HomeCanadaਜੈਕਾਰਿਆਂ ਦੀ ਗੂੰਜ ’ਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰੀ ਦੀ ਨਵੀਂ...

ਜੈਕਾਰਿਆਂ ਦੀ ਗੂੰਜ ’ਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰੀ ਦੀ ਨਵੀਂ ਇਮਾਰਤ ਦਾ ਨਿਰਮਾਣ ਆਰੰਭ

ਪੰਜ ਪਿਆਰਿਆਂ ਦੀ ਹਾਜ਼ਰੀ ’ਚ ਹੋਈ ਅਰਦਾਸ; ਪ੍ਰੀਮੀਅਰ ਡੇਵਿਡ ਈਬੀ, ਮੇਅਰ ਬਰੈਂਡਾ ਲੌਕ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਤੇ ਪਤਵੰਤਿਆਂ ਨੇ ਭਰੀ ਹਾਜ਼ਰੀ

ਸਰੀ, ਬੀ.ਸੀ. (ਮਹੇਸ਼ਇੰਦਰ ਸਿੰਘ ਮਾਂਗਟ ) — ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰੀ ਦੀ ਨਵੀਂ ਇਮਾਰਤ ਦੀ ਉਸਾਰੀ ਦਾ ਕਾਰਜ ਗੁਰੂ ਸਾਹਿਬ ਦਾ ਓਟ-ਆਸਰਾ ਲੈਂਦਿਆਂ ਅਤੇ ਸੰਗਤਾਂ ਦੇ ਜੈਕਾਰਿਆਂ ਦੀ ਗੂੰਜ ਵਿਚ ਰਸਮੀ ਤੌਰ ’ਤੇ ਆਰੰਭ ਹੋ ਗਿਆ। ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਣ ਮੌਕੇ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿੱਚ ਵੱਡੀ ਗਿਣਤੀ ’ਚ ਸਿੱਖ ਸੰਗਤਾਂ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਪਤਵੰਤਿਆਂ ਨੇ ਸ਼ਮੂਲੀਅਤ ਕੀਤੀ।

ਪੰਜ ਪਿਆਰਿਆਂ ਦੀ ਹਾਜ਼ਰੀ ਵਿੱਚ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਸੁਖਵਿੰਦਰ ਸਿੰਘ ਜੀ ਵੱਲੋਂ ਨਵੀਂ ਇਮਾਰਤ ਦੀ ਉਸਾਰੀ ਦੀ ਆਰੰਭਤਾ ਲਈ ਅਰਦਾਸ ਕੀਤੀ ਗਈ। ਇਸ ਮੌਕੇ ਸੰਗਤਾਂ ਨੇ ਗੁਰੂ ਚਰਨਾਂ ਵਿੱਚ ਨਤਮਸਤਕ ਹੁੰਦਿਆਂ ਨਵੇਂ ਪ੍ਰੋਜੈਕਟ ਦੀ ਸਫਲਤਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

ਸਮਾਗਮ ਵਿੱਚ ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਡੇਵਿਡ ਈਬੀ ਅਤੇ ਉਨ੍ਹਾਂ ਦੀ ਸਰਕਾਰ ਦੇ ਨੁਮਾਇੰਦਿਆਂ ਤੋਂ ਇਲਾਵਾ ਸਰੀ ਦੀ ਮੇਅਰ ਬਰੈਂਡਾ ਲੌਕ ਅਤੇ ਕੌਂਸਲ ਮੈਂਬਰਾਂ ਨੇ ਵੀ ਹਾਜ਼ਰੀ ਭਰੀ। ਇਸ ਤੋਂ ਇਲਾਵਾ ਕੈਨੇਡਾ ਦੇ ਸੈਨੇਟ ਮੈਂਬਰ ਤੇਜ ਸਿੰਘ ਢਿੱਲੋਂ, ਸੰਸਦ ਮੈਂਬਰ ਸੁਖ ਧਾਲੀਵਾਲ, ਰਣਦੀਪ ਸਿੰਘ ਸਰਾਏ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਵੀ ਸਮਾਗਮ ਵਿੱਚ ਸ਼ਾਮਲ ਹੋਏ।

ਨਵੀਂ ਇਮਾਰਤ ਦੀ ਉਸਾਰੀ ਦੀ ਆਰੰਭਤਾ ਨੂੰ ਲੈ ਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸਮਾਗਮ ਦੌਰਾਨ ਬੋਲੇ ਗਏ ਜੈਕਾਰਿਆਂ ਨਾਲ ਪੂਰਾ ਮਾਹੌਲ ਗੂੰਜ ਉੱਠਿਆ। ਗੁਰੂ ਸਾਹਿਬ ਦੀ ਅਸੀਸ ਅਤੇ ਸੰਗਤਾਂ ਦੀ ਭਰਵੀਂ ਸ਼ਮੂਲੀਅਤ ਨਾਲ ਇਹ ਸਮਾਗਮ ਯਾਦਗਾਰੀ ਹੋ ਨਿੱਬੜਿਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments