HomePunjab Newsਪੰਜਾਬ ਵਿੱਚ 80 ਕਰੋਨਾ ਯੋਧਿਆਂ ਨੂੰ ਮਿਲੀਆਂ ਨਰਸਿੰਗ ਸਟਾਫ਼ ਵਜੋਂ ਨਿਯੁਕਤੀਆਂ, ਨਵੰਬਰ...

ਪੰਜਾਬ ਵਿੱਚ 80 ਕਰੋਨਾ ਯੋਧਿਆਂ ਨੂੰ ਮਿਲੀਆਂ ਨਰਸਿੰਗ ਸਟਾਫ਼ ਵਜੋਂ ਨਿਯੁਕਤੀਆਂ, ਨਵੰਬਰ ’ਚ ਚਾਲੂ ਹੋਵੇਗਾ ਪਟਿਆਲਾ ਦਾ ਕ੍ਰਿਟੀਕਲ ਕੇਅਰ ਬਲਾਕ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵੰਡੇ ਨਿਯੁਕਤੀ ਪੱਤਰ; ਰਜਿੰਦਰਾ ਹਸਪਤਾਲ ਵਿੱਚ 60 ਅਤੇ ਏਮਜ਼ ਮੁਹਾਲੀ ਵਿੱਚ 20 ਨਵ-ਨਿਯੁਕਤ ਕਰਮਚਾਰੀ ਦੇਣਗੇ ਸੇਵਾਵਾਂ

ਪਟਿਆਲਾ, 9 ਅਕਤੂਬਰ — ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੋਵਿਡ-19 ਮਹਾਂਮਾਰੀ ਦੌਰਾਨ ਆਪਣੀਆਂ ਸੇਵਾਵਾਂ ਨਿਭਾਉਣ ਵਾਲੇ 80 ਕਰੋਨਾ ਯੋਧਿਆਂ ਨੂੰ ਨਰਸਿੰਗ ਸਟਾਫ਼ ਵਜੋਂ ਨਿਯੁਕਤ ਕੀਤਾ ਗਿਆ ਹੈ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਇਨ੍ਹਾਂ ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ।

ਇਸ ਮੌਕੇ ਸਿਹਤ ਮੰਤਰੀ ਨੇ ਦੱਸਿਆ ਕਿ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਨਾਲ ਸਬੰਧਤ ਰਜਿੰਦਰਾ ਹਸਪਤਾਲ ਵਿਖੇ ਤਿਆਰ ਕੀਤਾ ਜਾ ਰਿਹਾ ਕ੍ਰਿਟੀਕਲ ਕੇਅਰ ਬਲਾਕ ਨਵੰਬਰ ਮਹੀਨੇ ਵਿੱਚ ਮਰੀਜ਼ਾਂ ਲਈ ਚਾਲੂ ਕਰ ਦਿੱਤਾ ਜਾਵੇਗਾ। ਇਸ ਬਲਾਕ ਦੇ ਚਾਲੂ ਹੋਣ ਨਾਲ ਗੰਭੀਰ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਬਿਹਤਰ ਇਲਾਜ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸੂਬੇ ਦੇ ਬਾਕੀ 22 ਜ਼ਿਲ੍ਹਿਆਂ ਵਿੱਚ ਵੀ ਕ੍ਰਿਟੀਕਲ ਕੇਅਰ ਬਲਾਕ ਸਥਾਪਤ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਆਪਣੇ ਨੇੜਲੇ ਇਲਾਕਿਆਂ ਵਿੱਚ ਹੀ ਉੱਚ ਪੱਧਰੀ ਸਿਹਤ ਸਹੂਲਤਾਂ ਮਿਲ ਸਕਣ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਇਹ 80 ਕਰੋਨਾ ਯੋਧੇ ਕੋਵਿਡ-19 ਮਹਾਂਮਾਰੀ ਦੌਰਾਨ ਅੰਮ੍ਰਿਤਸਰ, ਫਰੀਦਕੋਟ ਅਤੇ ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਹੁਣ ਇਨ੍ਹਾਂ ਨੂੰ ਨਰਸਿੰਗ ਸਟਾਫ਼ ਵਜੋਂ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ 60 ਕਰਮਚਾਰੀ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਖੇ ਬਣ ਰਹੇ ਕ੍ਰਿਟੀਕਲ ਕੇਅਰ ਬਲਾਕ ਵਿੱਚ ਸੇਵਾਵਾਂ ਨਿਭਾਉਣਗੇ, ਜਦਕਿ ਬਾਕੀ 20 ਕਰਮਚਾਰੀਆਂ ਦੀ ਤਾਇਨਾਤੀ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਏਮਜ਼ ਮੁਹਾਲੀ ਵਿਖੇ ਕੀਤੀ ਗਈ ਹੈ।

ਨਿਯੁਕਤੀ ਪੱਤਰ ਹਾਸਲ ਕਰਨ ਵਾਲੇ ਨਰਸਿੰਗ ਕਰਮਚਾਰੀਆਂ ਨੇ ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਨਵੀਆਂ ਨਿਯੁਕਤੀਆਂ ਨਾਲ ਉਨ੍ਹਾਂ ਨੂੰ ਸਿਹਤ ਸੇਵਾਵਾਂ ਵਿੱਚ ਆਪਣਾ ਯੋਗਦਾਨ ਜਾਰੀ ਰੱਖਣ ਦਾ ਮੌਕਾ ਮਿਲੇਗਾ।

ਇਸ ਸਮਾਗਮ ਦੌਰਾਨ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਡਾਇਰੈਕਟਰ ਡਾ. ਅਵਨੀਸ਼ ਕੁਮਾਰ, ਡਾ. ਭਗਵੰਤ ਸਿੰਘ, ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਡਾਇਰੈਕਟਰ-ਪ੍ਰਿੰਸੀਪਲ ਡਾ. ਆਰ.ਪੀ.ਐਸ. ਸਿਬੀਆ, ਏਮਜ਼ ਮੁਹਾਲੀ ਦੇ ਡਾਇਰੈਕਟਰ-ਪ੍ਰਿੰਸੀਪਲ ਡਾ. ਨਵਦੀਪ ਸੈਣੀ, ਮੈਡੀਕਲ ਸੁਪਰਡੈਂਟ ਡਾ. ਵਿਸ਼ਾਲ ਚੋਪੜਾ, ਡਾ. ਦਿਦਾਰ ਸਿੰਘ ਵਾਲੀਆ, ਡਾ. ਵਿਨੋਦ ਡੰਗਵਾਲ ਅਤੇ ਹੋਰ ਫੈਕਲਟੀ ਮੈਂਬਰ ਵੀ ਮੌਜੂਦ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments