HomePunjab Newsਈਡੀ ਤੇ ਸੀਬੀਆਈ ਛਾਪਿਆਂ ਨੂੰ ਭਗਵੰਤ ਮਾਨ ਨੇ ਦੱਸਿਆ ਭਾਜਪਾ ਦੀ ਚੋਣ...

ਈਡੀ ਤੇ ਸੀਬੀਆਈ ਛਾਪਿਆਂ ਨੂੰ ਭਗਵੰਤ ਮਾਨ ਨੇ ਦੱਸਿਆ ਭਾਜਪਾ ਦੀ ਚੋਣ ਮੁਹਿੰਮ ਦੀ ਸ਼ੁਰੂਆਤ

ਮੁੱਖ ਮੰਤਰੀ ਨੇ ਕਿਹਾ- ਪੰਜਾਬ ਸਰਕਾਰ ਹਰ ਜਾਂਚ ਵਿੱਚ ਸਹਿਯੋਗ ਲਈ ਤਿਆਰ, ਸਹੀ ਚੈਨਲ ਰਾਹੀਂ ਸੰਮਨ ਮਿਲਣ ’ਤੇ ਹੀ ਜਾਂਚ ਵਿੱਚ ਹੋਵਾਂਗੇ ਸ਼ਾਮਲ

ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵੱਲੋਂ ਕੀਤੀ ਜਾ ਰਹੀ ਛਾਪੇਮਾਰੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਅਤੇ ਭਾਜਪਾ ’ਤੇ ਤਿੱਖਾ ਨਿਸ਼ਾਨਾ ਸੇਧਿਆ ਹੈ। ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਭਾਜਪਾ ਨੇ ਪੰਜਾਬ ਵਿੱਚ ਈਡੀ ਅਤੇ ਸੀਬੀਆਈ ਦੇ ਛਾਪਿਆਂ ਰਾਹੀਂ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਹੈ।

ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਵੱਲੋਂ ਇਸ ਤੋਂ ਪਹਿਲਾਂ ਵੀ ਚੋਣਾਂ ਵਾਲੇ ਸੂਬਿਆਂ ਵਿੱਚ ਕੇਂਦਰੀ ਜਾਂਚ ਏਜੰਸੀਆਂ ਦੀਆਂ ਕਾਰਵਾਈਆਂ ਰਾਹੀਂ ਆਪਣੀ ਚੋਣ ਮੁਹਿੰਮ ਸ਼ੁਰੂ ਕੀਤੀ ਜਾਂਦੀ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੀ ਹੁਣ ਈਡੀ ਅਤੇ ਸੀਬੀਆਈ ਦੀਆਂ ਕਾਰਵਾਈਆਂ ਇਸੇ ਤਰ੍ਹਾਂ ਦੇ ਸਿਆਸੀ ਮਾਹੌਲ ਵੱਲ ਇਸ਼ਾਰਾ ਕਰ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੱਛਮੀ ਬੰਗਾਲ ਵਿੱਚ ਮਮਤਾ ਬੈਨਰਜੀ ਦੇ ਸਾਥੀਆਂ ਨੂੰ ਜਾਂਚ ਏਜੰਸੀਆਂ ਵੱਲੋਂ ਨਿਸ਼ਾਨਾ ਬਣਾਇਆ ਗਿਆ। ਇਸੇ ਤਰ੍ਹਾਂ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਸਮੇਤ ਹੋਰ ਆਗੂਆਂ ਖ਼ਿਲਾਫ਼ ਵੀ ਕਾਰਵਾਈਆਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਛੱਤੀਸਗੜ੍ਹ, ਹਰਿਆਣਾ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਵਿੱਚ ਵੀ ਚੋਣਾਂ ਤੋਂ ਪਹਿਲਾਂ ਇਸੇ ਤਰ੍ਹਾਂ ਦੀਆਂ ਛਾਪੇਮਾਰੀਆਂ ਹੋਣ ਦੀਆਂ ਉਦਾਹਰਣਾਂ ਸਾਹਮਣੇ ਆਈਆਂ ਹਨ।

ਭਗਵੰਤ ਮਾਨ ਨੇ ਕਿਹਾ ਕਿ ਕਈ ਮਾਮਲੇ ਅਦਾਲਤਾਂ ਵਿੱਚ ਲੰਬੇ ਸਮੇਂ ਤੋਂ ਵਿਚਾਰ ਅਧੀਨ ਪਏ ਹਨ ਅਤੇ ਉਨ੍ਹਾਂ ਦਾ ਨਿਪਟਾਰਾ ਨਹੀਂ ਹੋ ਰਿਹਾ, ਪਰ ਇਸ ਮਾਮਲੇ ਨੂੰ ਰਾਤੋ-ਰਾਤ ਸੀਬੀਆਈ ਨੂੰ ਸੌਂਪ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਸੀਬੀਆਈ ਨੇ ਵੀ ਤੁਰੰਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ।

ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਇਸ ਸਾਰੀ ਕਾਰਵਾਈ ਦਾ ਮਕਸਦ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜਾਣ-ਬੁੱਝ ਕੇ ਤੰਗ-ਪਰੇਸ਼ਾਨ ਕਰਨਾ ਅਤੇ ਉਸ ਨੂੰ ਬਦਨਾਮ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਕਿਸੇ ਵੀ ਜਾਂਚ ਤੋਂ ਪਿੱਛੇ ਨਹੀਂ ਹਟੇਗੀ।

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਤਰ੍ਹਾਂ ਦੀ ਜਾਂਚ ਵਿੱਚ ਸ਼ਾਮਲ ਹੋਣ ਲਈ ਤਿਆਰ ਹੈ। ਹਾਲਾਂਕਿ ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਵੀ ਸੰਮਨ ਸਹੀ ਅਤੇ ਅਧਿਕਾਰਤ ਚੈਨਲ ਰਾਹੀਂ ਉਨ੍ਹਾਂ ਤੱਕ ਪਹੁੰਚਣਗੇ, ਉਦੋਂ ਉਹ ਜਾਂਚ ਵਿੱਚ ਸ਼ਾਮਲ ਹੋਣਗੇ।

ਮੁੱਖ ਮੰਤਰੀ ਨੇ ਕੇਂਦਰੀ ਜਾਂਚ ਏਜੰਸੀਆਂ ਦੀਆਂ ਕਾਰਵਾਈਆਂ ਨੂੰ ਲੈ ਕੇ ਭਾਜਪਾ ’ਤੇ ਸਿਆਸੀ ਨਿਸ਼ਾਨਾ ਸੇਧਦਿਆਂ ਕਿਹਾ ਕਿ ਪੰਜਾਬ ਵਿੱਚ ਹੋ ਰਹੀਆਂ ਇਨ੍ਹਾਂ ਕਾਰਵਾਈਆਂ ਨੂੰ ਸਿਰਫ਼ ਜਾਂਚ ਤੱਕ ਸੀਮਤ ਨਹੀਂ ਦੇਖਿਆ ਜਾ ਸਕਦਾ, ਸਗੋਂ ਇਹ ਆਉਣ ਵਾਲੀਆਂ ਚੋਣਾਂ ਦੇ ਸੰਦਰਭ ਵਿੱਚ ਵੀ ਦੇਖੀਆਂ ਜਾ ਰਹੀਆਂ ਹਨ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments