HomeIndianਚੰਡੀਗੜ੍ਹ ਦੀ ਅੰਤਿਮ ਵੋਟਰ ਸੂਚੀ ਜਾਰੀ, ਐੱਸਆਈਆਰ ਦੌਰਾਨ 56,218 ਨਾਮ ਹੋਏ ਬਾਹਰ

ਚੰਡੀਗੜ੍ਹ ਦੀ ਅੰਤਿਮ ਵੋਟਰ ਸੂਚੀ ਜਾਰੀ, ਐੱਸਆਈਆਰ ਦੌਰਾਨ 56,218 ਨਾਮ ਹੋਏ ਬਾਹਰ

4.60 ਲੱਖ ਵੋਟਰਾਂ ਦੀ ਅੰਤਿਮ ਸੂਚੀ ਤਿਆਰ; 9,927 ਨਵੇਂ ਵੋਟਰ ਸ਼ਾਮਲ, ਦਾਅਵਿਆਂ ਤੇ ਇਤਰਾਜ਼ਾਂ ਦਾ ਕੀਤਾ ਗਿਆ ਨਿਪਟਾਰਾ

ਚੰਡੀਗੜ੍ਹ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਅੰਤਿਮ ਵੋਟਰ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਪ੍ਰਕਿਰਿਆ ਦੌਰਾਨ ਸ਼ਹਿਰ ਵਿੱਚ ਕੁੱਲ 56,218 ਵੋਟਰਾਂ ਦੇ ਨਾਮ ਅੰਤਿਮ ਸੂਚੀ ਵਿੱਚ ਸ਼ਾਮਲ ਨਹੀਂ ਹੋ ਸਕੇ। ਹੁਣ ਚੰਡੀਗੜ੍ਹ ਵਿੱਚ 4,60,209 ਵੋਟਰਾਂ ਦੀ ਅੰਤਿਮ ਸੂਚੀ ਤਿਆਰ ਕੀਤੀ ਗਈ ਹੈ।

ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਰਵਾਈ ਗਈ ਇਸ ਵਿਸ਼ੇਸ਼ ਸੁਧਾਈ ਦੌਰਾਨ ਚੰਡੀਗੜ੍ਹ ਦੇ ਕੁੱਲ 5,16,427 ਵੋਟਰਾਂ ਨੂੰ ਘਰ-ਘਰ ਜਾ ਕੇ ਫਾਰਮ ਵੰਡੇ ਗਏ ਸਨ। ਚੰਡੀਗੜ੍ਹ ਦੀ ਮੁੱਖ ਚੋਣ ਅਧਿਕਾਰੀ ਪ੍ਰੇਰਨਾ ਪੁਰੀ ਨੇ ਦੱਸਿਆ ਕਿ ਇਹ ਪ੍ਰਕਿਰਿਆ 15 ਜੂਨ 2026 ਤੋਂ 14 ਜੁਲਾਈ 2026 ਤੱਕ ਚਲਾਈ ਗਈ।

ਉਨ੍ਹਾਂ ਦੱਸਿਆ ਕਿ 21 ਜੁਲਾਈ 2026 ਤੱਕ ਕੁੱਲ 4,50,282 ਵੋਟਰਾਂ ਵੱਲੋਂ ਆਪਣੇ ਫਾਰਮ ਜਮ੍ਹਾਂ ਕਰਵਾਏ ਗਏ ਸਨ। ਇਸ ਤੋਂ ਬਾਅਦ ਜਦੋਂ ਵੋਟਰ ਸੂਚੀ ਦਾ ਖਰੜਾ ਜਾਰੀ ਕੀਤਾ ਗਿਆ ਤਾਂ ਲਗਭਗ 66 ਹਜ਼ਾਰ ਵੋਟਰਾਂ ਦੇ ਨਾਮ ਸੂਚੀ ਵਿੱਚੋਂ ਬਾਹਰ ਰਹਿ ਗਏ ਸਨ।

ਵੋਟਰ ਸੂਚੀ ਵਿੱਚ ਦਰਜ ਜਾਣਕਾਰੀ ਅਤੇ ਜਮ੍ਹਾਂ ਕਰਵਾਏ ਗਏ ਫਾਰਮਾਂ ਵਿੱਚ ਕਮੀਆਂ ਪਾਏ ਜਾਣ ਤੋਂ ਬਾਅਦ ਚੰਡੀਗੜ੍ਹ ਦੇ ਕਰੀਬ 1.38 ਲੱਖ ਵੋਟਰਾਂ ਨੂੰ ਨੋਟਿਸ ਜਾਰੀ ਕੀਤੇ ਗਏ। ਇਸ ਤੋਂ ਬਾਅਦ ਸਬੰਧਤ ਵੋਟਰਾਂ ਵੱਲੋਂ ਪੇਸ਼ ਕੀਤੇ ਗਏ ਦਾਅਵਿਆਂ ਅਤੇ ਇਤਰਾਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਦਾ ਨਿਪਟਾਰਾ ਕੀਤਾ ਗਿਆ।

ਵਿਸ਼ੇਸ਼ ਸੁਧਾਈ ਦੀ ਇਸ ਪੂਰੀ ਪ੍ਰਕਿਰਿਆ ਦੌਰਾਨ 9,927 ਨਵੇਂ ਵੋਟਰਾਂ ਦੇ ਨਾਮ ਵੀ ਵੋਟਰ ਸੂਚੀ ਵਿੱਚ ਸ਼ਾਮਲ ਕੀਤੇ ਗਏ। ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਅਤੇ ਨਵੇਂ ਵੋਟਰਾਂ ਨੂੰ ਸ਼ਾਮਲ ਕਰਨ ਤੋਂ ਬਾਅਦ ਹੁਣ 4,60,209 ਵੋਟਰਾਂ ਦੀ ਅੰਤਿਮ ਸੂਚੀ ਜਾਰੀ ਕੀਤੀ ਗਈ ਹੈ।

ਮੁੱਖ ਚੋਣ ਅਧਿਕਾਰੀ ਪ੍ਰੇਰਨਾ ਪੁਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਜਿਹੜੇ ਨੌਜਵਾਨ 1 ਅਕਤੂਬਰ 2026 ਤੋਂ ਬਾਅਦ 18 ਸਾਲ ਦੀ ਉਮਰ ਪੂਰੀ ਕਰਨਗੇ, ਉਨ੍ਹਾਂ ਦੀਆਂ ਨਵੀਆਂ ਵੋਟਾਂ ਆਮ ਪ੍ਰਕਿਰਿਆ ਤਹਿਤ ਬਣਾਈਆਂ ਜਾਣਗੀਆਂ। ਇਸ ਲਈ ਯੋਗ ਹੋਣ ਵਾਲੇ ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟਰੇਸ਼ਨ ਕਰਵਾਉਣ ਦਾ ਮੌਕਾ ਮਿਲਦਾ ਰਹੇਗਾ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments