HomePunjab Newsਪੰਜਾਬ ਯੂਰੀਆ ਘੁਟਾਲਾ: ਮੁੱਖ ਮੰਤਰੀ ਦੇ ਸਖ਼ਤ ਹੁਕਮ, ਉੱਚ ਪੱਧਰੀ ਜਾਂਚ ਸ਼ੁਰੂ;...

ਪੰਜਾਬ ਯੂਰੀਆ ਘੁਟਾਲਾ: ਮੁੱਖ ਮੰਤਰੀ ਦੇ ਸਖ਼ਤ ਹੁਕਮ, ਉੱਚ ਪੱਧਰੀ ਜਾਂਚ ਸ਼ੁਰੂ; 7 ਅਧਿਕਾਰੀ ਚਾਰਜਸ਼ੀਟ

ਪੰਜਾਬ ਸਰਕਾਰ ਨੇ ਕਥਿਤ ਯੂਰੀਆ ਘੁਟਾਲੇ ਦੇ ਮਾਮਲੇ ਵਿੱਚ ਸਖ਼ਤ ਰੁੱਖ ਅਪਣਾਉਂਦਿਆਂ ਉੱਚ ਪੱਧਰੀ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਮਾਰਕਫੈੱਡ ਅਤੇ ਮਿਲਕਫੈੱਡ ਦੇ ਮੈਨੇਜਿੰਗ ਡਾਇਰੈਕਟਰਾਂ ਨੂੰ ਮਾਮਲੇ ਦੀ ਤੱਥ-ਖੋਜ ਜਾਂਚ ਸੌਂਪੀ ਗਈ ਹੈ।

ਜਾਂਚ ਵਿੱਚ ਇਹ ਪਤਾ ਲਗਾਇਆ ਜਾਵੇਗਾ ਕਿ ਖੇਤੀ ਲਈ ਸਬਸਿਡੀ ਵਾਲੀ ਯੂਰੀਆ ਨੂੰ ਟੈਕਨੀਕਲ ਗਰੇਡ ਯੂਰੀਆ ਦੀ ਥਾਂ ਕਿਵੇਂ ਮਾਰਕਫੈੱਡ ਅਤੇ ਮਿਲਕਫੈੱਡ ਦੀਆਂ ਚਾਰ ਕੈਟਲ ਫੀਡ ਫੈਕਟਰੀਆਂ ਵਿੱਚ ਵਰਤਿਆ ਗਿਆ। ਜਾਂਚ ਅਧਿਕਾਰੀ ਲਾਪਰਵਾਹੀ ਜਾਂ ਜ਼ਿੰਮੇਵਾਰੀ ਤੈਅ ਕਰਕੇ ਆਪਣੀ ਕਾਰਵਾਈ ਰਿਪੋਰਟ ਸਰਕਾਰ ਨੂੰ ਸੌਂਪਣਗੇ।

ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਪਹਿਲੇ ਪੜਾਅ ਵਿੱਚ ਸੱਤ ਉੱਚ ਅਧਿਕਾਰੀਆਂ ਨੂੰ ਚਾਰਜਸ਼ੀਟ ਜਾਰੀ ਕਰ ਦਿੱਤੀ ਹੈ, ਜਦਕਿ ਇੱਕ ਅਧਿਕਾਰੀ ਦਾ ਤਬਾਦਲਾ ਵੀ ਕੀਤਾ ਗਿਆ ਹੈ। ਜਾਂਚ ਦੌਰਾਨ ਖੇਤੀ ਵਿਭਾਗ ਵੱਲੋਂ ਲਏ ਗਏ ਨਮੂਨਿਆਂ ਵਿੱਚ ਕਥਿਤ ਬੇਨਿਯਮੀਆਂ ਦੀ ਪੁਸ਼ਟੀ ਹੋਣ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਮਾਮਲੇ ਵਿੱਚ ਹਰ ਪੱਧਰ ‘ਤੇ ਜਵਾਬਦੇਹੀ ਤੈਅ ਕੀਤੀ ਜਾਵੇਗੀ ਅਤੇ ਜਨਤਕ ਸਰੋਤਾਂ ਦੀ ਦੁਰਵਰਤੋਂ ਕਰਨ ਵਾਲੇ ਕਿਸੇ ਵੀ ਅਧਿਕਾਰੀ, ਕਰਮਚਾਰੀ ਜਾਂ ਸੰਸਥਾ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments