HomePunjab Newsਪੰਜਾਬ ਦੇ ਵਿਕਾਸ ਵਿੱਚ ਅੜਿੱਕੇ ਪਾ ਰਹੀਆਂ ਹਨ ਵਿਰੋਧੀ ਧਿਰਾਂ: ਭਗਵੰਤ ਮਾਨ

ਪੰਜਾਬ ਦੇ ਵਿਕਾਸ ਵਿੱਚ ਅੜਿੱਕੇ ਪਾ ਰਹੀਆਂ ਹਨ ਵਿਰੋਧੀ ਧਿਰਾਂ: ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦ ਬਾਜਾ ਵਿੱਚ ਕਰਵਾਈ ਗਈ ਲੋਕ ਮਿਲਣੀ ਦੌਰਾਨ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦਿਆਂ ਦਾ ਵੱਡਾ ਹਿੱਸਾ ਪੂਰਾ ਕਰ ਦਿੱਤਾ ਹੈ ਅਤੇ ਬਾਕੀ ਵਾਅਦਿਆਂ ‘ਤੇ ਵੀ ਤੇਜ਼ੀ ਨਾਲ ਕੰਮ ਜਾਰੀ ਹੈ।

500 ਤੋਂ ਵੱਧ ਪੇਂਡੂ ਜਿਮਾਂ ਦਾ ਉਦਘਾਟਨ ਕਰਨ ਮਗਰੋਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਪੰਜਾਬ ਦੇ ਹਰ ਮੁੱਦੇ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਦਲ ਅਤੇ ਕਾਂਗਰਸ ਨੇ ਸਾਲਾਂ ਤੱਕ ਪੰਜਾਬ ਦੇ ਅਹਿਮ ਮਸਲਿਆਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਨੂੰ ਸਿਆਸੀ ਲਾਭ ਲਈ ਵਰਤਿਆ ਅਤੇ ਸੂਬੇ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਇਆ।

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਕਰੀਬ 80 ਫੀਸਦੀ ਖੇਤਰ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲਣੀ ਸ਼ੁਰੂ ਹੋ ਗਈ ਹੈ। ਖ਼ਾਸ ਕਰਕੇ ਮਾਲਵਾ ਖੇਤਰ ਵਿੱਚ, ਜਿੱਥੇ ਪਹਿਲਾਂ ਖਾਰਾ ਪਾਣੀ ਵੱਡੀ ਸਮੱਸਿਆ ਸੀ, ਨਹਿਰੀ ਪਾਣੀ ਪਹੁੰਚਣ ਨਾਲ ਖੇਤੀ ਵਿੱਚ ਸਕਾਰਾਤਮਕ ਬਦਲਾਅ ਆਇਆ ਹੈ।

ਉਨ੍ਹਾਂ ਐਲਾਨ ਕੀਤਾ ਕਿ 15 ਅਗਸਤ ਤੋਂ ਪੰਜਾਬ ਦੇ ਸਰਪੰਚਾਂ ਨੂੰ ਤਨਖ਼ਾਹ ਮਿਲਣੀ ਸ਼ੁਰੂ ਹੋ ਜਾਵੇਗੀ, ਜਿਸ ਨੂੰ ਉਨ੍ਹਾਂ ਪੇਂਡੂ ਪ੍ਰਸ਼ਾਸਨ ਲਈ ਸਰਕਾਰ ਦਾ ਵੱਡਾ ਕਦਮ ਦੱਸਿਆ। ਨਾਲ ਹੀ ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਸਰਕਾਰੀ ਖ਼ਜ਼ਾਨੇ ਵਿੱਚ ਫੰਡਾਂ ਦੀ ਕੋਈ ਕਮੀ ਨਹੀਂ ਅਤੇ ਲੋਕ ਮਿਲਣੀਆਂ ਦੌਰਾਨ ਪਿੰਡਾਂ ਅਤੇ ਸ਼ਹਿਰਾਂ ਨੂੰ ਲੋੜ ਅਨੁਸਾਰ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ।

ਮੁੱਖ ਮੰਤਰੀ ਨੇ ਵਿਰੋਧੀ ਧਿਰਾਂ ‘ਤੇ ਇਲਜ਼ਾਮ ਲਗਾਇਆ ਕਿ ਉਹ ਪੰਜਾਬ ਦੇ ਵਿਕਾਸ ਨੂੰ ਰੋਕਣ ਅਤੇ ਕੂੜ ਪ੍ਰਚਾਰ ਰਾਹੀਂ ਸੂਬੇ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਨੂੰ ਪਹਿਲ ਦਿੱਤੀ ਹੈ ਅਤੇ ਲੋਕ ਹੀ ਉਨ੍ਹਾਂ ਖ਼ਿਲਾਫ਼ ਲੱਗੇ ਦੋਸ਼ਾਂ ਦਾ ਫੈਸਲਾ ਕਰਨਗੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments