HomeIndianਏਸ਼ਿਆਈ ਖੇਡਾਂ ਵਿੱਚ ਭਾਰਤ ਨੇ ਜਿੱਤੇ 85 ਤਗਮੇ, ਤਗਮਾ ਸੂਚੀ ਵਿੱਚ ਚੌਥਾ...

ਏਸ਼ਿਆਈ ਖੇਡਾਂ ਵਿੱਚ ਭਾਰਤ ਨੇ ਜਿੱਤੇ 85 ਤਗਮੇ, ਤਗਮਾ ਸੂਚੀ ਵਿੱਚ ਚੌਥਾ ਸਥਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਭਾਰਤੀ ਦਲ ਨੂੰ ਵਧਾਈ; ਕਿਹਾ- ਖਿਡਾਰੀਆਂ ਨੇ ਦ੍ਰਿੜ੍ਹਤਾ, ਜਜ਼ਬੇ ਅਤੇ ਸ਼ਾਨਦਾਰ ਖੇਡ ਭਾਵਨਾ ਨਾਲ ਦੇਸ਼ ਦੀ ਨੁਮਾਇੰਦਗੀ ਕੀਤੀ

ਨਾਗੋਆ ਵਿੱਚ ਹੋਈਆਂ ਏਸ਼ਿਆਈ ਖੇਡਾਂ ਦੇ ਸਮਾਪਤ ਹੋਣ ਨਾਲ ਭਾਰਤੀ ਦਲ ਦੀ ਮੁਹਿੰਮ ਵੀ ਸਮਾਪਤ ਹੋ ਗਈ। ਭਾਰਤ ਨੇ ਇਨ੍ਹਾਂ ਖੇਡਾਂ ਵਿੱਚ ਕੁੱਲ 85 ਤਗਮੇ ਜਿੱਤੇ, ਜਿਨ੍ਹਾਂ ਵਿੱਚ 21 ਸੋਨੇ, 27 ਚਾਂਦੀ ਅਤੇ 37 ਕਾਂਸੀ ਦੇ ਤਗਮੇ ਸ਼ਾਮਲ ਹਨ। ਭਾਰਤ ਤਗਮਾ ਸੂਚੀ ਵਿੱਚ ਚੌਥੇ ਸਥਾਨ ’ਤੇ ਰਿਹਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਏਸ਼ਿਆਈ ਖੇਡਾਂ ਵਿੱਚ ਭਾਰਤੀ ਦਲ ਦੇ ਪ੍ਰਦਰਸ਼ਨ ਲਈ ਸਾਰੇ ਖਿਡਾਰੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਭਾਰਤੀ ਖਿਡਾਰੀਆਂ ਨੇ ਦ੍ਰਿੜ੍ਹਤਾ, ਜਜ਼ਬੇ ਅਤੇ ਸ਼ਾਨਦਾਰ ਖੇਡ ਭਾਵਨਾ ਨਾਲ ਦੇਸ਼ ਦੀ ਨੁਮਾਇੰਦਗੀ ਕੀਤੀ ਹੈ।

ਮੋਦੀ ਨੇ ‘ਐਕਸ’ ’ਤੇ ਕੀਤੀ ਇੱਕ ਪੋਸਟ ਵਿੱਚ ਕਿਹਾ ਕਿ ਜਿਵੇਂ ਹੀ ਏਸ਼ਿਆਈ ਖੇਡਾਂ 2026 ਸਮਾਪਤ ਹੋ ਰਹੀਆਂ ਹਨ, ਉਹ ਭਾਰਤੀ ਦਲ ਦੇ ਹਰ ਮੈਂਬਰ ਨੂੰ ਵਧਾਈ ਦਿੰਦੇ ਹਨ, ਜਿਨ੍ਹਾਂ ਨੇ ਦ੍ਰਿੜ੍ਹਤਾ, ਜਜ਼ਬੇ ਅਤੇ ਸ਼ਾਨਦਾਰ ਖੇਡ ਭਾਵਨਾ ਨਾਲ ਦੇਸ਼ ਦੀ ਨੁਮਾਇੰਦਗੀ ਕੀਤੀ।

ਪ੍ਰਧਾਨ ਮੰਤਰੀ ਨੇ ਸਾਰੇ ਤਗਮਾ ਜੇਤੂ ਖਿਡਾਰੀਆਂ ਨੂੰ ਵੀ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਪੂਰੇ ਦੇਸ਼ ਨੂੰ ਬੇਹੱਦ ਖੁਸ਼ੀ ਦਿੱਤੀ ਹੈ। ਉਨ੍ਹਾਂ ਉਮੀਦ ਜਤਾਈ ਕਿ ਇਨ੍ਹਾਂ ਖੇਡਾਂ ਵਿੱਚ ਭਾਰਤੀ ਖਿਡਾਰੀਆਂ ਦੀਆਂ ਪ੍ਰਾਪਤੀਆਂ ਆਉਣ ਵਾਲੇ ਸਾਲਾਂ ਵਿੱਚ ਹੋਰ ਵੱਡੀਆਂ ਕਾਮਯਾਬੀਆਂ ਲਈ ਪ੍ਰੇਰਣਾ ਦੇਣਗੀਆਂ ਅਤੇ ਦੇਸ਼ ਵਿੱਚ ਜ਼ਮੀਨੀ ਪੱਧਰ ’ਤੇ ਖੇਡਾਂ ਨੂੰ ਹੋਰ ਮਜ਼ਬੂਤ ਕਰਨ ਵਿੱਚ ਯੋਗਦਾਨ ਪਾਉਣਗੀਆਂ।

ਚੀਨ ਵਿੱਚ ਸਾਲ 2023 ਦੌਰਾਨ ਹੋਈਆਂ ਪਿਛਲੀਆਂ ਏਸ਼ਿਆਈ ਖੇਡਾਂ ਦੇ ਮੁਕਾਬਲੇ ਇਸ ਵਾਰ ਭਾਰਤ ਨੇ 21 ਤਗਮੇ ਘੱਟ ਜਿੱਤੇ ਹਨ। ਇਸ ਦੇ ਬਾਵਜੂਦ ਭਾਰਤੀ ਖਿਡਾਰੀਆਂ ਨੇ ਵੱਖ-ਵੱਖ ਖੇਡਾਂ ਵਿੱਚ ਆਪਣੀ ਮਜ਼ਬੂਤ ਮੌਜੂਦਗੀ ਦਰਜ ਕਰਵਾਈ ਅਤੇ ਦੇਸ਼ ਲਈ ਤਗਮੇ ਜਿੱਤੇ।

ਨਾਗੋਆ ਵਿੱਚ ਸ਼ਾਨਦਾਰ ਸਮਾਪਤੀ ਸਮਾਰੋਹ

ਦੋ ਹਫ਼ਤਿਆਂ ਤੋਂ ਵੱਧ ਸਮੇਂ ਤੱਕ ਚੱਲੀਆਂ ਏਸ਼ਿਆਈ ਖੇਡਾਂ ਵਿੱਚ ਏਸ਼ੀਆ ਦੇ 45 ਦੇਸ਼ਾਂ ਦੇ ਖਿਡਾਰੀਆਂ ਨੇ ਹਿੱਸਾ ਲਿਆ। ਖੇਡਾਂ ਦੌਰਾਨ ਵੱਖ-ਵੱਖ ਮੁਕਾਬਲਿਆਂ ਵਿੱਚ 350 ਤੋਂ ਵੱਧ ਰਿਕਾਰਡ ਬਣੇ, ਜਿਨ੍ਹਾਂ ਵਿੱਚ ਘੱਟੋ-ਘੱਟ 50 ਵਿਸ਼ਵ ਰਿਕਾਰਡ ਵੀ ਸ਼ਾਮਲ ਹਨ।

ਏਸ਼ਿਆਈ ਖੇਡਾਂ ਦਾ ਸਮਾਪਤੀ ਸਮਾਰੋਹ ਨਾਗੋਆ ਦੇ ਮਿਜ਼ੂਹੋ ਪਾਰਕ ਅਥਲੈਟਿਕ ਸਟੇਡੀਅਮ ਵਿੱਚ ਸ਼ਾਨਦਾਰ ਢੰਗ ਨਾਲ ਕਰਵਾਇਆ ਗਿਆ। ਇਸ ਸਮਾਰੋਹ ਦੇ ਨਾਲ ਹੀ ਦੋ ਹਫ਼ਤਿਆਂ ਤੋਂ ਵੱਧ ਸਮੇਂ ਤੱਕ ਚੱਲਿਆ ਏਸ਼ੀਆਈ ਖੇਡਾਂ ਦਾ ਮਹਾਕੁੰਭ ਸਮਾਪਤ ਹੋ ਗਿਆ।

RELATED ARTICLES

1 COMMENT

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments