HomePunjab Newsਭ੍ਰਿਸ਼ਟਾਚਾਰ ਮਾਮਲਾ: ਸੀਬੀਆਈ ਨੇ ਮੁੱਖ ਮੰਤਰੀ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਨੂੰ...

ਭ੍ਰਿਸ਼ਟਾਚਾਰ ਮਾਮਲਾ: ਸੀਬੀਆਈ ਨੇ ਮੁੱਖ ਮੰਤਰੀ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਨੂੰ ਪੁੱਛਗਿੱਛ ਲਈ ਸੱਦਿਆ

ਮੁੱਖ ਮੰਤਰੀ ਦੇ ਕੈਂਪ ਦਫ਼ਤਰ ਸਮੇਤ ਪੰਜਾਬ ਤੇ ਚੰਡੀਗੜ੍ਹ ਦੀਆਂ 8 ਥਾਵਾਂ ’ਤੇ ਛਾਪਿਆਂ ਤੋਂ ਬਾਅਦ ਕਾਰਵਾਈ

ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਨਾਲ ਜੁੜੇ ਮਾਮਲੇ ਵਿੱਚ ਪੁੱਛਗਿੱਛ ਲਈ ਤਲਬ ਕੀਤਾ ਹੈ। ਉਨ੍ਹਾਂ ਨੂੰ ਅੱਜ ਦੁਪਹਿਰ 2:30 ਵਜੇ ਸੈਕਟਰ 30 ਸਥਿਤ ਸੀਬੀਆਈ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਹ ਕਾਰਵਾਈ ਸੀਬੀਆਈ ਵੱਲੋਂ ਰਾਜਬੀਰ ਸਿੰਘ ਘੁੰਮਣ ਸਮੇਤ ਛੇ ਵਿਅਕਤੀਆਂ ਖ਼ਿਲਾਫ਼ ਐੱਫਆਈਆਰ ਦਰਜ ਕਰਨ ਅਤੇ ਪੰਜਾਬ ਤੇ ਚੰਡੀਗੜ੍ਹ ਵਿੱਚ ਅੱਠ ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾਉਣ ਤੋਂ ਬਾਅਦ ਸਾਹਮਣੇ ਆਈ ਹੈ।

ਐੱਫਆਈਆਰ ਵਿੱਚ ਰਾਜਬੀਰ ਸਿੰਘ ਘੁੰਮਣ ਤੋਂ ਇਲਾਵਾ ਨਿਤਨ ਗੋਹਲ, ਜਿਤਨ ਗੋਹਲ ਉਰਫ਼ ਰਾਜਾ, ਰੋਮੀ ਰਾਜਾ ਮਹਾਜਨ, ਬੀਰ ਦੇਵਿੰਦਰ ਅਤੇ ਆਰ.ਐੱਸ. ਨਾਗਰਾ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਮਾਮਲਾ ਭ੍ਰਿਸ਼ਟਾਚਾਰ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ।

ਹਾਲਾਂਕਿ ਅਜੇ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਰਾਜਬੀਰ ਸਿੰਘ ਘੁੰਮਣ ਸੀਬੀਆਈ ਵੱਲੋਂ ਦਿੱਤੇ ਗਏ ਸੱਦੇ ਮੁਤਾਬਕ ਅੱਜ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਹੋਣਗੇ ਜਾਂ ਨਹੀਂ।

ਇਸ ਤੋਂ ਪਹਿਲਾਂ ਸੀਬੀਆਈ ਨੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਠ ਥਾਵਾਂ ’ਤੇ ਇੱਕੋ ਸਮੇਂ ਛਾਪੇਮਾਰੀ ਕਰਦਿਆਂ ਤਲਾਸ਼ੀ ਲਈ ਸੀ। ਇਨ੍ਹਾਂ ਥਾਵਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਦਾ ਕੈਂਪ ਦਫ਼ਤਰ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਸੰਗਰੂਰ ਦੇ ਪਿੰਡ ਘਰਾਚੋਂ ਸਥਿਤ ਰਾਜਬੀਰ ਸਿੰਘ ਘੁੰਮਣ ਦੀ ਰਿਹਾਇਸ਼ ਅਤੇ ਮੁਹਾਲੀ ਦੇ ਫੇਜ਼-11 ਵਿੱਚ ਉਨ੍ਹਾਂ ਦੇ ਇੱਕ ਰਿਸ਼ਤੇਦਾਰ ਦੇ ਘਰ ਵੀ ਤਲਾਸ਼ੀ ਲਈ ਗਈ।

ਸੀਬੀਆਈ ਦੀ ਟੀਮ ਵੱਲੋਂ ਸੰਗਰੂਰ, ਪਟਿਆਲਾ, ਲੁਧਿਆਣਾ, ਜਲੰਧਰ ਅਤੇ ਗੁਰਦਾਸਪੁਰ ਵਿੱਚ ਵੀ ਵੱਖ-ਵੱਖ ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਹ ਕਾਰਵਾਈ ਸ਼ਾਮ ਲਗਭਗ 5:30 ਵਜੇ ਸ਼ੁਰੂ ਹੋਈ ਅਤੇ ਰਾਤ ਕਰੀਬ 11 ਵਜੇ ਤੱਕ ਜਾਰੀ ਰਹੀ।

ਜਾਂਚ ਏਜੰਸੀ ਵੱਲੋਂ ਕੀਤੀ ਗਈ ਤਲਾਸ਼ੀ ਦੌਰਾਨ ਲੈਪਟਾਪ, ਮੋਬਾਈਲ ਫ਼ੋਨ ਅਤੇ ਕਈ ਅਹਿਮ ਦਸਤਾਵੇਜ਼ ਜ਼ਬਤ ਕੀਤੇ ਜਾਣ ਦੀ ਜਾਣਕਾਰੀ ਦਿੱਤੀ ਗਈ ਹੈ। ਸੀਬੀਆਈ ਵੱਲੋਂ ਦਰਜ ਕੀਤੇ ਮਾਮਲੇ ਵਿੱਚ ਨਾਮਜ਼ਦ ਵਿਅਕਤੀਆਂ ਨਾਲ ਸਬੰਧਤ ਥਾਵਾਂ ’ਤੇ ਕੀਤੀ ਗਈ ਇਸ ਕਾਰਵਾਈ ਤੋਂ ਬਾਅਦ ਹੁਣ ਰਾਜਬੀਰ ਸਿੰਘ ਘੁੰਮਣ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ।

ਮਾਮਲੇ ਵਿੱਚ ਅਗਲੀ ਕਾਰਵਾਈ ਰਾਜਬੀਰ ਸਿੰਘ ਘੁੰਮਣ ਦੀ ਸੀਬੀਆਈ ਅੱਗੇ ਪੇਸ਼ੀ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੀ ਜਾਣਕਾਰੀ ਦੇ ਆਧਾਰ ’ਤੇ ਹੋਣ ਦੀ ਸੰਭਾਵਨਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments