HomeCanadaਦੋਰਾਹਾ ਏਰੀਆ ਵੈਲਫੇਅਰ ਸੁਸਾਇਟੀ ਵੱਲੋਂ 14 ਨਵੰਬਰ ਨੂੰ ਸਰੀ ਵਿਖੇ ਕਰਵਾਈ ਜਾਵੇਗੀ...

ਦੋਰਾਹਾ ਏਰੀਆ ਵੈਲਫੇਅਰ ਸੁਸਾਇਟੀ ਵੱਲੋਂ 14 ਨਵੰਬਰ ਨੂੰ ਸਰੀ ਵਿਖੇ ਕਰਵਾਈ ਜਾਵੇਗੀ ‘ਦੋਰਾਹਾ ਨਾਈਟ’

ਗੀਤ-ਸੰਗੀਤ, ਮਨੋਰੰਜਨ ਅਤੇ ਸੁਆਦਲੇ ਖਾਣਿਆਂ ਦਾ ਹੋਵੇਗਾ ਵਿਸ਼ੇਸ਼ ਪ੍ਰਬੰਧ, ਪ੍ਰਬੰਧਕਾਂ ਵੱਲੋਂ ਦੋਰਾਹਾ ਇਲਾਕੇ ਦੇ ਸਮੂਹ ਪਰਿਵਾਰਾਂ ਨੂੰ ਸ਼ਮੂਲੀਅਤ ਕਰਨ ਦਾ ਸੱਦਾ

ਸਰੀ (ਮਹੇਸ਼ਇੰਦਰ ਸਿੰਘ ਮਾਂਗਟ): ਕੈਨੇਡਾ ਵਿੱਚ ਵਸਦੇ ਦੋਰਾਹਾ ਅਤੇ ਆਸ-ਪਾਸ ਦੇ ਇਲਾਕਿਆਂ ਨਾਲ ਸਬੰਧਤ ਪਰਿਵਾਰਾਂ ਨੂੰ ਆਪਸੀ ਸਾਂਝ, ਪਿਆਰ ਅਤੇ ਭਾਈਚਾਰਕ ਏਕਤਾ ਦੀਆਂ ਤੰਦਾਂ ਵਿੱਚ ਪਰੋਣ ਦੇ ਉਦੇਸ਼ ਨਾਲ ਦੋਰਾਹਾ ਏਰੀਆ ਵੈਲਫੇਅਰ ਸੁਸਾਇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਲਾਨਾ ਸੱਭਿਆਚਾਰਕ ਸਮਾਗਮ ‘ਦੋਰਾਹਾ ਨਾਈਟ 2026’ ਦਾ ਆਯੋਜਨ 14 ਨਵੰਬਰ, ਦਿਨ ਸ਼ਨਿੱਚਰਵਾਰ ਨੂੰ ਸ਼ਾਮ 6 ਵਜੇ ਸਰੀ ਦੇ ਗ੍ਰੈਂਡ ਤਾਜ ਬੈਂਕੁਇਟ ਹਾਲ (8388–128 ਸਟਰੀਟ, ਸਰੀ) ਵਿਖੇ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਸਮਾਗਮ ਦਾ ਮੁੱਖ ਮਕਸਦ ਵਿਦੇਸ਼ਾਂ ਵਿੱਚ ਵਸਦੇ ਦੋਰਾਹਾ ਇਲਾਕੇ ਦੇ ਲੋਕਾਂ ਨੂੰ ਇੱਕ ਮੰਚ ’ਤੇ ਇਕੱਠੇ ਕਰਨਾ, ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਬਣਾਉਣਾ ਅਤੇ ਨਵੀਂ ਪੀੜ੍ਹੀ ਨੂੰ ਆਪਣੇ ਵਿਰਸੇ ਤੇ ਸੱਭਿਆਚਾਰ ਨਾਲ ਜੋੜੀ ਰੱਖਣਾ ਹੈ।

ਪ੍ਰਬੰਧਕਾਂ ਅਨੁਸਾਰ ਇਸ ਵਾਰ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਮਹਿਮਾਨਾਂ ਦੇ ਮਨੋਰੰਜਨ ਲਈ ਗੀਤ-ਸੰਗੀਤ ਦੇ ਵਿਸ਼ੇਸ਼ ਪ੍ਰੋਗਰਾਮ ਤੋਂ ਇਲਾਵਾ ਸੁਆਦਲੇ ਖਾਣ-ਪੀਣ ਦਾ ਵੀ ਉਚੇਚਾ ਪ੍ਰਬੰਧ ਕੀਤਾ ਜਾਵੇਗਾ। ਸਮਾਗਮ ਦੌਰਾਨ ਦੋਰਾਹਾ ਇਲਾਕੇ ਨਾਲ ਸਬੰਧਤ ਪਰਿਵਾਰਾਂ ਨੂੰ ਇੱਕ-ਦੂਜੇ ਨਾਲ ਮਿਲਣ-ਗਿਲਣ ਅਤੇ ਪੁਰਾਣੀਆਂ ਯਾਦਾਂ ਤਾਜ਼ਾ ਕਰਨ ਦਾ ਮੌਕਾ ਮਿਲੇਗਾ।

ਇਸ ਮੌਕੇ ਸੁਸਾਇਟੀ ਦੇ ਪ੍ਰਬੰਧਕਾਂ ਨੇ ਸਮਾਗਮ ਦੇ ਸਮੂਹ ਸਪਾਂਸਰਾਂ ਨੂੰ ਅਪੀਲ ਕੀਤੀ ਕਿ ਉਹ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ ਵੱਧ ਤੋਂ ਵੱਧ ਆਰਥਿਕ ਅਤੇ ਹੋਰ ਸਹਿਯੋਗ ਦੇ ਕੇ ਇਸ ਸਾਲਾਨਾ ਸਮਾਗਮ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਸਪਾਂਸਰਾਂ ਦੇ ਸਹਿਯੋਗ ਸਦਕਾ ਹੀ ਅਜਿਹੇ ਭਾਈਚਾਰਕ ਅਤੇ ਸੱਭਿਆਚਾਰਕ ਸਮਾਗਮਾਂ ਦਾ ਆਯੋਜਨ ਸੰਭਵ ਹੁੰਦਾ ਹੈ। ਉਨ੍ਹਾਂ ਸਮੂਹ ਸਪਾਂਸਰਾਂ ਦਾ ਦਿਲੋਂ ਧੰਨਵਾਦ ਵੀ ਕੀਤਾ।

ਪ੍ਰਬੰਧਕਾਂ ਨੇ ਦੋਰਾਹਾ ਇਲਾਕੇ ਨਾਲ ਸਬੰਧਤ ਸਮੂਹ ਪਰਿਵਾਰਾਂ ਅਤੇ ਸੱਜਣਾਂ-ਮਿੱਤਰਾਂ ਨੂੰ ਨਿੱਘਾ ਸੱਦਾ ਦਿੰਦਿਆਂ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿੱਚ ਪਰਿਵਾਰਾਂ ਸਮੇਤ ਸ਼ਿਰਕਤ ਕਰਨ। ਇਸ ਦੇ ਨਾਲ ਹੀ ਉਨ੍ਹਾਂ ਕੈਨੇਡਾ ਵਿੱਚ ਨਵੇਂ ਆਏ ਆਪਣੇ ਰਿਸ਼ਤੇਦਾਰਾਂ ਅਤੇ ਜਾਣ-ਪਛਾਣ ਵਾਲਿਆਂ ਤੱਕ ਵੀ ਇਸ ਸਮਾਗਮ ਦਾ ਸੱਦਾ ਪਹੁੰਚਾਉਣ ਦੀ ਬੇਨਤੀ ਕੀਤੀ।

ਸੁਸਾਇਟੀ ਵੱਲੋਂ ਦੱਸਿਆ ਗਿਆ ਕਿ ਸਮਾਗਮ ਸਬੰਧੀ ਕਿਸੇ ਵੀ ਤਰ੍ਹਾਂ ਦੀ ਹੋਰ ਜਾਣਕਾਰੀ ਲਈ ਦਰਬਾਰਾ ਸਿੰਘ ਗਿੱਲ ਨਾਲ ਫ਼ੋਨ ਨੰਬਰ 778-240-4635 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments