HomeIndian30 ਦਿਨਾਂ ਦੀ ਪੈਰੋਲ ਖ਼ਤਮ: ਡੇਰਾ ਮੁਖੀ ਗੁਰਮੀਤ ਰਾਮ ਰਹੀਮ ਮੁੜ ਸੁਨਾਰੀਆ...

30 ਦਿਨਾਂ ਦੀ ਪੈਰੋਲ ਖ਼ਤਮ: ਡੇਰਾ ਮੁਖੀ ਗੁਰਮੀਤ ਰਾਮ ਰਹੀਮ ਮੁੜ ਸੁਨਾਰੀਆ ਜੇਲ੍ਹ ਪਰਤਿਆ

ਦੋ ਸਾਧਵੀਆਂ ਨਾਲ ਜਬਰ-ਜਨਾਹ ਦੇ ਮਾਮਲੇ ਵਿੱਚ 20 ਸਾਲ ਦੀ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਆਪਣੀ 30 ਦਿਨਾਂ ਦੀ ਪੈਰੋਲ ਪੂਰੀ ਹੋਣ ਤੋਂ ਬਾਅਦ ਸ਼ੁੱਕਰਵਾਰ ਨੂੰ ਰੋਹਤਕ ਦੇ ਸੁਨਾਰੀਆ ਜੇਲ੍ਹ ਵਿੱਚ ਵਾਪਸ ਪਰਤ ਗਏ। ਜੇਲ੍ਹ ਪ੍ਰਸ਼ਾਸਨ ਮੁਤਾਬਕ ਉਹ ਸ਼ਾਮ ਕਰੀਬ 4:59 ਵਜੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜੇਲ੍ਹ ਵਿੱਚ ਦਾਖ਼ਲ ਹੋਏ।

ਡੇਰਾ ਮੁਖੀ ਨੂੰ 26 ਮਈ ਤੋਂ 30 ਦਿਨਾਂ ਦੀ ਪੈਰੋਲ ਮਿਲੀ ਹੋਈ ਸੀ। ਇਸ ਦੌਰਾਨ ਉਹ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁੱਖ ਦਫ਼ਤਰ ਵਿੱਚ ਰਹੇ, ਜਿੱਥੇ ਉਨ੍ਹਾਂ ਨੇ ਆਪਣੇ ਸ਼ਰਧਾਲੂਆਂ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਸੰਪਰਕ ਬਣਾਈ ਰੱਖਿਆ। ਇਸ ਦੇ ਨਾਲ ਹੀ ਉਹ ਡੇਰਾ ਮੁੱਖ ਦਫ਼ਤਰ ਵਿੱਚ ਚੱਲ ਰਹੇ ਨਵੀਨੀਕਰਨ ਦੇ ਕੰਮਾਂ ਦੀ ਵੀ ਨਿਗਰਾਨੀ ਕਰਦੇ ਰਹੇ।

ਡੇਰਾ ਸੱਚਾ ਸੌਦਾ ਦੇ ਹਰਿਆਣਾ, ਪੰਜਾਬ, ਰਾਜਸਥਾਨ ਸਮੇਤ ਕਈ ਸੂਬਿਆਂ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਨ। ਗੁਰਮੀਤ ਰਾਮ ਰਹੀਮ ਨੂੰ ਅਗਸਤ 2017 ਵਿੱਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਦੋ ਸਾਧਵੀਆਂ ਨਾਲ ਜਬਰ-ਜਨਾਹ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੰਦਿਆਂ 20 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ।

ਸਾਲ 2026 ਵਿੱਚ ਇਹ ਉਨ੍ਹਾਂ ਦੀ ਦੂਜੀ ਪੈਰੋਲ ਸੀ। ਇਸ ਤੋਂ ਪਹਿਲਾਂ ਜਨਵਰੀ ਮਹੀਨੇ ਵਿੱਚ ਉਨ੍ਹਾਂ ਨੂੰ 40 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ, ਜਿਸ ਦੌਰਾਨ ਉਹ ਸ਼ਾਹ ਸਤਨਾਮ ਸਿੰਘ ਦੇ ਅਵਤਾਰ ਦਿਹਾੜੇ ਨਾਲ ਸਬੰਧਤ ਸਮਾਗਮਾਂ ਵਿੱਚ ਸ਼ਾਮਲ ਹੋਏ ਸਨ। ਇਸ ਤੋਂ ਇਲਾਵਾ ਅਗਸਤ 2025 ਵਿੱਚ ਵੀ ਉਨ੍ਹਾਂ ਨੂੰ 40 ਦਿਨਾਂ ਦੀ ਪੈਰੋਲ ਮਿਲੀ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments