HomePunjab Newsਮੋਗਾ ਗ੍ਰਨੇਡ ਹਮਲੇ ਮਗਰੋਂ ਸਿਆਸੀ ਤਣਾਅ, ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਪ੍ਰਭਾਵਿਤ...

ਮੋਗਾ ਗ੍ਰਨੇਡ ਹਮਲੇ ਮਗਰੋਂ ਸਿਆਸੀ ਤਣਾਅ, ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਪ੍ਰਭਾਵਿਤ ਥਾਣੇ ਜਾਣ ਤੋਂ ਰੋਕਿਆ

ਮੋਗਾ ਦੇ ਥਾਣਾ ਸਦਰ ‘ਤੇ ਹੋਏ ਹੈਂਡ ਗ੍ਰਨੇਡ ਹਮਲੇ ਤੋਂ ਬਾਅਦ ਅੱਜ ਸਿਆਸੀ ਮਾਹੌਲ ਉਸ ਵੇਲੇ ਗਰਮਾ ਗਿਆ ਜਦੋਂ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਪੁਲੀਸ ਨੇ ਪ੍ਰਭਾਵਿਤ ਥਾਣੇ ਵੱਲ ਜਾਣ ਦੀ ਇਜਾਜ਼ਤ ਨਹੀਂ ਦਿੱਤੀ। ਮੰਤਰੀ ਆਪਣੇ ਕਾਫਲੇ ਸਮੇਤ ਘਟਨਾ ਸਥਾਨ ਦਾ ਦੌਰਾ ਕਰਨ ਲਈ ਪਹੁੰਚੇ ਸਨ, ਪਰ ਡੀਐਸਪੀ ਦੀ ਅਗਵਾਈ ਹੇਠ ਤਾਇਨਾਤ ਪੁਲੀਸ ਫੋਰਸ ਨੇ ਉਨ੍ਹਾਂ ਨੂੰ ਰਸਤੇ ਵਿੱਚ ਹੀ ਰੋਕ ਲਿਆ।

ਪੁਲੀਸ ਅਧਿਕਾਰੀਆਂ ਨੇ ਮੌਕੇ ‘ਤੇ ਹੀ ਮੰਤਰੀ ਨੂੰ ਜਾਂਚ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਮਲੇ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਲਗਾਤਾਰ ਜਾਰੀ ਹੈ। ਇਸ ਦੌਰਾਨ ਮੰਤਰੀ ਦੇ ਸਮਰਥਕਾਂ ਨੇ ਨਾਅਰੇਬਾਜ਼ੀ ਵੀ ਕੀਤੀ।

ਗੌਰਤਲਬ ਹੈ ਕਿ ਬੀਤੇ ਦਿਨ ਸਵੇਰੇ ਦੋ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਨੇ ਮੋਗਾ ਦੇ ਥਾਣਾ ਸਦਰ ‘ਤੇ ਹੈਂਡ ਗ੍ਰਨੇਡ ਸੁੱਟਿਆ ਸੀ। ਘੱਟ ਤੀਬਰਤਾ ਵਾਲੇ ਧਮਾਕੇ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਥਾਣੇ ਅੰਦਰ ਖੜ੍ਹੀਆਂ ਦੋ ਗੱਡੀਆਂ ਦੇ ਸ਼ੀਸ਼ੇ ਟੁੱਟ ਗਏ। ਸਾਈਬਰ ਸੈੱਲ, ਕ੍ਰਾਈਮ ਬ੍ਰਾਂਚ ਅਤੇ ਫੋਰੈਂਸਿਕ ਟੀਮਾਂ ਵੱਲੋਂ ਜਾਂਚ ਜਾਰੀ ਹੈ, ਜਦਕਿ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਸ਼ੱਕੀ ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਦੀ ਗ੍ਰਿਫਤਾਰੀ ਲਈ ਜ਼ਿਲ੍ਹੇ ਭਰ ਵਿੱਚ ਨਾਕਾਬੰਦੀ ਤੇਜ਼ ਕਰ ਦਿੱਤੀ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments