਅਤੇ ਅੰਤਰਰਾਸ਼ਟਰੀ ਕਾਨੂੰਨ ਲਾਗੂ ਕਰਨ ਵਾਲੀਆਂ ਸੰਸਥਾਵਾਂ ਵਿਚਕਾਰ ਤਾਲਮੇਲ ਲਗਾਤਾਰ ਮਜ਼ਬੂਤ ਹੋ ਰਿਹਾ ਹੈ।

ਇਹ ਸਫਲ ਹਵਾਲਗੀ ਕਾਰਵਾਈ ਵਿਦੇਸ਼ਾਂ ਵਿੱਚ ਪਨਾਹ ਲੈ ਕੇ ਭਾਰਤ ਵਿੱਚ ਅਪਰਾਧਿਕ ਨੈੱਟਵਰਕ ਚਲਾਉਣ ਵਾਲੇ ਭਗੌੜਿਆਂ ਖ਼ਿਲਾਫ਼ ਪੰਜਾਬ ਪੁਲੀਸ ਦੀ ਮੁਹਿੰਮ ਵਿੱਚ ਇੱਕ ਅਹਿਮ ਕਦਮ ਮੰਨੀ ਜਾ ਰਹੀ ਹੈ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments