HomePunjab Newsਭਗਵੰਤ ਮਾਨ ਅਸਤੀਫ਼ਾ ਦੇ ਕੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣ:...

ਭਗਵੰਤ ਮਾਨ ਅਸਤੀਫ਼ਾ ਦੇ ਕੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਣ: ਅਕਾਲੀ ਦਲ ‘ਵਾਰਿਸ ਪੰਜਾਬ ਦੇ’

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਟਕਰਾਅ ਦੀ ਰਾਜਨੀਤੀ ਛੱਡ ਕੇ ਅਹੁਦੇ ਤੋਂ ਅਸਤੀਫ਼ਾ ਦੇਣ ਅਤੇ ਇੱਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਣ ਦੀ ਅਪੀਲ ਕੀਤੀ ਹੈ। ਇਹ ਗੱਲ ਅੱਜ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਪਿਤਾ ਬਾਪੂ ਤਰਸੇਮ ਸਿੰਘ ਖ਼ਾਲਸਾ ਅਤੇ ਮੁੱਲਾਂਪੁਰ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਹੀ।

ਆਗੂਆਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ ਮਰਯਾਦਾ ਦਾ ਸਤਿਕਾਰ ਕਰਨਾ ਹਰ ਸੰਵਿਧਾਨਕ ਅਹੁਦੇਦਾਰ ਦੀ ਜ਼ਿੰਮੇਵਾਰੀ ਹੈ ਅਤੇ ਸਿਆਸੀ ਲਾਭ ਲਈ ਧਾਰਮਿਕ ਸੰਸਥਾਵਾਂ ਨੂੰ ਨਿਸ਼ਾਨਾ ਬਣਾਉਣਾ ਪੰਜਾਬ ਦੇ ਹਿੱਤ ਵਿੱਚ ਨਹੀਂ। ਮਨਪ੍ਰੀਤ ਸਿੰਘ ਇਯਾਲੀ ਨੇ ਐਲਾਨ ਕੀਤਾ ਕਿ ਉਹ 29 ਜੂਨ ਨੂੰ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਅਤੇ ਹੋਰ ਵਿਧਾਇਕਾਂ ਨੂੰ ਵੀ ਅਜਿਹਾ ਕਰਨ ਦੀ ਅਪੀਲ ਕੀਤੀ।

ਬਾਪੂ ਤਰਸੇਮ ਸਿੰਘ ਖ਼ਾਲਸਾ ਨੇ ਮਹਾਰਾਸ਼ਟਰ ਸਰਕਾਰ ਵੱਲੋਂ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਨਾਲ ਸੰਬੰਧਿਤ 1956 ਦੇ ਕਾਨੂੰਨ ਵਿੱਚ ਸੋਧ ਦੇ ਯਤਨਾਂ ਦਾ ਵਿਰੋਧ ਕਰਦਿਆਂ ਕਿਹਾ ਕਿ ਇਹ ਗੁਰਦੁਆਰਾ ਪ੍ਰਬੰਧ ਵਿੱਚ ਸਰਕਾਰੀ ਦਖ਼ਲਅੰਦਾਜ਼ੀ ਹੈ। ਉਨ੍ਹਾਂ ਕਿਹਾ ਕਿ ਨਵੇਂ ਪ੍ਰਸਤਾਵਿਤ ਕਾਨੂੰਨ ਤਹਿਤ 17 ਮੈਂਬਰੀ ਬੋਰਡ ਵਿੱਚੋਂ 12 ਮੈਂਬਰ ਸਰਕਾਰ ਵੱਲੋਂ ਨਾਮਜ਼ਦ ਕੀਤੇ ਜਾਣਗੇ, ਜਿਸ ਨੂੰ ਸਿੱਖ ਕੌਮ ਕਿਸੇ ਵੀ ਹਾਲਤ ਵਿੱਚ ਸਵੀਕਾਰ ਨਹੀਂ ਕਰੇਗੀ।

ਦੋਵਾਂ ਆਗੂਆਂ ਨੇ ਪੰਜਾਬ ਸਰਕਾਰ ਦੀਆਂ ਹੜ੍ਹ ਪ੍ਰਬੰਧਨ ਤਿਆਰੀਆਂ ‘ਤੇ ਵੀ ਸਵਾਲ ਚੁੱਕੇ। ਉਨ੍ਹਾਂ ਦੱਸਿਆ ਕਿ ਭਾਖੜਾ ਡੈਮ ਦਾ ਜਲ ਪੱਧਰ 1573.56 ਫੁੱਟ ਤੱਕ ਪਹੁੰਚ ਚੁੱਕਾ ਹੈ ਅਤੇ ਦਰਿਆਈ ਇਲਾਕਿਆਂ ਵਿੱਚ ਰਹਿੰਦੇ ਲੋਕਾਂ ਦੀ ਸੁਰੱਖਿਆ ਲਈ ਪਹਿਲਾਂ ਤੋਂ ਹੀ ਪੂਰੇ ਪ੍ਰਬੰਧ ਕਰਨ ਦੀ ਲੋੜ ਹੈ।

ਇਸ ਮੌਕੇ ਫ਼ਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਨੇ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੌਰਾਨ ਨਿਹੰਗ ਸਿੱਖ ਨੌਜਵਾਨਾਂ ਅਤੇ ਸਥਾਨਕ ਲੋਕਾਂ ਵਿਚਕਾਰ ਹੋਏ ਟਕਰਾਅ ਸਬੰਧੀ ਕਿਹਾ ਕਿ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪ੍ਰਭਾਵਿਤ ਨੌਜਵਾਨਾਂ ਦੇ ਨਾਲ ਡਟ ਕੇ ਖੜ੍ਹਾ ਹੈ ਅਤੇ ਉਨ੍ਹਾਂ ਦੀ ਹਰ ਪੱਧਰ ‘ਤੇ ਪੈਰਵਾਈ ਕਰ ਰਿਹਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments