HomePunjab Newsਬੇਅਦਬੀ ਵਿਰੋਧੀ ਕਾਨੂੰਨ 'ਚ ਸੋਧਾਂ 'ਤੇ ਇੱਕ ਮਹੀਨੇ ਅੰਦਰ ਹੋਵੇਗੀ ਕਾਰਵਾਈ: ਕੁਲਤਾਰ...

ਬੇਅਦਬੀ ਵਿਰੋਧੀ ਕਾਨੂੰਨ ‘ਚ ਸੋਧਾਂ ‘ਤੇ ਇੱਕ ਮਹੀਨੇ ਅੰਦਰ ਹੋਵੇਗੀ ਕਾਰਵਾਈ: ਕੁਲਤਾਰ ਸੰਧਵਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਝਾਈਆਂ ਜਾਣ ਵਾਲੀਆਂ ਬੇਅਦਬੀ ਵਿਰੋਧੀ ਕਾਨੂੰਨ ਦੀਆਂ ਪ੍ਰਸਤਾਵਿਤ ਸੋਧਾਂ ‘ਤੇ ਪੰਜਾਬ ਸਰਕਾਰ ਇੱਕ ਮਹੀਨੇ ਦੇ ਅੰਦਰ ਕਾਰਵਾਈ ਕਰੇਗੀ। ਉਨ੍ਹਾਂ ਕਿਹਾ ਕਿ ਸਰਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਦਾ ਪੂਰਾ ਸਤਿਕਾਰ ਕਰੇਗੀ।

ਅੱਜ ਆਮ ਆਦਮੀ ਪਾਰਟੀ ਦੇ ਸਾਰੇ ਸਿੱਖ ਵਿਧਾਇਕਾਂ ਅਤੇ ਸਿੱਖ ਮੰਤਰੀਆਂ ਦੇ ਵਫ਼ਦ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਸਬੰਧੀ ਆਪਣਾ ਪੱਖ ਰੱਖਿਆ। ਇਸ ਮੌਕੇ ਵਫ਼ਦ ਦੀ ਅਗਵਾਈ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤੀ।

ਸੰਧਵਾਂ ਨੇ ਦੱਸਿਆ ਕਿ ਜਿਵੇਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪ੍ਰਸਤਾਵਿਤ ਸੋਧਾਂ ਦੀ ਅਧਿਕਾਰਤ ਸੂਚੀ ਭੇਜੀ ਜਾਵੇਗੀ, ਉਸ ਨੂੰ ਸਰਕਾਰ ਅਤੇ ਪਾਰਟੀ ਦੇ ਵਿਧਾਇਕਾਂ ਸਾਹਮਣੇ ਵਿਚਾਰ ਲਈ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅੰਤਿਮ ਫ਼ੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਦੇ ਅਨੁਸਾਰ ਹੀ ਲਿਆ ਜਾਵੇਗਾ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿੱਚ ਕਈ ਘੰਟਿਆਂ ਤੱਕ ਚੱਲੀ ਸੁਣਵਾਈ ਦੌਰਾਨ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਰਕਾਰ ਨੂੰ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਲੋੜੀਂਦੀਆਂ ਸੋਧਾਂ ਕਰਨ ਲਈ ਇੱਕ ਮਹੀਨੇ ਦਾ ਅਲਟੀਮੇਟਮ ਦਿੱਤਾ। ਇਸ ਘਟਨਾਕ੍ਰਮ ਨੂੰ ਕਾਨੂੰਨ ਨਾਲ ਜੁੜੇ ਇੱਕ ਮਹੱਤਵਪੂਰਨ ਅਤੇ ਇਤਿਹਾਸਕ ਪੜਾਅ ਵਜੋਂ ਦੇਖਿਆ ਜਾ ਰਿਹਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments