HomeGlobalਬਹਿਰੀਨ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰਨ ਦੀ ਮੰਗ, ਤਿੰਨ ਦਿਨਾਂ ਦਾ...

ਬਹਿਰੀਨ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰਨ ਦੀ ਮੰਗ, ਤਿੰਨ ਦਿਨਾਂ ਦਾ ਅਲਟੀਮੇਟਮ: ਸ਼੍ਰੋਮਣੀ ਕਮੇਟੀ

ਰਾਜੋਆਣਾ ਦੀ ਰਹਿਮ ਦੀ ਅਪੀਲ ਵਾਪਸ ਲੈਣ ਦੇ ਮਾਮਲੇ ’ਚ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਫ਼ੈਸਲਾ ਲੈਣ ਦੀ ਅਪੀਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਬਹਿਰੀਨ ਤੋਂ ਆਈ ਬੀਬੀ ਵੱਲੋਂ ਲਗਾਏ ਗਏ ਦੋਸ਼ਾਂ ਨਾਲ ਸਬੰਧਤ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪੀ ਜਾਵੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਤਰਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਕਿਹਾ ਕਿ ਮਾਮਲੇ ਦੀ ਨਿਰਪੱਖ ਜਾਂਚ ਲਈ ਸੀਬੀਆਈ ਜਾਂਚ ਜ਼ਰੂਰੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਤਿੰਨ ਦਿਨਾਂ ਦੇ ਅੰਦਰ ਸੀਬੀਆਈ ਜਾਂਚ ਦੀ ਮੰਗ ਸਵੀਕਾਰ ਨਾ ਕੀਤੀ ਤਾਂ ਸ਼੍ਰੋਮਣੀ ਕਮੇਟੀ ਦਾ ਇੱਕ ਵਫ਼ਦ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰੇਗਾ। ਉਨ੍ਹਾਂ ਕਿਹਾ ਕਿ ਬਹਿਰੀਨ ਮਾਮਲੇ ਦੀ ਨਿਰਪੱਖਤਾ ਨਾਲ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਸਾਰੇ ਤੱਥ ਸਾਹਮਣੇ ਆ ਸਕਣ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਲਈ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਆਪਣਾ ਕੰਮ ਜਾਰੀ ਰੱਖੇਗੀ ਅਤੇ ਜਾਂਚ ਮੁਕੰਮਲ ਹੋਣ ਤੋਂ ਬਾਅਦ ਰਿਪੋਰਟ ਜਨਤਕ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ’ਤੇ ਬੇਲੋੜੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ।

ਐਡਵੋਕੇਟ ਧਾਮੀ ਨੇ ਸਵਾਲ ਉਠਾਇਆ ਕਿ ਜੇਕਰ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਗਈ ਜਾਂਚ ਕਮੇਟੀ ਦੀ ਨਿਰਪੱਖਤਾ ’ਤੇ ਸਵਾਲ ਕੀਤੇ ਜਾ ਰਹੇ ਹਨ ਤਾਂ ਸਰਕਾਰ ਵੱਲੋਂ ਬਣਾਈ ਜਾਣ ਵਾਲੀ ਕਮੇਟੀ ਦੀ ਨਿਰਪੱਖਤਾ ਨੂੰ ਕਿਵੇਂ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸੇ ਕਾਰਨ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੀ ਮੰਗ ਕੀਤੀ ਗਈ ਹੈ।

ਅੰਤਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ਦਾ ਮਾਮਲਾ ਵੀ ਵਿਚਾਰਿਆ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਦੱਸਿਆ ਕਿ ਰਾਜੋਆਣਾ ਨੇ ਆਪਣੀ ਰਹਿਮ ਦੀ ਅਪੀਲ ਵਾਪਸ ਲੈਣ ਦੀ ਇੱਛਾ ਪ੍ਰਗਟਾਈ ਹੈ ਅਤੇ ਉਹ ਫ਼ਾਂਸੀ ਦੀ ਸਜ਼ਾ ਲਈ ਤਿਆਰ ਹੋਣ ਦੀ ਗੱਲ ਕਹਿ ਚੁੱਕੇ ਹਨ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਢੁਕਵਾਂ ਫ਼ੈਸਲਾ ਲੈਣ ਦੀ ਅਪੀਲ ਕੀਤੀ ਗਈ ਹੈ।

ਸ਼੍ਰੋਮਣੀ ਕਮੇਟੀ ਐਕਟ ਨਾਲ ਸਬੰਧਤ ਕੁਝ ਸਿੱਖ ਜਥੇਬੰਦੀਆਂ ਵੱਲੋਂ ਕੀਤੀਆਂ ਜਾ ਰਹੀਆਂ ਮੰਗਾਂ ਬਾਰੇ ਵੀ ਐਡਵੋਕੇਟ ਧਾਮੀ ਨੇ ਆਪਣਾ ਪੱਖ ਰੱਖਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਐਕਟ ਕੇਂਦਰੀ ਕਾਨੂੰਨ ਹੈ ਅਤੇ ਇਸ ਵਿੱਚ ਹਰਿਆਣਾ ਦੀ ਤਰ੍ਹਾਂ ਸਰਕਾਰੀ ਦਖ਼ਲਅੰਦਾਜ਼ੀ ਦੀ ਲੋੜ ਨਹੀਂ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਘਰ ਦੇ ਬਾਹਰ ਚੱਲ ਰਹੇ ਧਰਨਿਆਂ ਬਾਰੇ ਉਨ੍ਹਾਂ ਕਿਹਾ ਕਿ ਇਹ ਧਰਨੇ ਸਿਆਸਤ ਤੋਂ ਪ੍ਰੇਰਿਤ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਧਰਨਿਆਂ ਰਾਹੀਂ ਸ਼੍ਰੋਮਣੀ ਕਮੇਟੀ ਦੇ ਕੰਮਕਾਜ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਸ ਤੋਂ ਇਲਾਵਾ ਮੀਰੀ-ਪੀਰੀ ਖ਼ਾਲਸਾ ਮਾਰਚ ਬਾਰੇ ਗੱਲ ਕਰਦਿਆਂ ਐਡਵੋਕੇਟ ਧਾਮੀ ਨੇ ਇਸ ਨੂੰ ਸਫ਼ਲ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਮਾਰਚ ਦੌਰਾਨ ਵੱਡੀ ਗਿਣਤੀ ਵਿੱਚ ਨਸ਼ਿਆਂ ਤੋਂ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਹੋਈ। ਇਸ ਦੌਰਾਨ ਕਈ ਨੌਜਵਾਨਾਂ ਵੱਲੋਂ ਅੰਮ੍ਰਿਤ ਛਕ ਕੇ ਗੁਰੂ ਨਾਲ ਜੁੜਨ ਦਾ ਪ੍ਰਣ ਲੈਣ ਦੀ ਗੱਲ ਵੀ ਉਨ੍ਹਾਂ ਦੱਸੀ।

ਅੰਤਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਵਿਰੋਧੀ ਧਿਰ ਦੇ ਮੈਂਬਰ ਮਿੱਠੂ ਸਿੰਘ ਕਾਣੇਕੇ ਦਾ ਮਾਮਲਾ ਵੀ ਸਾਹਮਣੇ ਆਇਆ। ਉਨ੍ਹਾਂ ਨੂੰ ਜਥੇਦਾਰ ਦੇ ਆਦੇਸ਼ ਦੇ ਹਵਾਲੇ ਨਾਲ ਮੀਟਿੰਗ ਵਿੱਚ ਸ਼ਾਮਲ ਹੋਣ ਦੀ ਆਗਿਆ ਨਹੀਂ ਦਿੱਤੀ ਗਈ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments