HomePunjab Newsਰੁਲਦੂ ਸਿੰਘ ਮਾਨਸਾ ਦੀ ਸਿਹਤ ਨਾਜ਼ੁਕ ਹੋਣ ਮਗਰੋਂ ਡੀਐੱਮਸੀ ਹਸਪਤਾਲ ਵਿੱਚ ਇਲਾਜ...

ਰੁਲਦੂ ਸਿੰਘ ਮਾਨਸਾ ਦੀ ਸਿਹਤ ਨਾਜ਼ੁਕ ਹੋਣ ਮਗਰੋਂ ਡੀਐੱਮਸੀ ਹਸਪਤਾਲ ਵਿੱਚ ਇਲਾਜ ਜਾਰੀ; ਰਾਜੇਵਾਲ ਤੇ ਚੰਨੀ ਨੇ ਕੀਤੀ ਮੁਲਾਕਾਤ

ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ, ਜੋ ‘ਖੁੰਡੇ ਵਾਲੇ ਬਾਬੇ’ ਦੇ ਨਾਂ ਨਾਲ ਵੀ ਜਾਣੇ ਜਾਂਦੇ ਹਨ, ਦੀ ਸਿਹਤ ਅਚਾਨਕ ਵਿਗੜ ਜਾਣ ਕਾਰਨ ਉਨ੍ਹਾਂ ਨੂੰ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਨਮੂਨੀਆ ਵਧਣ ਅਤੇ ਛਾਤੀ ਵਿੱਚ ਸੰਕਰਮਣ ਕਾਰਨ ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਆਂਦਾ ਗਿਆ ਸੀ। ਡਾਕਟਰਾਂ ਦੀ ਨਿਗਰਾਨੀ ਹੇਠ ਉਨ੍ਹਾਂ ਦਾ ਇਲਾਜ ਜਾਰੀ ਹੈ।

ਹਸਪਤਾਲ ਪ੍ਰਬੰਧਨ ਮੁਤਾਬਕ ਰੁਲਦੂ ਸਿੰਘ ਨੂੰ ਕਰੀਬ ਇੱਕ ਹਫ਼ਤਾ ਹੋਰ ਹਸਪਤਾਲ ਵਿੱਚ ਰਹਿਣਾ ਪਵੇਗਾ। ਡਾਕਟਰਾਂ ਨੇ ਉਨ੍ਹਾਂ ਨੂੰ ਅਗਲੇ ਦਸ ਦਿਨ ਤੱਕ ਜਨਤਕ ਪ੍ਰੋਗਰਾਮਾਂ ਤੋਂ ਦੂਰ ਰਹਿ ਕੇ ਪੂਰਾ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ ਅਤੇ ਉਹ ਹੌਸਲੇ ਨਾਲ ਇਲਾਜ ਕਰਵਾ ਰਹੇ ਹਨ।

ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਣ ਲਈ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਡੀਐੱਮਸੀ ਹਸਪਤਾਲ ਪਹੁੰਚੇ। ਦੋਵਾਂ ਨੇ ਰੁਲਦੂ ਸਿੰਘ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ।

ਇਸ ਤੋਂ ਇਲਾਵਾ ਐਡਵੋਕੇਟ ਗੁਰਲਾਭ ਸਿੰਘ ਮਾਹਲ ਅਤੇ ਡਾ. ਧੰਨਾ ਮੱਲ ਗੋਇਲ ਨੇ ਵੀ ਹਸਪਤਾਲ ਪਹੁੰਚ ਕੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਜਲਦੀ ਠੀਕ ਹੋਣ ਲਈ ਸ਼ੁਭਕਾਮਨਾਵਾਂ ਦਿੱਤੀਆਂ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments