Google search engine
Home Canada ਐਮ ਐਲ ਏ ਮਨਦੀਪ ਸਿੰਘ ਧਾਲੀਵਾਲ ਵੱਲੋਂ ਚੋਣ ਜਿੱਤ ਦੀ ਖੁਸ਼ੀ ਵਿੱਚ...

ਐਮ ਐਲ ਏ ਮਨਦੀਪ ਸਿੰਘ ਧਾਲੀਵਾਲ ਵੱਲੋਂ ਚੋਣ ਜਿੱਤ ਦੀ ਖੁਸ਼ੀ ਵਿੱਚ ਵਾਹਿਗੁਰੂ ਦੇ ਸ਼ੁਕਰਾਨੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 8 ਨਵੰਬਰ ਨੂੰ

ਸਰੀ ਨੌਰਥ ਹਲਕੇ ਦੇ ਸਮੂਹ ਵੋਟਰਾਂ, ਸਮਰਥਕਾਂ ਅਤੇ ਸੰਗਤਾਂ ਨੂੰ ਸ਼ੁਕਰਾਨਾ ਸਮਾਗਮ ਵਿੱਚ ਸ਼ਾਮਲ ਹੋਣ ਦਾ ਨਿੱਘਾ ਸੱਦਾ

ਸਰੀ (ਮਹੇਸ਼ਇੰਦਰ ਸਿੰਘ ਮਾਂਗਟ ): ਬ੍ਰਿਟਿਸ਼ ਕੋਲੰਬੀਆ ਦੀਆਂ ਹਾਲ ਹੀ ਵਿੱਚ ਹੋਈਆਂ ਸੂਬਾਈ ਚੋਣਾਂ ਦੌਰਾਨ ਸਰੀ ਨੌਰਥ ਹਲਕੇ ਤੋਂ ਜਿੱਤ ਹਾਸਲ ਕਰਨ ਦੀ ਖੁਸ਼ੀ ਵਿੱਚ ਵਿਧਾਇਕ ਮਨਦੀਪ ਸਿੰਘ ਧਾਲੀਵਾਲ ਵੱਲੋਂ ਅਕਾਲ ਪੁਰਖ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਵਾਏ ਜਾ ਰਹੇ ਹਨ।

ਇਸ ਸਬੰਧੀ ਗੁਰਦੁਆਰਾ ਸਾਹਿਬ ਦਸਮੇਸ਼ ਦਰਬਾਰ, 12885–85 ਐਵੇਨਿਊ, ਸਰੀ ਵਿਖੇ ਹਾਲ ਨੰਬਰ 2 ਵਿੱਚ 6 ਨਵੰਬਰ 2026, ਦਿਨ ਸ਼ੁੱਕਰਵਾਰ ਨੂੰ ਸਵੇਰੇ 10:30 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਆਰੰਭ ਹੋਣਗੇ, ਜਦਕਿ 8 ਨਵੰਬਰ 2026, ਦਿਨ ਐਤਵਾਰ ਨੂੰ ਸਵੇਰੇ 10:30 ਵਜੇ ਭੋਗ ਪਾਏ ਜਾਣਗੇ।

ਵਿਧਾਇਕ ਮਨਦੀਪ ਸਿੰਘ ਧਾਲੀਵਾਲ ਨੇ ਸਰੀ ਨੌਰਥ ਹਲਕੇ ਦੇ ਸਮੂਹ ਵੋਟਰਾਂ, ਚੋਣ ਮੁਹਿੰਮ ਦੌਰਾਨ ਸਾਥ ਦੇਣ ਵਾਲੇ ਸਮਰਥਕਾਂ, ਸਹਿਯੋਗੀਆਂ, ਪਰਿਵਾਰਾਂ ਅਤੇ ਸਮੁੱਚੀ ਸਾਧ ਸੰਗਤ ਨੂੰ ਇਸ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਣ ਦਾ ਨਿੱਘਾ ਸੱਦਾ ਦਿੱਤਾ ਹੈ।

ਉਨ੍ਹਾਂ ਵੱਲੋਂ ਇਹ ਸਮਾਗਮ ਚੋਣ ਜਿੱਤ ਦੀ ਖੁਸ਼ੀ ਸਾਂਝੀ ਕਰਨ ਦੇ ਨਾਲ-ਨਾਲ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਅਤੇ ਹਲਕੇ ਦੇ ਲੋਕਾਂ ਵੱਲੋਂ ਮਿਲੇ ਪਿਆਰ, ਵਿਸ਼ਵਾਸ ਤੇ ਸਹਿਯੋਗ ਲਈ ਧੰਨਵਾਦ ਪ੍ਰਗਟ ਕਰਨ ਦੇ ਉਦੇਸ਼ ਨਾਲ ਕਰਵਾਇਆ ਜਾ ਰਿਹਾ ਹੈ।

ਮਨਦੀਪ ਸਿੰਘ ਧਾਲੀਵਾਲ ਨੇ ਸਮੂਹ ਵੋਟਰਾਂ, ਸਮਰਥਕਾਂ ਅਤੇ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਰਿਵਾਰਾਂ ਸਮੇਤ ਇਸ ਸ਼ੁਕਰਾਨਾ ਸਮਾਗਮ ਵਿੱਚ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।

Exit mobile version