Google search engine
Home Punjab News ਪੰਜਾਬ ਪੁਲੀਸ ਬਾਰੇ ਵਾਇਰਲ ਐਡਵਾਈਜ਼ਰੀ ’ਤੇ ਹਰਪਾਲ ਚੀਮਾ ਦਾ ਸਪਸ਼ਟੀਕਰਨ

ਪੰਜਾਬ ਪੁਲੀਸ ਬਾਰੇ ਵਾਇਰਲ ਐਡਵਾਈਜ਼ਰੀ ’ਤੇ ਹਰਪਾਲ ਚੀਮਾ ਦਾ ਸਪਸ਼ਟੀਕਰਨ

3

ਸੋਸ਼ਲ ਮੀਡੀਆ ’ਤੇ ਵਾਇਰਲ ‘ਸਿਵਲ ਕੱਪੜਿਆਂ’ ਵਾਲੀ ਐਡਵਾਈਜ਼ਰੀ ਨੂੰ ਪੰਜਾਬ ਪੁਲੀਸ ਨੇ ਨਹੀਂ ਕੀਤਾ ਜਾਰੀ

ਅੰਮ੍ਰਿਤਸਰ ਵਿੱਚ ਪਿਛਲੇ ਦਿਨੀਂ ਏ.ਐੱਸ.ਆਈ. ਦੇ ਕਤਲ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਪੰਜਾਬ ਪੁਲੀਸ ਦੇ ਮੁਲਾਜ਼ਮਾਂ ਨੂੰ ਵਰਦੀ ਦੀ ਬਜਾਏ ਸਿਵਲ ਕੱਪੜੇ ਪਹਿਨਣ ਸਬੰਧੀ ਇੱਕ ਐਡਵਾਈਜ਼ਰੀ ਵਾਇਰਲ ਹੋ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਪਸ਼ਟ ਕੀਤਾ ਹੈ ਕਿ ਪੰਜਾਬ ਪੁਲੀਸ ਵੱਲੋਂ ਅਜਿਹੀ ਕੋਈ ਵੀ ਐਡਵਾਈਜ਼ਰੀ ਜਾਰੀ ਨਹੀਂ ਕੀਤੀ ਗਈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਕੀਤੀ ਜਾ ਰਹੀ ਇਹ ਪੋਸਟ ਤੱਥਾਂ ’ਤੇ ਆਧਾਰਿਤ ਨਹੀਂ ਹੈ। ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਧਿਰ ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਪੁਲੀਸ ਅਤੇ ਸੂਬਾ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਸੋਸ਼ਲ ਮੀਡੀਆ ’ਤੇ ਅਜਿਹੀ ਪੋਸਟ ਪਾਉਣ ਵਾਲੇ ਵਿਅਕਤੀ ਦੀ ਪਛਾਣ ਕਰਕੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਸ ਵਿਅਕਤੀ ਵੱਲੋਂ ਇਹ ਪੋਸਟ ਸਾਂਝੀ ਕੀਤੀ ਗਈ ਹੈ, ਉਸ ਨੂੰ ਤੁਰੰਤ ਇਸ ਨੂੰ ਹਟਾ ਦੇਣਾ ਚਾਹੀਦਾ ਹੈ।

ਉਨ੍ਹਾਂ ਮੁੜ ਸਪਸ਼ਟ ਕੀਤਾ ਕਿ ਪੰਜਾਬ ਪੁਲੀਸ ਵੱਲੋਂ ਮੁਲਾਜ਼ਮਾਂ ਨੂੰ ਵਰਦੀ ਨਾ ਪਹਿਨਣ ਅਤੇ ਸਿਵਲ ਕੱਪੜਿਆਂ ਵਿੱਚ ਡਿਊਟੀ ਕਰਨ ਸਬੰਧੀ ਕੋਈ ਐਡਵਾਈਜ਼ਰੀ ਜਾਰੀ ਨਹੀਂ ਕੀਤੀ ਗਈ।

 

Google search engine
Google search engine