Google search engine
Home Punjab News ਅਜਨਾਲਾ ਤੋਂ ਜੋਧ ਸਿੰਘ ਸਮਰਾ ਹੋਣਗੇ ਅਕਾਲੀ ਦਲ ਦੇ ਉਮੀਦਵਾਰ, ਸੁਖਬੀਰ ਬਾਦਲ...

ਅਜਨਾਲਾ ਤੋਂ ਜੋਧ ਸਿੰਘ ਸਮਰਾ ਹੋਣਗੇ ਅਕਾਲੀ ਦਲ ਦੇ ਉਮੀਦਵਾਰ, ਸੁਖਬੀਰ ਬਾਦਲ ਨੇ ਕੀਤਾ ਐਲਾਨ

‘ਪੰਜਾਬ ਬਚਾਓ ਰੈਲੀ’ ਦੌਰਾਨ ਪਾਰਟੀ ਪ੍ਰਧਾਨ ਨੇ ਉਮੀਦਵਾਰੀ ਦਾ ਕੀਤਾ ਐਲਾਨ; ਸਰਕਾਰ ਬਣਨ ’ਤੇ ਆਟਾ-ਦਾਲ ਸਕੀਮ ਮਜ਼ਬੂਤ ਕਰਨ ਅਤੇ ਸ਼ਗਨ ਸਕੀਮ ਦੀ ਰਾਸ਼ੀ ਵਧਾਉਣ ਦਾ ਵਾਅਦਾ

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਉਗਰ ਔਲਖ ਵਿਖੇ ‘ਪੰਜਾਬ ਬਚਾਓ ਰੈਲੀ’ ਕਰਵਾਈ ਗਈ। ਰੈਲੀ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਅਤੇ ਪਾਰਟੀ ਵਰਕਰਾਂ ਤੇ ਹਲਕੇ ਦੇ ਲੋਕਾਂ ਨੂੰ ਸੰਬੋਧਨ ਕੀਤਾ।

ਰੈਲੀ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜੋਧ ਸਿੰਘ ਸਮਰਾ ਨੂੰ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨ ਦਿੱਤਾ। ਇਸ ਐਲਾਨ ਦੇ ਨਾਲ ਹੀ ਉਨ੍ਹਾਂ ਨੇ ਪਾਰਟੀ ਵੱਲੋਂ ਹਲਕੇ ਵਿੱਚ ਚੋਣ ਸਰਗਰਮੀਆਂ ਨੂੰ ਤੇਜ਼ ਕਰਨ ਦਾ ਸੱਦਾ ਦਿੱਤਾ।

ਸੁਖਬੀਰ ਸਿੰਘ ਬਾਦਲ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਜੇਕਰ ਸੂਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਆਟਾ-ਦਾਲ ਸਕੀਮ ਨੂੰ ਮੁੜ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤਹਿਤ 4 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ 50 ਕਿਲੋ ਅਨਾਜ ਦੇਣ ਦੀ ਵਿਵਸਥਾ ਕੀਤੀ ਜਾਵੇਗੀ।

ਉਨ੍ਹਾਂ ਨੇ ਸ਼ਗਨ ਸਕੀਮ ਦੀ ਰਾਸ਼ੀ ਵਿੱਚ ਵਾਧਾ ਕਰਨ ਦਾ ਵੀ ਐਲਾਨ ਕੀਤਾ। ਸੁਖਬੀਰ ਬਾਦਲ ਨੇ ਕਿਹਾ ਕਿ ਸਰਕਾਰ ਬਣਨ ’ਤੇ ਸ਼ਗਨ ਸਕੀਮ ਦੀ ਰਾਸ਼ੀ ਵਧਾ ਕੇ 1 ਲੱਖ ਰੁਪਏ ਕੀਤੀ ਜਾਵੇਗੀ।

ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਹਲਕੇ ਦੇ ਲੋਕਾਂ ਅਤੇ ਪਾਰਟੀ ਵਰਕਰਾਂ ਨੂੰ ਇੱਕਜੁੱਟ ਹੋ ਕੇ ਜੋਧ ਸਿੰਘ ਸਮਰਾ ਦੇ ਹੱਕ ਵਿੱਚ ਸਮਰਥਨ ਦੇਣ ਦੀ ਅਪੀਲ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਜੋਧ ਸਿੰਘ ਸਮਰਾ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਲਈ ਇਕੱਠੇ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ।

Exit mobile version