HomePunjab Newsਜੇਲ੍ਹ ਵਿੱਚ ਬੰਦ ਬਸੰਤ ਸਿੰਘ ਦੌਲਤਪੁਰਾ ਨਿਹਾਲ ਸਿੰਘ ਵਾਲਾ ਤੋਂ ਚੋਣ ਮੈਦਾਨ...

ਜੇਲ੍ਹ ਵਿੱਚ ਬੰਦ ਬਸੰਤ ਸਿੰਘ ਦੌਲਤਪੁਰਾ ਨਿਹਾਲ ਸਿੰਘ ਵਾਲਾ ਤੋਂ ਚੋਣ ਮੈਦਾਨ ’ਚ, ਉਮੀਦਵਾਰੀ ਦਾ ਐਲਾਨ

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਨੇੜਲੇ ਸਾਥੀ ਨੂੰ ਹਲਕਾ ਇੰਚਾਰਜ ਬਣਾਉਣ ਤੋਂ ਬਾਅਦ ਉਮੀਦਵਾਰ ਐਲਾਨਿਆ

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਨਿਹਾਲ ਸਿੰਘ ਵਾਲਾ ਹਲਕੇ ਤੋਂ ਬਸੰਤ ਸਿੰਘ ਦੌਲਤਪੁਰਾ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਪਿੰਡ ਦੌਲਤਪੁਰਾ ਨਾਲ ਸਬੰਧਤ ਬਸੰਤ ਸਿੰਘ ਇਸ ਸਮੇਂ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹੈ ਅਤੇ ਉਹ ਅੰਮ੍ਰਿਤਪਾਲ ਸਿੰਘ ਦੇ ਨੇੜਲੇ ਸਾਥੀਆਂ ਵਿੱਚੋਂ ਦੱਸਿਆ ਜਾਂਦਾ ਹੈ।

ਜਥੇਬੰਦੀ ਵੱਲੋਂ ਦੋ ਦਿਨ ਪਹਿਲਾਂ ਹੀ ਬਸੰਤ ਸਿੰਘ ਦੌਲਤਪੁਰਾ ਨੂੰ ਨਿਹਾਲ ਸਿੰਘ ਵਾਲਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਬਾਅਦ ਹੁਣ ਉਸ ਨੂੰ ਹਲਕੇ ਤੋਂ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਇਸ ਤਰ੍ਹਾਂ ਬਸੰਤ ਸਿੰਘ ਜੇਲ੍ਹ ਵਿੱਚ ਰਹਿੰਦਿਆਂ ਹੀ ਨਿਹਾਲ ਸਿੰਘ ਵਾਲਾ ਤੋਂ ਚੋਣ ਲੜਨਗੇ।

ਦੂਜੇ ਪਾਸੇ ਨਿਹਾਲ ਸਿੰਘ ਵਾਲਾ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਵੀ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ਗਈਆਂ ਹਨ। ਕੁਝ ਦਿਨ ਪਹਿਲਾਂ ਪਾਰਟੀ ਵੱਲੋਂ ਹਲਕੇ ਵਿੱਚ ਵੱਡੀ ਰੈਲੀ ਕੀਤੀ ਗਈ ਸੀ, ਜਿਸ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ ਨੂੰ ਸਮਰਥਨ ਦਿੱਤਾ ਸੀ।

ਬਸੰਤ ਸਿੰਘ ਦੌਲਤਪੁਰਾ ਦੀ ਉਮੀਦਵਾਰੀ ਨਾਲ ਨਿਹਾਲ ਸਿੰਘ ਵਾਲਾ ਹਲਕੇ ਵਿੱਚ ਚੋਣੀ ਸਰਗਰਮੀਆਂ ਹੋਰ ਵਧਣ ਦੀ ਸੰਭਾਵਨਾ ਹੈ। ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਸਿਆਸੀ ਸਰਗਰਮੀਆਂ ਅਤੇ ਲੋਕਾਂ ਨਾਲ ਸੰਪਰਕ ਵਧਾਇਆ ਜਾ ਰਿਹਾ ਹੈ। ਜਥੇਬੰਦੀ ਵੱਲੋਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੇ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਹਲਕੇ ਤੋਂ ਬਸੰਤ ਸਿੰਘ ਦੌਲਤਪੁਰਾ ਨੂੰ ਉਮੀਦਵਾਰ ਐਲਾਨੇ ਜਾਣ ਨਾਲ ਹੁਣ ਨਿਹਾਲ ਸਿੰਘ ਵਾਲਾ ਵਿੱਚ ਵੱਖ-ਵੱਖ ਸਿਆਸੀ ਧਿਰਾਂ ਦੀਆਂ ਸਰਗਰਮੀਆਂ ਅਤੇ ਉਮੀਦਵਾਰਾਂ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments