HomeCanadaਫਲੀਟਵੁੱਡ ਇਸਲਾਮਿਕ ਸੈਂਟਰ ਦੀ ਭੰਨਤੋੜ ਤੇ ਨਫ਼ਰਤੀ ਧਮਕੀਆਂ ਦੀ ਮੇਅਰ ਬਰੈਂਡਾ ਲੌਕ...

ਫਲੀਟਵੁੱਡ ਇਸਲਾਮਿਕ ਸੈਂਟਰ ਦੀ ਭੰਨਤੋੜ ਤੇ ਨਫ਼ਰਤੀ ਧਮਕੀਆਂ ਦੀ ਮੇਅਰ ਬਰੈਂਡਾ ਲੌਕ ਵੱਲੋਂ ਸਖ਼ਤ ਨਿੰਦਾ

ਫਲੀਟਵੁੱਡ ਇਸਲਾਮਿਕ ਸੈਂਟਰ ਦੀ ਭੰਨਤੋੜ ਤੇ ਨਫ਼ਰਤੀ ਧਮਕੀਆਂ ਦੀ ਮੇਅਰ ਬਰੈਂਡਾ ਲੌਕ ਵੱਲੋਂ ਸਖ਼ਤ ਨਿੰਦ

ਸਰੀ, (ਮਹੇਸ਼ਇੰਦਰ ਸਿੰਘ ਮਾਂਗਟ)- ਫਲੀਟਵੁੱਡ ਇਸਲਾਮਿਕ ਸੈਂਟਰ ਵਿਖੇ ਰਿਪੋਰਟ ਕੀਤੇ ਗਏ ਨਫ਼ਰਤੀ ਸੁਨੇਹਿਆਂ ਅਤੇ ਧਮਕੀਆਂ ਦੀ ਸਰੀ ਦੀ ਮੇਅਰ ਬਰੈਂਡਾ ਲੌਕ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਮੇਅਰ ਲੌਕ ਨੇ ਕਿਹਾ ਕਿ ਧਰਮ ਦੇ ਆਧਾਰ ’ਤੇ ਕਿਸੇ ਵਿਅਕਤੀ ਨੂੰ ਡਰਾਉਣ ਜਾਂ ਧਮਕਾਉਣ ਦੀਆਂ ਕੋਸ਼ਿਸ਼ਾਂ ਬੇਹੱਦ ਅਪਮਾਨਜਨਕ ਅਤੇ ਦਿਲ ਦੁਖਾਉਣ ਵਾਲੀਆਂ ਹਨ।

ਇੱਕ ਬਿਆਨ ਜਾਰੀ ਕਰਦਿਆਂ ਮੇਅਰ ਬਰੈਂਡਾ ਲੌਕ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਹਰ ਨਿਵਾਸੀ ਦੇ ਸੁਰੱਖਿਆ ਅਤੇ ਆਪਣੇਪਣ ਦੀ ਭਾਵਨਾ ਨੂੰ ਕਮਜ਼ੋਰ ਕਰਦੀਆਂ ਹਨ, ਜਦਕਿ ਹਰ ਵਿਅਕਤੀ ਨੂੰ ਆਪਣੇ ਭਾਈਚਾਰੇ ਵਿੱਚ ਸੁਰੱਖਿਅਤ ਅਤੇ ਸਨਮਾਨ ਨਾਲ ਰਹਿਣ ਦਾ ਹੱਕ ਹੈ।

ਉਨ੍ਹਾਂ ਕਿਹਾ ਕਿ ਇਸ ਔਖੇ ਸਮੇਂ ਦੌਰਾਨ ਉਹ ਮੁਸਲਿਮ ਭਾਈਚਾਰੇ ਅਤੇ ਫਲੀਟਵੁੱਡ ਇਸਲਾਮਿਕ ਸੈਂਟਰ ਦੇ ਮੈਂਬਰਾਂ ਨਾਲ ਪੂਰੀ ਤਰ੍ਹਾਂ ਖੜ੍ਹੇ ਹਨ। ਉਨ੍ਹਾਂ ਇਸ ਘਟਨਾ ਦੀ ਜਾਂਚ ਕਰ ਰਹੀ ਸਰੀ ਆਰਸੀਐਮਪੀ ਦੀ ਪ੍ਰੋਵਿੰਸ਼ੀਅਲ ਓਪਰੇਸ਼ਨਜ਼ ਸਪੋਰਟ ਯੂਨਿਟ (SPOSU) ਦਾ ਵੀ ਧੰਨਵਾਦ ਕੀਤਾ।

ਮੇਅਰ ਲੌਕ ਨੇ ਆਸ ਪ੍ਰਗਟਾਈ ਕਿ ਜਾਂਚ ਰਾਹੀਂ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਵਾਬਦੇਹ ਠਹਿਰਾਇਆ ਜਾਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments